ਰੂਪਨਗਰ (ਸੱਜਣ ਸੈਣੀ)— ਇਕ ਪਾਸੇ ਜਿੱਥੇ ਖੇਤੀ ਸਬੰਧੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਬਿੱਲਾਂ ਦਾ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ, ਉਥੇ ਹੀ ਹੁਣ ਪਿੰਡਾਂ ਦੀਆਂ ਪੰਚਾਇਤਾਂ ਅਤੇ ਆਮ ਲੋਕੀ ਵੀ ਕਿਸਾਨਾਂ ਦੇ ਹੱਕ ‘ਚ ਉਤਰ ਆਏ ਹਨ। ਇਸੇ ਤਹਿਤ ਜ਼ਿਲ੍ਹਾ ਰੂਪਨਗਰ ਦੇ ਪਿੰਡ ਮਾਣਕ ਮਾਜਰਾ ਵਿੱਖੇ ਪੰਚਾਇਤ ਮੈਬਰਾਂ ਅਤੇ ਕਿਸਾਨਾਂ ਵੱਲੋਂ ਪਿੰਡ ਦੀ ਸਰਪੰਚ ਅੰਜੂ ਬਾਲਾ ਦੀ ਅਗਵਾਈ ਹੇਠ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ: ਜਲੰਧਰ 'ਚ ਦੋ ਕਾਂਗਰਸੀ ਆਗੂਆਂ ਦੀਆਂ ਅਸ਼ਲੀਲ ਵੀਡੀਓਜ਼ ਵਾਇਰਲ, ਇਕ ਸੰਸਦ ਮੈਂਬਰ ਚੌਧਰੀ ਦਾ ਕਰੀਬੀ
ਇਸ ਮੌਕੇ ਪਿੰਡ ਮਾਣਕ ਮਾਜਰਾ ਜੀ ਸਰਪੰਚ ਅੰਜੂ ਬਾਲਾ ਅਤੇ ਕਿਸਾਨ ਕੁਲਬੀਰ ਸਿੰਘ ਨੇ ਕੇਂਦਰ ਸਰਕਾਰ ਦੇ ਖੇਤੀ ਸਬੰਧੀ ਲਿਆਂਦੇ ਬਿੱਲ ਨੂੰ ਕਿਸਾਨ ਵਿਰੋਧੀ ਦੱਸਦੇ ਹੋਏ ਕਿਹਾ ਕਿ ਪੂਰੇ ਪਿੰਡ ਵਾਸੀਆਂ ਨੇ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਇਹ ਫ਼ੈਸਲਾ ਕੀਤਾ ਹੈ ਕਿ ਜੋ ਵੀ ਸਿਆਸੀ ਪਾਰਟੀ ਜਾਂ ਲੀਡਰ ਕੇਂਦਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਬਿੱਲ ਦਾ ਸਮਰਥਨ ਕਰੇਗਾ, ਉਸ ਲੀਡਰ ਨੂੰ ਪਿੰਡ ’ਚ ਵੜਨ ਨਹÄ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡ ਦੇ ਲੋਕੀ ਵੋਟਾਂ ਦੌਰਾਨ ਵੀ ਅਜਿਹੇ ਲੀਡਰਾਂ ਦਾ ਵਿਰੋਧ ਕਰਨਗੇ ਜੋ ਕਿਸਾਨ ਵਿਰੋਧੀ ਕੇਂਦਰ ਸਰਕਾਰ ਦਾ ਸਮਰਥਨ ਕਰਨਗੇ।
ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ’ਚ ਮੱਥਾ ਟੇਕਣ ਜਾ ਰਹੇ ਵਿਅਕਤੀ ਨੂੰ ਗੋਲੀਆਂ ਨਾਲ ਭੁੰਨਿਆ
ਜ਼ਿਕਰਯੋਗ ਹੈ ਕਿ ਕਿਸਾਨਾਂ ਦੇ ਵਿਰੋਧ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਖੇਤੀ ਸਬੰਧੀ ਬਿੱਲ ਪਾਸ ਕਰ ਦਿੱਤੇ ਗਏ ਹਨ, ਜਿਸ ਦੇ ਬਾਅਦ ਕਿਸਾਨਾਂ ਦਾ ਗੁੱਸਾ ਹੋਰ ਜ਼ਿਆਦਾ ਵੱਧ ਗਿਆ ਹੈ। ਕਿਸਾਨਾਂ ਦੇ ਇਸ ਗੁੱਸੇ ਦਾ ਕੀ ਸਿੱਟਾ ਨਿਕਲੇਗਾ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ ਇਕ ਗੱਲ ਜ਼ਰੂਰ ਹੈ, ਜੋ ਸਿਆਸੀ ਪਾਰਟੀ ਪਹਿਲਾਂ ਬਿੱਲ ਦੇ ਹੱਕ ’ਚ ਭੁਗਤੀਆਂ ਸਨ ਅਤੇ ਹੁਣ ਇੱਕਾ-ਦੁੱਕਾ ਲੀਡਰ ਕਿਸਾਨਾਂ ਦੇ ਹਮਦਰਦ ਹੋਣ ਦਾ ਵਿਖਾਵਾ ਕਰ ਰਹੇ ਹਨ। ਉਨ੍ਹਾਂ ਲੀਡਰਾਂ ਨੂੰ ਕਿਸਾਨ ਹੁਣ ਨੇੜੇ ਨਹÄ ਲਾਉਣਗੇ। ਜਿਸ ਕਰਕੇ ਕਈ ਵੱਡੀਆਂ ਸਿਆਸੀ ਪਾਰਟੀਆਂ ਦਾ ਭਵਿੱਖ ਖਤਰੇ ’ਚ ਨਜ਼ਰ ਆ ਰਿਹਾ ਹੈ।
ਇਹ ਵੀ ਪੜ੍ਹੋ: ਪਰਿਵਾਰ 'ਚ ਛਾਇਆ ਮਾਤਮ, ਚੰਗੇ ਭਵਿੱਖ ਖਾਤਿਰ ਕੈਨੇਡਾ ਗਏ ਸ਼ਾਹਕੋਟ ਦੇ ਨੌਜਵਾਨ ਦੀ ਹਾਦਸੇ 'ਚ ਮੌਤ
ਖੇਤੀ ਬਿੱਲਾਂ 'ਤੇ ਕੰਗਨਾ ਰਣੌਤ ਨੇ ਕੀਤੀ ਮੋਦੀ ਦੀ ਹਮਾਇਤ, ਵਿਰੋਧ ਕਰਨ ਵਾਲਿਆਂ ਨੂੰ ਕਿਹਾ 'ਅੱਤਵਾਦੀ'
NEXT STORY