ਮਨਾਲੀ : ਹਿਮਾਚਲ ਪ੍ਰਦੇਸ਼ ਦੇ ਮਨਾਲੀ ਵਿੱਚ ਅੰਮ੍ਰਿਤਸਰ ਦੇ ਇੱਕ ਸੈਲਾਨੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਦੁੱਖਣ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਕਰਨ ਰਤਨ (32) ਪੁੱਤਰ ਨਵੀਨ ਰਤਨ ਵਾਸੀ ਮੰਜੀਠਾ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ। ਕਰਨ ਆਪਣੇ ਦੋਸਤਾਂ ਨਾਲ ਮਨਾਲੀ ਘੁੰਮਣ ਆਇਆ ਹੋਇਆ ਸੀ। ਉਹ ਦੋਸਤਾਂ ਨਾਲ ਸੋਲਾਂਗ ਅਤੇ ਮਨਾਲੀ ਵਿਚਕਾਰ ਬੁਰੂਆ ਪਿੰਡ ਵਿੱਚ ਇੱਕ ਨਿੱਜੀ ਝੌਂਪੜੀ ਵਿੱਚ ਰਹਿ ਰਿਹਾ ਸੀ।
ਇਹ ਵੀ ਪੜ੍ਹੋ - 'ਆਪ' ਸਰਕਾਰ ਦਾ ਨਵੇਂ ਸਾਲ 'ਤੇ ਵੱਡਾ ਤੋਹਫ਼ਾ, 50 ਫ਼ੀਸਦੀ ਤੱਕ ਘਟਾਏ ਬਿਜਲੀ ਚਾਰਜ
ਪ੍ਰਾਪਤ ਜਾਣਕਾਰੀ ਅਨੁਸਾਰ ਕਰਨ ਅਤੇ ਉਸ ਦੇ ਦੋਸਤ ਸਵੇਰੇ ਸੋਲੰਗਨਾਲਾ ਘੁੰਮਣ ਲਈ ਨਿਕਲੇ ਸਨ ਪਰ ਰਸਤੇ ਵਿੱਚ ਹੀ ਕਰਨ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਘਬਰਾਏ ਹੋਏ ਦੋਸਤਾਂ ਨੇ ਕਰਨ ਨੂੰ ਤੁਰੰਤ ਮਿਸ਼ਨ ਹਸਪਤਾਲ ਪਹੁੰਚਾਇਆ ਪਰ ਸੋਲਾਂਗਣਾ ਰੋਡ 'ਤੇ ਭਾਰੀ ਜਾਮ ਲੱਗ ਗਿਆ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਪਹੁੰਚਣ 'ਚ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਕਾਰਨ ਕਰਨ ਦੀ ਰਸਤੇ ਵਿੱਚ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਕੇਂਦਰ ਨੇ ਬਦਲਿਆ ਸਿੱਖਿਆ ਦਾ ਨਿਯਮ, ਹੁਣ 5ਵੀਂ ਤੇ 8ਵੀਂ ਦੇ ਵਿਦਿਆਰਥੀ ਹੋਣਗੇ ਫੇਲ੍ਹ
ਕਾਫ਼ੀ ਦੇਰ ਬਾਅਦ ਹਸਪਤਾਲ ਪਹੁੰਚਣ 'ਤੇ ਡਾਕਟਰਾਂ ਨੇ ਕਰਨ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਪਾਸੇ ਡੀਐੱਸਪੀ ਕੇਡੀ ਸ਼ਰਮਾ ਨੇ ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸੈਲਾਨੀ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਉਕਤ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੂਬੇ ਦੇ ਰਾਸ਼ਨ ਡਿੱਪੂ ਹੋਲਡਰਾਂ ਨੇ ਕੀਤਾ ਵੱਡਾ ਐਲਾਨ
NEXT STORY