ਜਲੰਧਰ: ਓਡੀਸ਼ਾ ਦੇ ਜਗਨਨਾਥ ਪੁਰੀ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਮੰਗੂ ਮਠ ਅਤੇ ਨਾਨਕ ਮਠ ਦਾ ਹਨ, ਜਿਸ 'ਚੋਂ ਮੰਗੂ ਮੱਠ ਦਾ ਕੁੱਝ ਹਿੱਸਾ ਪ੍ਰਸ਼ਾਸਨ ਵਲੋਂ ਢਾਹ ਦਿੱਤਾ ਗਿਆ ਹੈ। ਇਸ 'ਤੇ ਨਿੰਦਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੇ 15 ਸਤੰਬਰ 2019 ਨੂੰ ਇਸ ਸਬੰਧੀ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੂੰ ਇਸ ਬਾਰੇ ਵਿਚਾਰ ਕਰਨ ਦੀ ਅਪੀਲ ਕੀਤੀ ਸੀ ਤਾਂ ਜੋ ਸਿੱਖ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ।
ਦੱਸਣਯੋਗ ਹੈ ਕਿ ਇਹ ਮਠ ਉਸ ਸਮੇਂ ਦੇ ਹਨ, ਜਦੋਂ ਗੁਰੂ ਜੀ ਆਪਣੀਆਂ ਉਦਾਸੀਆਂ ਦੌਰਾਨ ਪੁਰੀ ਗਏ ਸਨ। ਸ੍ਰੀ ਗੁਰੂ ਨਾਨਕ ਦੇਵ ਜੀ ਇੱਥੇ 3 ਮਹੀਨੇ ਰਹੇ ਸਨ।
ਸੰਘਣੀ ਧੂੰਦ ਕਾਰਨ ਅੰਮ੍ਰਿਤਸਰ-ਤਰਨਤਾਰਨ ਬਾਈਪਾਸ 'ਤੇ ਵਾਪਰਿਆ ਹਾਦਸਾ (ਤਸਵੀਰਾਂ)
NEXT STORY