ਮੋਹਾਲੀ (ਬਿਊਰੋ) : ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਅੱਜ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਨਿਦਰਜੀਤ ਸਿੰਘ ਬੇਦੀ ਨੂੰ ਪੰਜਾਬ ਦਾ ਨਵਾਂ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਇੱਥੇ ਜ਼ਿਕਰਯੋਗ ਹੈ ਕਿ ਐਡਵੋਕੇਟ ਬੇਦੀ ਲੰਬੇ ਸਮੇਂ ਤੋਂ ਪੰਜਾਬ ਐਂਡ ਹਰਿਆਣਾ ਹਾਈਕੋਰਟ ’ਚ ਪ੍ਰੈਕਟਿਸ ਕਰ ਰਹੇ ਹਨ ਅਤੇ ਉਨ੍ਹਾਂ ਦੇ ਪਿਤਾ ਸਵ. ਇੰਦਰਜੀਤ ਸਿੰਘ ਬੇਦੀ ਵੀ ਰਾਮਪੁਰਾ ਫੂਲ ਵਿਖੇ ਵਕਾਲਤ ਕਰਦੇ ਸਨ।
ਇਹ ਖ਼ਬਰ ਵੀ ਪੜ੍ਹੋ : ਕੱਚੇ ਅਧਿਆਪਕਾਂ ਨੂੰ ਲੈ ਕੇ ਵੱਡੀ ਖ਼ਬਰ, CM ਮਾਨ ਸੇਵਾਵਾਂ ਪੱਕੀਆਂ ਕਰਨ ਦੇ ਸੌਂਪਣਗੇ ਪੱਤਰ
ਬੇਦੀ ਸਭ ਤੋਂ ਛੋਟੀ ਉਮਰ ਦੇ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਹੋਏ ਹਨ, ਜੋ ਉਨ੍ਹਾਂ ਲਈ ਬਹੁਤ ਵੱਡੀ ਪ੍ਰਾਪਤੀ ਹੈ। ਉਹ ਲੰਬੇ ਸਮੇਂ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜੁੜੇ ਹੋਏ ਹਨ ਅਤੇ ਕੇਜਰੀਵਾਲ ਦੇ ਨਜ਼ਦੀਕੀਆਂ ’ਚੋਂ ਇਕ ਹਨ। ਇਸ ਸੰਬਧੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਇਸ ਨਿਯੁਕਤੀ ’ਤੇ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਹੁਤ ਧੰਨਵਾਦ ਕਰਦੇ ਹਨ।
ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਭਾਸ਼ਾ ਪ੍ਰਤੀ ਬੇਰੁਖ਼ੀ ਅਪਣਾਉਣ ’ਤੇ ਪ੍ਰਾਈਵੇਟ ਸਕੂਲ ਖ਼ਿਲਾਫ਼ ਸਿੱਖਿਆ ਮੰਤਰੀ ਨੇ ਕੀਤੀ ਵੱਡੀ ਕਾਰਵਾਈ
ਵਿਰੋਧੀ ਧਿਰ ਦੇ ਗਠਜੋੜ I.N.D.I.A. ਮਗਰੋਂ ਪੰਜਾਬ ਕਾਂਗਰਸ ਦੀ ਸਥਿਤੀ ਬਾਰੇ ਬੋਲੇ ਰਾਜਾ ਵੜਿੰਗ
NEXT STORY