ਫਗਵਾੜਾ (ਜਲੋਟਾ)- ਪੰਜਾਬ 'ਚ ਆਮ ਆਦਮੀ ਪਾਰਟੀ ਦੇ ਇੰਚਾਰਜ ਅਤੇ ਸਾਬਕਾ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ 'ਚ 'ਆਪ' ਅਗਵਾਈ 'ਚ ਕੋਈ ਬਦਲਾਅ ਨਹੀਂ ਹੋਵੇਗਾ। ਫਗਵਾੜਾ ਦੇ ਸ੍ਰੀ ਵਿਸ਼ਵਕਰਮਾ ਮੰਦਿਰ ਵਿੱਚ ਮੰਦਰ ਕਮੇਟੀ ਦੇ ਪ੍ਰਧਾਨ ਪ੍ਰਦੀਪ ਧੀਮਾਨ, ਜਨਰਲ ਸਕੱਤਰ ਸੁਭਾਸ਼ ਧੀਮਾਨ, 'ਆਪ' ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ, 'ਆਪ' ਫਗਵਾੜਾ ਹਲਕਾ ਇੰਚਾਰਜ ਹਰਜੀ ਮਾਨ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਫਗਵਾੜਾ ਦੇ ਮੇਅਰ ਰਾਮਪਾਲ ਉੱਪਲ, ਹਵੇਲੀ ਜਲੰਧਰ ਦੇ ਚੇਅਰਮੈਨ ਸਤੀਸ਼ ਜੈਨ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਰਨੈਲ ਨੰਗਲ, ਕੁਲਵੰਤ ਪੱਬੀ, ਗੁਰਮੁਖ ਸਿੰਘ ਨਾਮਧਾਰੀ, ਗੁਰਦੀਪ ਦੀਪਾ, ਡਿਪਟੀ ਮੇਅਰ ਵਿੱਕੀ ਸੂਦ, ਸੰਤੋਸ਼ ਕੁਮਾਰ ਗੋਗੀ ਅਤੇ ਹੋਰ ਪਤਵੰਤਿਆਂ ਦੀ ਮੌਜੂਦਗੀ ਵਿੱਚ ਅਰਦਾਸ ਕਰਦਿਆਂ ਸਿਸੋਦੀਆ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਸ਼ਾਨਦਾਰ ਕੰਮ ਕਰ ਰਹੇ ਹਨ ਅਤੇ ਸੂਬੇ ਦੀ ਭਲਾਈ ਲਈ ਲੋਕ ਹਿੱਤ ਨੂੰ ਸਮਰਪਿਤ ਚੰਗੀਆਂ ਨੀਤੀਆਂ ਲਾਗੂ ਕਰ ਰਹੇ ਹਨ।
ਇਹ ਵੀ ਪੜ੍ਹੋ: ਦੀਵਾਲੀ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇਕ ਹੋਰ ਵਾਅਦਾ ਕੀਤਾ ਪੂਰਾ, ਇਨ੍ਹਾਂ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਭਰ ਵਿੱਚ ਪੰਜਾਬ ਦਾ ਮਾਣ ਵਧਾ ਰਹੇ ਹਨ। ਮੁੱਖ ਮੰਤਰੀ ਮਾਨ ਨੇ ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ ਮੁਸ਼ਕਿਲ ਹਾਲਾਤ ਵਿੱਚ ਜਿਸ ਸ਼ਾਨਦਾਰ ਤਰੀਕੇ ਨਾਲ ਪੰਜਾਬ ਵਿੱਚ 'ਆਪ' ਸਰਕਾਰ ਦੀ ਅਗਵਾਈ ਕੀਤੀ ਹੈ, ਉਹ ਇਤਿਹਾਸਕ ਅਤੇ ਸ਼ਲਾਘਾਯੋਗ ਹੈ। ਇਸ ਲਈ ਉਨ੍ਹਾਂ ਦੀ ਅਗਵਾਈ ਤੋਂ ਇਲਾਵਾ ਕਿਸੇ ਹੋਰ ਵਿਕਲਪ 'ਤੇ ਵਿਚਾਰ ਕਰਨਾ ਗਲਤ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਸਰਦਾਰ ਭਗਵੰਤ ਸਿੰਘ ਮਾਨ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' ਦਾ ਮੁੱਖ ਮੰਤਰੀ ਚਿਹਰਾ ਹੋਣਗੇ ਤਾਂ ਉਨ੍ਹਾਂ ਹੱਸਦਿਆਂ ਕਿਹਾ ਕਿ ਸਰਦਾਰ ਮਾਨ ਪੰਜਾਬ ਦੇ ਪਿਆਰੇ ਮੁੱਖ ਮੰਤਰੀ ਹਨ, ਜਿਨ੍ਹਾਂ ਨੇ ਦੇਸ਼ ਭਰ ਵਿੱਚ ਪੰਜਾਬ ਦਾ ਮਾਣ ਵਧਾਇਆ ਹੈ। ਇਸ ਲਈ, ਕਿਸੇ ਨੂੰ ਵੀ ਉਨ੍ਹਾਂ ਦੀ ਅਗਵਾਈ ਬਾਰੇ ਕੋਈ ਸ਼ੱਕ ਨਹੀਂ ਹੋਣਾ ਚਾਹੀਦਾ।
ਪੰਜਾਬ 'ਚ ਇਕ ਸਮਾਂ ਸੀ ਜਦੋਂ ਸੀਨੀਅਰ ਮੰਤਰੀ ਖ਼ੁਦ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦੇ ਸਨ। ਪੰਜਾਬ ਵਿੱਚ 'ਆਪ' ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਦੀ ਪ੍ਰਸ਼ੰਸਾ ਕਰਦਿਆਂ ਸਿਸੋਦੀਆ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਸਭ ਤੋਂ ਵੱਡੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਭੇਜ ਦਿੱਤਾ ਹੈ ਅਤੇ ਇਹ ਕੰਮ ਜਾਰੀ ਹੈ।
ਇਹ ਵੀ ਪੜ੍ਹੋ: Big Breaking: ਪੰਜਾਬ ਪੁਲਸ ਦੇ DIG ਨੂੰ CBI ਨੇ ਕੀਤਾ ਗ੍ਰਿਫ਼ਤਾਰ
ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਬਾਰੇ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਸਿਸੋਦੀਆ ਨੇ ਉਨ੍ਹਾਂ ਦਾ ਨਾਮ ਲਏ ਬਿਨਾਂ ਜਾਂ ਕੋਈ ਟਿੱਪਣੀ ਕੀਤੇ ਬਿਨਾਂ ਕਿਹਾ ਕਿ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਇੱਕ ਸਮਾਂ ਸੀ ਜਦੋਂ ਸੀਨੀਅਰ ਮੰਤਰੀ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਨਸ਼ਿਆਂ ਦੀ ਤਸਕਰੀ ਕਰਦੇ ਸਨ। ਹੁਣ ਅਜਿਹੇ ਆਗੂ ਜੇਲ੍ਹ ਵਿੱਚ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ 'ਆਪ' ਸਰਕਾਰ ਨੇ ਨਸ਼ਿਆਂ ਅਤੇ ਨਸ਼ਾ ਤਸਕਰਾਂ ਵਿਰੁੱਧ ਇਕ ਵੱਡੀ ਮੁਹਿੰਮ ਚਲਾਈ ਹੈ ਪਰ ਬਹੁਤ ਕੁਝ ਕਰਨਾ ਬਾਕੀ ਹੈ। ਸਰਕਾਰ ਪੰਜਾਬ ਵਿੱਚ ਕਿਸੇ ਵੀ ਨਸ਼ਾ ਤਸਕਰੀ ਨੂੰ ਨਹੀਂ ਬਖ਼ਸ਼ੇਗੀ।
ਇਹ ਵੀ ਪੜ੍ਹੋ: 19 ਸਾਲਾ ਮੁੰਡੇ ਦੇ ਪਿਆਰ 'ਚ ਡੁੱਲੀ 31 ਸਾਲਾ ਅਧਿਆਪਕਾ ! ਹੈਰਾਨ ਕਰੇਗਾ ਪੰਜਾਬ ਦਾ ਇਹ ਮਾਮਲਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਬਕਾ ਸਰਪੰਚ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ ਵਿਚ ਨਵਾਂ ਮੋੜ
NEXT STORY