ਸੁਲਤਾਨਪੁਰ ਲੋਧੀ (ਸੰਦੀਪ ਓਬਰਾਏ) : ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਮੰਡ ਖੇਤਰ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਹਨਾਂ ਵੱਲੋਂ ਪ੍ਰਭਾਵਿਤ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਹਨਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ ਗਿਆ।
ਇਹ ਵੀ ਪੜ੍ਹੋ : ਲੁਧਿਆਣਾ ਦੇ ਕਈ ਮਸ਼ਹੂਰ ਲੋਕਾਂ ਦੇ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਨੇ ਕੀਤੀ ਛਾਪੇਮਾਰੀ
ਅੱਜ ਕਿਸ਼ਤੀ ਰਾਹੀਂ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲੋਕਾਂ ਤੱਕ ਪਹੁੰਚਣ ਮੌਕੇ ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਹਲਕਾ ਇੰਚਾਰਜ ਆਗੂ ਵਰਕਰ ਇਸ ਸਮੇਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਵਿੱਚ ਡਟੇ ਹੋਏ ਹਨ। ਉੱਥੇ ਹੀ ਰਾਜਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਲਗਾਤਾਰ ਰੋਜ਼ਾਨਾ ਲੋਕਾਂ ਦੀ ਹਰ ਸੰਭਵ ਸਹਾਇਤਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰ-ਵਾਰ ਹੜ੍ਹ ਦੀ ਮਾਰ ਝੱਲ ਰਹੇ ਲੋਕਾਂ ਨੂੰ ਇਸ ਸਮੱਸਿਆ ਤੋਂ ਪੱਕੇ ਤੌਰ 'ਤੇ ਛੁਟਕਾਰਾ ਦਿਵਾਇਆ ਜਾ ਸਕੇ, ਇਸ ਲਈ ਢੁਕਵੇਂ ਕਦਮ ਚੁੱਕੇ ਜਾਣਗੇ।
ਇਹ ਵੀ ਪੜ੍ਹੋ : NH 'ਤੇ Toll ਵਸੂਲੀ ਲਈ ਲਾਗੂ ਹੋਵੇਗੀ ਨਵੀਂ ਪ੍ਰਣਾਲੀ , 25 ਰਾਜਮਾਰਗਾਂ ਤੋਂ ਹੋਵੇਗੀ ਸ਼ੁਰੂਆਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੜ੍ਹ ਪ੍ਰਭਾਵਿਤ ਲੋਕਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ : ਨੱਢਾ
NEXT STORY