ਲੁਧਿਆਣਾ : ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਕ ਚਿੱਠੀ ਲਿਖੀ ਹੈ, ਜਿਸ 'ਚ ਉਨ੍ਹਾਂ ਵਲੋਂ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ 'ਭਾਰਤ ਰਤਨ' ਨਾਲ ਸਨਮਾਨਿਤ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਦੇ ਨਾਲ ਹੀ ਮਨੀਸ਼ ਤਿਵਾੜੀ ਨੇ ਤਿੰਨਾਂ ਨੂੰ ਸ਼ਹੀਦ-ਏ-ਆਜ਼ਮ ਦਾ ਦਰਜਾ ਦੇਣ ਦੇ ਨਾਲ-ਨਾਲ ਚੰਡੀਗੜ੍ਹ ਏਅਰਪੋਰਟ ਦਾ ਨਾਂ 'ਸ਼ਹੀਦ-ਏ-ਆਜ਼ਮ ਭਗਤ ਸਿੰਘ ਏਅਰਪੋਰਟ' ਰੱਖਣ ਦੀ ਵੀ ਮੰਗ ਕੀਤੀ ਹੈ।
ਮਨੀਸ਼ ਤਿਵਾੜੀ ਨੇ ਮੋਦੀ ਨੂੰ ਚਿੱਠੀ 'ਚ ਲਿਖਿਆ ਕਿ ਉਹ ਉਨ੍ਹਾਂ ਦੇ ਧਿਆਨ 'ਚ ਲਿਆਉਣਾ ਚਾਹੁੰਦੇ ਹਨ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਪੂਰੀ ਪੀੜ੍ਹੀ ਨੂੰ ਦੇਸ਼ ਭਗਤੀ ਲਈ ਪ੍ਰੇਰਿਤ ਕੀਤਾ, ਇਸ ਲਈ 26 ਜਨਵਰੀ, 2020 ਨੂੰ ਇਨ੍ਹਾਂ ਤਿੰਨਾਂ ਸ਼ਹੀਦਾਂ ਨੂੰ 'ਭਾਰਤ ਰਤਨ' ਦਿੱਤਾ ਜਾਵੇ। ਉਨ੍ਹਾਂ ਲਿਖਿਆ ਕਿ ਤਿੰਨਾਂ ਸ਼ਹੀਦਾਂ ਨੂੰ ਸ਼ਹੀਦ-ਏ-ਆਜ਼ਮ ਐਲਾਨਿਆ ਜਾਵੇ। ਉਨ੍ਹਾਂ ਲਿਖਿਆ ਕਿ ਇਨ੍ਹਾਂ ਤਿੰਨਾਂ ਆਜ਼ਾਦੀ ਘੁਲਾਟੀਆਂ ਨੇ 23 ਮਾਰਚ, 1931 ਨੂੰ ਦੇਸ਼ ਲਈ ਕੁਰਬਾਨੀ ਦਿੱਤੀ ਸੀ।
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਸੁਲਤਾਨਪੁਰ ਲੋਧੀ ਦਾ ਨਾਂ ਬਦਲਣ ਦੀ ਕੀਤੀ ਮੰਗ
NEXT STORY