ਚੰਡੀਗੜ੍ਹ (ਰਮਨਜੀਤ) : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਮਨੀਸ਼ਾ ਗੁਲਾਟੀ ਨੂੰ ਇਕ ਵਾਰ ਫਿਰ ਹਟਾ ਦਿੱਤਾ ਗਿਆ ਹੈ। ਇਸ ਤੋਂ ਬਾਅਦ ਮਨੀਸ਼ਾ ਗੁਲਾਟੀ ਨੇ ਮੁੜ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਚੁਣੌਤੀ ਦਿੰਦੇ ਹੋਏ ਮੁੜ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਹਾਈਕੋਰਟ 'ਚ ਹੋਵੇਗੀ।
ਇਹ ਵੀ ਪੜ੍ਹੋ : ਬੇਹੱਦ ਸ਼ਰਮਨਾਕ : 5 ਮੁੰਡਿਆਂ ਨੇ ਨਾਬਾਲਗ ਕੁੜੀ ਨਾਲ ਵਾਰੀ-ਵਾਰੀ ਕੀਤਾ Gangrape, ਅਸ਼ਲੀਲ ਵੀਡੀਓ ਵੀ...
ਇਹ ਹੈ ਮਾਮਲਾ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮਨੀਸ਼ਾ ਗੁਲਾਟੀ ਨੂੰ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ਤੋਂ ਪੰਜਾਬ ਸਰਕਾਰ ਨੇ ਫ਼ਾਰਗ ਕਰ ਦਿੱਤਾ ਸੀ ਪਰ ਮਨੀਸ਼ਾ ਗੁਲਾਟੀ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਤਾਂ ਅਦਾਲਤ ਨੇ ਉਨ੍ਹਾਂ ਦੇ ਹੱਕ 'ਚ ਫ਼ੈਸਲਾ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬਣਾ ਦਿੱਤਾ ਗਿਆ।
ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਲਈ ਅਹਿਮ ਖ਼ਬਰ, ਰੇਲਵੇ ਸਟੇਸ਼ਨ ਦਾ ਮੁੱਖ ਗੇਟ ਹੋਵੇਗਾ ਬੰਦ
ਇਸ ਤੋਂ ਬਾਅਦ ਇਕ ਵਾਰ ਫਿਰ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਹੈ ਤਾਂ ਹੁਣ ਮੁੜ ਮਨੀਸ਼ਾ ਗੁਲਾਟੀ ਹਾਈਕੋਰਟ ਪਹੁੰਚ ਗਏ ਹਨ, ਜਿਸ ਦੀ ਸੁਣਵਾਈ ਅੱਜ ਅਦਾਲਤ 'ਚ ਹੋਣੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬੀ ਵਿਦਿਆਰਥੀਆਂ ਲਈ ਕੈਨੇਡਾ ਜਾਣ ਦਾ ਸੁਨਹਿਰੀ ਮੌਕਾ, ਨੈਨੀ/ਨਰਸਾਂ ਦੇ ਹਜ਼ਾਰਾਂ ਅਹੁਦੇ ਖ਼ਾਲੀ
NEXT STORY