ਚੰਡੀਗੜ੍ਹ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਸੂਬੇ ਅੰਦਰ ਕਾਨੂੰਨ ਵਿਵਸਥਾ ਅਤੇ ਔਰਤਾਂ ਸਬੰਧੀ ਸਮੱਸਿਆਵਾਂ ਬਾਰੇ ਕੈਪਟਨ ਨਾਲ ਵਿਚਾਰ-ਵਟਾਂਦਰਾ ਕੀਤਾ।
ਇਹ ਵੀ ਪੜ੍ਹੋ : ਪਟਿਆਲਾ 'ਚ ਖ਼ੌਫ਼ਨਾਕ ਵਾਰਦਾਤ, ਕੁੜੀਆਂ ਵਾਲੀ ITI 'ਚ ਤੇਜ਼ਧਾਰ ਹਥਿਆਰਾਂ ਨਾਲ ਪਰਵਾਸੀ ਦਾ ਕਤਲ
ਪੰਜਾਬ ਦੀਆਂ ਔਰਤਾਂ ਤੇ ਵਿਕਾਸ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਹੋਰ ਕੀ-ਕੀ ਕੀਤਾ ਜਾ ਸਕਦਾ ਹੈ, ਇਸ ਸਬੰਧੀ ਮਨੀਸ਼ਾ ਗੁਲਾਟੀ ਵੱਲੋਂ ਕੈਪਟਨ ਅੱਗੇ ਕੁੱਝ ਸੁਝਾਅ ਵੀ ਪੇਸ਼ ਕੀਤੇ ਗਏ। ਆਪਣੇ ਫੇਸਬੁੱਕ ਪੇਜ 'ਤੇ ਇਸ ਬਾਰੇ ਲਿਖਦਿਆਂ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀ ਗੱਲ ਨੂੰ ਬੇਹੱਦ ਸੰਜੀਦਗੀ ਨਾਲ ਸੁਣਿਆ ਹੈ।
ਇਹ ਵੀ ਪੜ੍ਹੋ : ਜਵਾਨ ਪੁੱਤ ਨੂੰ ਸੰਗਲ ਪਾਉਣ ਵਾਲੀ ਵਿਧਵਾ ਮਾਂ ਲਈ ਇਸ ਤੋਂ ਦਰਦਨਾਕ ਪਲ ਹੋਰ ਕੀ ਹੋਵੇਗਾ (ਤਸਵੀਰਾਂ)
ਮਨੀਸ਼ਾ ਗੁਲਾਟੀ ਨੇ ਕਿਹਾ ਕਿ ਕੈਪਟਨ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਔਰਤਾਂ ਦੀ ਭਲਾਈ ਲਈ ਉਹ ਆਪਣੀ ਹਰ ਤਰ੍ਹਾਂ ਦੀ ਮਦਦ ਦੇਣ ਲਈ ਤਿਆਰ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਕਾਂਗਰਸ ’ਚ ਫਿਰ ਵੱਡਾ ਧਮਾਕਾ, ਬੀਬੀਆਂ ਦੇ ਫ੍ਰੀ ਬੱਸ ਸਫ਼ਰ ਨੂੰ ਲੈ ਕੇ ਪਰਗਟ ਨੇ ਘੇਰੀ ਕੈਪਟਨ ਸਰਕਾਰ
NEXT STORY