ਚੰਡੀਗੜ੍ਹ (ਰਮਨਜੀਤ, ਮੇਸ਼ੀ) : 'ਪੰਜਾਬ ਮਹਿਲਾ ਕਮਿਸ਼ਨ' ਦੀ ਚੇਅਰਪਰਸਨ ਮਨੀਸ਼ਾ ਗੁਲਾਟੀ 'ਤੇ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ 'ਪੰਜਾਬ ਮਹਿਲਾ ਕਮਿਸ਼ਨ' ਦੇ ਚੇਅਰਪਰਸਨ ਅਹੁਦੇ ਤੋਂ ਹਟਾ ਦਿੱਤਾ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ 18-9-2020 ਨੂੰ ਮਨੀਸ਼ਾ ਗੁਲਾਟੀ ਦੀ ਟਰਮ 'ਚ 3 ਸਾਲਾਂ ਦਾ ਵਾਧਾ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਪੈਲਸ 'ਚ ਚੱਲਦੀ ਵਿਆਹ ਦੀ ਪਾਰਟੀ ਦੌਰਾਨ ਮੁੰਡੇ ਵਾਲਿਆਂ ਦੇ ਉੱਡੇ ਹੋਸ਼, ਜਾਣੋ ਕੀ ਹੈ ਪੂਰਾ ਮਾਜਰਾ
ਸੋਸ਼ਲ ਸਕਿਓਰਿਟੀ ਵੁਮੈਨ ਅਤੇ ਚਾਈਲਡ ਵਿਭਾਗ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਇਸ ਵਾਧੇ ਦੀ ਸਰਕਾਰੀ ਨਿਯਮਾਂ 'ਚ ਕੋਈ ਵਿਵਸਥਾ ਨਹੀਂ ਸੀ। ਇਸ ਕਾਰਨ ਉਨ੍ਹਾਂ ਨੂੰ ਚੇਅਰਪਰਸਨ ਬਣਾਉਣ ਦਾ ਹੁਕਮ ਵਾਪਸ ਲੈ ਲਏ ਗਏ ਹਨ। ਇਸ ਸਬੰਧੀ ਲਿਖ਼ਤੀ ਆਰਡਰਾ ਦੀ ਕਾਪੀ ਮੀਡੀਆ ਨੂੰ ਪ੍ਰਾਪਤ ਹੋਈ ਹੈ।
ਇਹ ਵੀ ਪੜ੍ਹੋ : ਵਿਆਹ ਸਮਾਰੋਹ ਦੀ ਫੋਟੋਗ੍ਰਾਫੀ ਕਰਦੇ ਨੌਜਵਾਨ ਨਾਲ ਵਾਪਰਿਆ ਹਾਦਸਾ, ਕਰੰਟ ਲੱਗਣ ਕਾਰਨ ਮੌਤ
ਕੌਣ ਹਨ ਮਨੀਸ਼ਾ ਗੁਲਾਟੀ
ਦੱਸਣਯੋਗ ਹੈ ਕਿ 'ਪੰਜਾਬ ਮਹਿਲਾ ਕਮਿਸ਼ਨ' ਦੀ ਚੇਅਰਪਰਸਨ ਰਹੀ ਮਨੀਸ਼ਾ ਗੁਲਾਟੀ ਪਹਿਲਾਂ ਕਾਂਗਰਸ 'ਚ ਸੀ। ਫਿਰ ਉਨ੍ਹਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਜਪਾ ਦਾ ਪੱਲਾ ਫੜ੍ਹ ਲਿਆ। ਕਾਂਗਰਸ ਛੱਡਦੇ ਹੀ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਨਿਸ਼ਾਨਾ ਸਾਧਿਆ ਸੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਖ਼ਾਸ ਮਨੀਸ਼ਾ ਗੁਲਾਟੀ, ਚਰਨਜੀਤ ਸਿੰਘ ਚੰਨੀ ਦੇ ਮੀਟੂ ਮਾਮਲੇ ਨੂੰ ਚੁੱਕਣ ਤੋਂ ਬਾਅਦ ਸੁਰਖ਼ੀਆਂ 'ਚ ਆਏ ਸਨ। ਕੈਪਟਨ ਨੇ ਹੀ ਮੁੱਖ ਮੰਤਰੀ ਬਣਨ ਤੋਂ ਬਾਅਦ ਮਨੀਸ਼ਾ ਨੂੰ ਚੇਅਰਪਰਸਨ ਦਾ ਅਹੁਦਾ ਸੌਂਪਿਆ ਸੀ। ਮਨੀਸ਼ਾ ਗੁਲਾਟੀ ਅਕਸਰ ਔਰਤਾਂ ਦੇ ਹੱਕ 'ਚ ਫ਼ੈਸਲੇ ਨੂੰ ਲੈ ਕੇ ਚਰਚਾ 'ਚ ਰਹਿੰਦੇ ਸਨ।


ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਸੂਬੇ ਦੇ ਸਕੂਲਾਂ ਨੂੰ ਲੈ ਕੇ ਜਾਰੀ ਕੀਤੇ ਇਹ ਵੱਡੇ ਹੁਕਮ
NEXT STORY