ਤਰਨਤਾਰਨ (ਰਮਨ) : ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅਜੇ ਕੋਈ ਰਾਹਤ ਨਹੀਂ ਮਿਲੀ ਹੈ। ਬੀਤੀ 22 ਸਤੰਬਰ ਨੂੰ ਉਨ੍ਹਾਂ ਵੱਲੋਂ ਜ਼ਮਾਨਤ ਲਈ ਹਾਈਕੋਰਟ ਵਿਚ ਅਪੀਲ ਦਾਇਰ ਕੀਤੀ ਗਈ ਸੀ। ਦੱਸਣਯੋਗ ਹੈ ਕਿ ਜ਼ਿਲ੍ਹਾ ਸੈਸ਼ਨ ਕੋਰਟ ਪ੍ਰੇਮ ਕੁਮਾਰ ਦੀ ਅਦਾਲਤ ਵੱਲੋਂ 2013 ਦੇ ਉਸਮਾ ਕਾਂਡ ਕੇਸ ਦੇ ਸਬੰਧ ਵਿੱਚ ਐੱਸ.ਸੀ/ਐੱਸ.ਟੀ. ਐਕਟ ਤਹਿਤ ਵਿਧਾਇਕ ਲਾਲਪੁਰਾ ਸਣੇ ਹੋਰਾਂ ਨੂੰ 4 ਸਾਲ ਦੀ ਸਜ਼ਾ ਸੁਣਾਈ ਗਈ ਸੀ।
ਇਹ ਵੀ ਪੜ੍ਹੋ : ਪਟਿਆਲਾ 'ਚ ਬਣ ਰਹੇ ਭਿਆਨਕ ਹਾਲਾਤ, ਲਗਾਤਾਰ ਵੱਧ ਰਹੀ ਇਹ ਭਿਆਨਕ ਬਿਮਾਰੀ
ਮਾਨਯੋਗ ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਲਈ ਪਹਿਲਾਂ 13 ਅਕਤੂਬਰ ਦੀ ਤਾਰੀਖ ਨਿਸ਼ਚਿਤ ਕੀਤੀ ਸੀ ਪਰ ਅੱਜ 13 ਨੰਬਰ ਕੋਰਟ ਵਿਚ ਹੋਈ ਸੁਣਵਾਈ ਦੌਰਾਨ ਅਗਲੀ ਤਾਰੀਖ 28 ਅਕਤੂਬਰ ਤਹਿ ਕੀਤੀ ਗਈ ਹੈ। ਇਸ ਫੈਸਲੇ ਤੋਂ ਬਾਅਦ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਹਾਈਕੋਰਟ ਵਿਚ ਆਪਣੀ ਸਜ਼ਾ ਨੂੰ ਚੁਣੌਤੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਰੱਦ ਹੋ ਗਈਆਂ ਛੁੱਟੀਆਂ, ਮੁਲਾਜ਼ਮਾਂ ਲਈ ਜਾਰੀ ਹੋ ਗਏ ਨਵੇਂ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੈਰੋਇਨ, ਨਸ਼ੇ ਦੀਆਂ ਗੋਲੀਆਂ ਤੇ ਨਸ਼ੀਲੇ ਪਦਾਰਥਾਂ ਸਮੇਤ 10 ਦੋਸ਼ੀ ਗ੍ਰਿਫ਼ਤਾਰ
NEXT STORY