ਚੰਡੀਗੜ੍ਹ (ਸੁਸ਼ੀਲ) : ਆਮ ਆਦਮੀ ਪਾਰਟੀ ਦੇ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਤਰਨਤਾਰਨ ਅਦਾਲਤ ਤੋਂ ਮਿਲੀ ਚਾਰ ਸਾਲ ਦੀ ਸਜ਼ਾ ਦੇ ਖ਼ਿਲਾਫ਼ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਨੇ ਮਾਣਯੋਗ ਹਾਈਕੋਰਟ ਵਿਚ ਅਪੀਲ ਦਾਇਰ ਕਰਦਿਆਂ ਆਪਣੀ ਸਜ਼ਾ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦੇ ਵਕੀਲ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਸਜ਼ਾ 'ਤੇ ਰੋਕ ਨਹੀਂ ਲਗਾਈ ਜਾਂਦੀ ਤਾਂ ਉਹ ਆਪਣੀ ਵਿਧਾਨ ਸਭਾ ਮੈਂਬਰਸ਼ਿਪ ਗੁਆ ਸਕਦੇ ਹਨ। ਅਦਾਲਤ ਨੇ ਲਾਲਪੁਰਾ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ 1 ਅਕਤੂਬਰ ਤੱਕ ਜਵਾਬ ਦੇਣ ਦਾ ਹੁਕਮ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਗੰਭੀਰ ਬਣੇ ਹਾਲਾਤ ਨੂੰ ਦੇਖਦੇ ਹੋਏ ਲੁਧਿਆਣਾ ਡੀ. ਸੀ. ਨੇ ਫੌਜ ਤੋਂ ਮੰਗੀ ਮਦਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਪੁਲਸ 'ਚ ਹੋ ਗਈਆਂ ਬਦਲੀਆਂ! ਪੜ੍ਹੋ ਪੂਰੀ List
NEXT STORY