ਚੰਡੀਗੜ੍ਹ (ਬਿਊਰੋ) : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲਾ ਤੋਂ ਮੰਗ ਕੀਤੀ ਹੈ ਉਹ ਇਸ ਗੱਲ ਦੀ ਜਾਂਚ ਦੇ ਹੁਕਮ ਦੇਣ ਕਿ ਕਿਵੇਂ ਤੇ ਕਿਸ ਨੇ ਉਨ੍ਹਾਂ ਲੋਕਾਂ ਦੀ ਗੁਪਤ ਸੂਚੀ ਲੀਕ ਕੀਤੀ, ਜਿਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ।
ਸਿਰਸਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਲਈ ਮੁੱਖ ਮੰਤਰੀ ਮਾਨ ਤੇ ਅਰਵਿੰਦ ਕੇਜਰੀਵਾਲ ਹਨ, ਜਿਨ੍ਹਾਂ ਉਸ ਦੀ ਸੁਰੱਖਿਆ ਕੱਲ੍ਹ ਵਾਪਸ ਲੈ ਲਈ ਸੀ।
ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲ਼ੀਆਂ ਮਾਰ ਕੇ ਕਤਲ
NEXT STORY