ਬਰਨਾਲਾ (ਪੁਨੀਤ) - ਕਤਲ ਮਾਮਲੇ 'ਚ ਸਜ਼ਾ ਕੱਟ ਰਹੇ ਕਿਸਾਨ ਨੇਤਾ ਮਨਜੀਤ ਸਿੰਘ ਧਨੇਰ ਦੀ ਰਿਹਾਈ ਦਾ ਫੈਸਲਾ ਪੰਜਾਬ ਸਰਕਾਰ ਦੀ ਢਿੱਲੀ ਕਾਰਵਾਈ ਦੇ ਚੱਲਦਿਆਂ ਰੱਦ ਕਰ ਦਿੱਤਾ ਗਿਆ ਹੈ। ਧਨੇਰ ਦੀ ਰਿਹਾਈ ਦਾ ਫੈਸਲਾ ਹੁਣ ਕੱਲ ਹੋਵੇਗਾ। ਧਨੇਰ ਦੀ ਰਿਹਾਈ ਨਾ ਹੋਣ ਕਾਰਨ ਕਿਸਾਨ ਅਤੇ ਕਿਸਾਨ ਆਗੂਆਂ 'ਚ ਨਿਰਾਸ਼ਾ ਪਾਈ ਜਾ ਰਹੀ ਹੈ, ਜਿਸ ਕਾਰਨ ਉਹ ਵਾਪਸ ਆਪਣੇ ਘਰਾਂ ਨੂੰ ਚਲੇ ਗਏ। ਜਾਣਕਾਰੀ ਮੁਤਾਬਕ ਧਨੇਰ ਪਿਛਲੀ 30 ਸਤੰਬਰ ਤੋਂ ਬਰਨਾਲਾ ਜੇਲ 'ਚ ਬੰਦ ਹਨ ਅਤੇ ਉਨ੍ਹਾਂ ਦੀ ਰਿਹਾਈ ਨੂੰ ਲੈ ਕੇ 42 ਦਿਨਾਂ ਤੋਂ ਕਿਸਾਨ ਜਥੇਬੰਦੀਆਂ ਬਰਨਾਲਾ ਦੀ ਸਬ ਜੇਲ ਦੇ ਅੱਗੇ ਧਰਨੇ 'ਤੇ ਬੈਠੀਆਂ ਹੋਈਆਂ ਸਨ।
ਦੱਸਣਯੋਗ ਹੈ ਕਿ ਕਿਰਨਜੀਤ ਕੌਰ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਚੱਲ ਰਹੇ ਸੰਘਰਸ਼ ਦੌਰਾਨ ਹੀ 3 ਮਾਰਚ 2001 ਨੂੰ ਹੋਈ ਲੜਾਈ 'ਚ ਦਲੀਪ ਸਿੰਘ ਨਾਮੀ ਵਿਅਕਤੀ ਦੀ ਮੌਤ ਹੋ ਗਈ ਸੀ। ਇਸ ਕਤਲ ਮਾਮਲੇ 'ਚ ਮਨਜੀਤ ਧਨੇਰ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਸੀ। ਸਜ਼ਾ ਨੂੰ ਰੱਦ ਕਰਵਾਉਣ ਲਈ ਕਈ ਜਥੇਬੰਦੀਆਂ ਵੱਲੋਂ ਉਦੋਂ ਤੋਂ ਹੀ ਸੰਘਰਸ਼ ਕੀਤਾ ਜਾ ਰਿਹਾ ਹੈ।
ਅਮਰੀਕਾ 'ਚ ਸਿੱਖਾਂ 'ਤੇ ਹੋ ਰਹੇ ਨਸਲੀ ਹਮਲਿਆਂ 'ਤੇ ਲੌਂਗੋਵਾਲ ਨੇ ਪ੍ਰਗਟਾਈ ਚਿੰਤਾ
NEXT STORY