ਬਾਬਾ ਬਕਾਲਾ ਸਾਹਿਬ (ਅਠੌਲ਼ਾ, ਰਾਕੇਸ਼) : ਪੰਜਾਬ ’ਚ ਕਾਂਗਰਸ ਸਰਕਾਰ ਨੇ ਪੰਜ ਸਾਲ ਗੁੰਡਾਗਰਦੀ, ਭ੍ਰਿਸ਼ਟਾਚਾਰ ਦਾ ਮਾਹੌਲ ਬਣਾਈ ਰੱਖਿਆ, ਪੰਜਾਬ ਦੇ ਵੋਟਰ ਹੁਣ ਸਿਆਣੇ ਹੋ ਗਏ ਹਨ, ਇਸ ਲਈ ਇਨ੍ਹਾਂ ਰਿਵਾਇਤੀ ਪਾਰਟੀਆਂ ਕਾਂਗਰਸ, ਅਕਾਲੀ ਦਲ ਅਤੇ ਆਪ ਨੂੰ ਮੂੰਹ ਨਹੀਂ ਲਾਉਣਗੇ। ਹੁਣ ਪੰਜਾਬ ’ਚ ਭਾਜਪਾ ਦੀ ਸਰਕਾਰ ਬਣੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਦੱਸ ਦਈਏ ਕਿ ਅੱਜ ਤਹਿਸੀਲ ਬਾਬਾ ਬਕਾਲਾ ਸਾਹਿਬ ਵਿਖੇ ਭਾਜਪਾ ਦੇ ਉਮੀਦਵਾਰ ਅਤੇ ਸਾਬਕਾ ਵਿਧਾਇਕ ਹਲਕਾ ਬਾਬਾ ਬਕਾਲਾ ਸਾਹਿਬ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੇ ਅੱਜ ਭਾਜਪਾ ਦੇ ਰਾਸ਼ਟਰੀ ਆਗੂ ਤਰੁਣ ਚੁੱਘ ਦੀ ਅਗਵਾਈ ਹੇਠ ਬਾਬਾ ਬਕਾਲਾ ਸਾਹਿਬ ਵਿਖੇ ਚੋਣ ਅਧਿਕਾਰੀ ਕਮ ਰਿਟਰਨਿੰਗ ਅਫ਼ਸਰ ਪਾਸ ਆਪਣੇ ਕਾਗਜ਼ ਦਾਖ਼ਲ ਕਰਵਾਏ। ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਦੇ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਨਾਲ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਹਰਜੀਤ ਸਿੰਘ ਮੀਆਂਵਿੰਡ, ਨੇਤਰਪਾਲ ਸਿੰਘ ਪੰਨੂ, ਅਰਵਿੰਦ ਸ਼ਰਮਾ ਰਈਆ, ਪ੍ਰਭਜੀਤ ਸਿੰਘ, ਹੈਪੀ ਖੱਖ ਪੀ. ਏ., ਅਮਰਜੀਤ ਸਿੰਘ ਅੰਬਾ ਬਿਆਸ, ਊਦੈ ਅਰੋੜਾ, ਕਸ਼ਮੀਰ ਸਿੰਘ ਜੋਧਪੁਰੀ, ਹਰਜਿੰਦਰ ਸਿੰਘ ਗੋਲ੍ਹਣ ਅਤੇ ਹੋਰ ਵਰਕਰ ਹਾਜ਼ਰ ਸਨ।
ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਨੇ ਲੰਬੀ ਵਿਧਾਨ ਸਭਾ ਹਲਕੇ ਤੋਂ ਨਾਮਜ਼ਦਗੀ ਪੇਪਰ ਭਰੇ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੇ ਲੰਬੀ ਵਿਧਾਨ ਸਭਾ ਹਲਕੇ ਤੋਂ ਨਾਮਜ਼ਦਗੀ ਪੇਪਰ ਭਰੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ਤੋਂ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ, ਇਸ ਦੌਰਾਨ ਸਾਬਕਾ ਰੇਲ ਮੰਤਰੀ ਪਵਨ ਕੁਮਾਰ ਬਾਂਸਲ ਵੀ ਮੁੱਖ ਮੰਤਰੀ ਨਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਚੋਣ ਲੜਨ ਲਈ ਐੱਸ. ਡੀ. ਐੱਮ. ਦਫ਼ਤਰ ਵਿਖੇ ਜਾ ਕੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ।

ਇਹ ਵੀ ਪੜ੍ਹੋ : ਸਮਾਣਾ ਤੋਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਭਿੰਡਰ ਦੀ ਮੌਤ, ਅੱਜ ਭਰਨੀ ਸੀ ਨਾਮਜ਼ਦਗੀ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਨਵਜੋਤ ਸਿੱਧੂ ਤੇ ਛੱਤੀਸਗੜ੍ਹ ਦੇ CM ਭੁਪੇਸ਼ ਬਘੇਲ ਵੱਲੋਂ ਪ੍ਰੈੱਸ ਕਾਨਫਰੰਸ, ਕੀਤੇ ਵੱਡੇ ਐਲਾਨ
NEXT STORY