ਅੰਮ੍ਰਿਤਸਰ (ਸਰਬਜੀਤ): ਪੰਜਾਬੀ ਗਾਇਕ ਮਨਕੀਰਤਨ ਔਲਖ ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ। ਉਹ ਆਪਣੇ ਪੁੱਤਰ ਸਮੇਤ ਗੁਰੂ ਘਰ ਦਾ ਅਸ਼ੀਰਵਾਦ ਲੈਣ ਪਹੁੰਚੇ ਸਨ।

ਇਹ ਖ਼ਬਰ ਵੀ ਪੜ੍ਹੋ - ਜਲੰਧਰ 'ਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਹੋਈ ਫ਼ਾਇਰਿੰਗ, ਤਾੜ-ਤਾੜ ਚੱਲੀਆਂ ਗੋਲ਼ੀਆਂ
ਜਾਣਕਾਰੀ ਮੁਤਾਬਕ ਬੀਤੇ ਦਿਨੀਂ ਮਨਕੀਰਤਨ ਔਲਖ ਦੇ ਪੁੱਤਰ ਇਮਤਿਆਜ਼ ਦਾ ਜਨਮ ਦਿਨ ਸੀ।

ਇਸ ਦਿਨ ਨੂੰ ਖ਼ਾਸ ਬਣਾਉਣ ਲਈ ਅਤੇ ਪੁੱਤਰ ਨੂੰ ਗੁਰੂ ਘਰ ਦਾ ਅਸ਼ੀਰਵਾਦ ਦਵਾਉਣ ਲਈ ਉਹ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਆਪਣੇ ਪੁੱਤਰ ਨਾਲ ਪਵਿੱਤਰ ਸਰੋਵਰ ਵਿਚ ਇਸ਼ਨਾਨ ਵੀ ਕੀਤਾ।

ਉਨ੍ਹਾਂ ਨੇ ਪੁੱਤਰ ਨੂੰ ਮੱਥਾ ਟਿਕਾਇਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਬਸ ਇਹ ਆਯੁਰਵੈਦਿਕ ਨੁਸਖਾ ਅਪਣਾਓ ਮਰਦਾਨਾ ਕਮਜ਼ੋਰੀ ਨੂੰ ਜੜ੍ਹੋਂ ਮਿਟਾਓ
NEXT STORY