ਗੁਰਦਾਸਪੁਰ/ਦੀਨਾਨਗਰ (ਹਰਜਿੰਦਰ ਗੋਰਾਇਆ) : ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਪਿੰਡ ਭੁੱਲੇਚੱਕ ਦੀ ਜੰਮਪਲ ਮਨਮੀਤ ਭਗਤਾਣਾ ਪੁੱਤਰੀ ਕੁਲਵੰਤ ਸਿੰਘ ਨੇ ਅਮਰੀਕਾ ਵਿੱਚ ਪਹਿਲੀ ਸਿੱਖ ਅਸਿਸਟੈਂਟ ਪੁਲਸ ਚੀਫ਼ ਬਣਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਮਨਮੀਤ ਕੌਰ ਦੀ ਇਸ ਪ੍ਰਾਪਤੀ ਨੂੰ ਲੈ ਕੇ ਪੂਰੇ ਇਲਾਕੇ ਅੰਦਰ ਵੀ ਖ਼ੁਸ਼ੀ ਵਾਲਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮੌਕੇ ਗੱਲਬਾਤ ਕਰਦੇ ਮਨਮੀਤ ਦੇ ਪਿਤਾ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਸ਼ੁਰੂ ਤੋਂ ਹੀ ਪੜ੍ਹਾਈ ਵਿਚ ਕਾਫ਼ੀ ਹੁਸ਼ਿਆਰ ਸੀ। ਉਸ ਵੱਲੋ 6ਵੀਂ ਜਮਾਤ ਤੱਕ ਦੀ ਪੜ੍ਹਾਈ ਗੁਰੂ ਰਾਮਦਾਸ ਪਬਲਿਕ ਸਕੂਲ ਜਲੰਧਰ ਤੋ ਕੀਤੀ ਗਈ।
ਇਹ ਵੀ ਪੜ੍ਹੋ- ਬਰਨਾਲਾ 'ਚ ਨਹਾਉਣ ਸਮੇਂ ਵਿਅਕਤੀ ਨਾਲ ਵਾਪਰਿਆ ਭਾਣਾ, ਇੰਝ ਆਵੇਗੀ ਮੌਤ ਸੋਚਿਆ ਨਾ ਸੀ
ਇਸ ਉਪਰੰਤ 1996 ਵਿਚ ਉਹ ਪਰਿਵਾਰ ਸਮੇਤ ਅਮਰੀਕਾ ਚੱਲ ਗਈ ਅਤੇ ਉਥੋਂ 12ਵੀਂ ਕਰਨ ਉਪਰੰਤ ਨਿਊ ਹੈਵਨ ਯੂਨੀਵਰਸਿਟੀ ਤੋਂ ਕਮਰੀਸ਼ਲ ਲਾਅ ਚੀਫ਼ ਅਤੇ ਮਾਸਟਰ ਲਾਅ ਦੀ ਡਿਗਰੀ ਪ੍ਰਾਪਤ ਕੀਤੀ। ਫਿਰ ਸਾਲ 2008 ਵਿਚ ਮਨਮੀਤ ਪੁਲਸ ਫੋਰਸ ਵਿਚ ਭਰਤੀ ਹੋ ਗਈ ਅਤੇ ਉਸ ਵੱਲੋ ਕੀਤੀ ਸਖ਼ਤ ਮਿਹਨਤ ਸਦਕਾ, ਉਸ ਨੇ 24 ਮਾਰਚ 2023 ਨੂੰ ਅਮਰੀਕਾ ਵਿਚ ਅਸਿਸਟੈਂਟ ਪੁਲਸ ਚੀਫ਼ ਬਣਨ ਦਾ ਸੁਫ਼ਨਾ ਪੂਰਾ ਕੀਤਾ। ਇਸ ਮਾਣ ਵਾਲੀ ਗੱਲ ਨੇ ਪੂਰੇ ਪੰਜਾਬ ਦਾ ਸਿਰ ਮਾਣ ਨਾਲ ਚੁੱਕ ਦਿੱਤਾ ਹੈ ਅਤੇ ਇਸ ਮੌਕੇ ਇਲਾਕੇ ਦੇ ਲੋਕਾਂ ਵੱਲੋਂ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ- ਪੂਰੇ ਪੰਜਾਬ 'ਚ ਬਠਿੰਡਾ ਜ਼ਿਲ੍ਹੇ ਦੇ ਚਰਚੇ, ਇਸ ਸਕੀਮ 'ਚ ਹਾਸਲ ਕੀਤਾ ਪਹਿਲਾ ਸਥਾਨ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਹੁਣ ਪੰਜਾਬ ਦੇ ਸਰਹੱਦੀ ਜ਼ਿਲ੍ਹੇ 'ਚ ਲੱਗੇ ਅੰਮ੍ਰਿਤਪਾਲ ਦੇ ‘ਪੋਸਟਰ’, 18 ਮਾਰਚ ਤੋਂ ਹੈ ਫ਼ਰਾਰ
NEXT STORY