ਮੁਕੇਰੀਆਂ/ਚੰਡੀਗੜ੍ਹ : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਤੋਂ ਭਾਜਪਾ ਦੀ ਸਭ ਤੋਂ ਨੌਜਵਾਨ ਵਿਧਾਇਕ ਸ਼ਗੁਨ ਪਰਿਹਾਰ ਨੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਤਸਕਰਾਂ ਨੂੰ ਖੁੱਲ੍ਹੀ ਛੁੱਟੀ ਦੇ ਰੱਖੀ ਹੈ। ਇੱਥੋਂ ਦੇ ਹਾਲਾਤ ਇੰਨੇ ਖਰਾਬ ਹਨ ਕਿ ਰਾਤ ਨੂੰ ਸੌਣ ਵਾਲੇ ਦੇ ਸਵੇਰੇ ਉੱਠਣ ਅਤੇ ਘਰੋਂ ਬਾਹਰ ਜਾਣ ਵਾਲੇ ਦੇ ਸੁਰੱਖਿਅਤ ਵਾਪਸ ਪਰਤਣ ਦੀ ਕੋਈ ਗਾਰੰਟੀ ਨਹੀਂ ਹੈ। ਇਹ ਗੱਲਾਂ ਉਨ੍ਹਾਂ ਨੇ ਮੁਕੇਰੀਆਂ ਵਿੱਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਦੇ ਅੱਠਵੇਂ ਦਿਨ ਰੈਲੀ ਨੂੰ ਸੰਬੋਧਨ ਕਰਦਿਆਂ ਕਹੀਆਂ। ਇਸ ਮੌਕੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਪਰਮਿੰਦਰ ਬਰਾੜ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ, ਯਾਤਰਾ ਦੀ ਸੰਯੋਜਕ ਮੀਨੂ ਸੇਠੀ, ਰਾਕੇਸ਼ ਸ਼ਰਮਾ, ਮਹੰਤ ਰਾਜਗਿਰੀ, ਅਜੈ ਕੌਸ਼ਲ ਸੇਠੂ, ਰਘੁਨਾਥ ਰਾਣਾ, ਸ਼ੰਮੀ ਵਸ਼ਿਸ਼ਟ, ਅਰੁਣੇਸ਼, ਸੁਨੀਲ ਦੱਤ ਸਹਿਗਲ ਅਤੇ ਵਿਨੋਦ ਮਿੱਠੂ ਸਮੇਤ ਕਈ ਭਾਜਪਾ ਆਗੂ, ਵਰਕਰ ਅਤੇ ਸਥਾਨਕ ਲੋਕ ਮੌਜੂਦ ਰਹੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਖੁਦ ਸ਼ਰਾਬ ਪੀ ਕੇ ਵਿਧਾਨ ਸਭਾ ਪਹੁੰਚਦੇ ਹਨ, ਅਜਿਹੇ ਵਿੱਚ ਉਨ੍ਹਾਂ ਤੋਂ ਨਸ਼ੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਉਮੀਦ ਕਰਨਾ ਬੇਮਾਇਨਾ ਹੈ। ਆਪਣੇ ਪਿਤਾ ਅਤੇ ਚਾਚੇ ਦੀ ਅੱਤਵਾਦੀਆਂ ਵੱਲੋਂ ਕੀਤੀ ਗਈ ਹੱਤਿਆ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਕਦੇ ਅੱਤਵਾਦੀ ਸੜਕਾਂ ’ਤੇ ਘੁੰਮਦੇ ਸਨ ਅਤੇ ਉਨ੍ਹਾਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਨੂੰ ਸਰੇਆਮ ਗੋਲੀ ਮਾਰ ਦਿੱਤੀ ਜਾਂਦੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਧਾਰਾ 370 ਹਟਾ ਕੇ ਅਸੰਭਵ ਨੂੰ ਸੰਭਵ ਕਰ ਦਿੱਤਾ। ਅੱਜ ਕਸ਼ਮੀਰ ਵਿੱਚ ਬਦਲਾਅ, ਖੁਸ਼ਹਾਲੀ, ਨੌਜਵਾਨਾਂ ਦੇ ਹੱਥਾਂ ਵਿੱਚ ਟੈਬਲੇਟ ਅਤੇ ਰੁਜ਼ਗਾਰ ਦੀਆਂ ਗੱਲਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਨੂੰ ਵੀ ਬਦਲਣਾ ਹੋਵੇਗਾ ਅਤੇ ਇਸ ਲਈ ਲੋਕਾਂ ਨੂੰ ਮੋਦੀ-ਸ਼ਾਹ ਦਾ ਸਾਥ ਦੇਣਾ ਹੋਵੇਗਾ। ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਵੀ ਸੁਣਿਆ ਗਿਆ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਸਾਬਕਾ ED ਅਫ਼ਸਰ ਨੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਤੋਂ ਦਿੱਤਾ ਅਸਤੀਫ਼ਾ
ਨਸ਼ਿਆਂ ਖ਼ਿਲਾਫ਼ ਬੋਲਣ ਵਾਲੇ ਸਰਪੰਚਾਂ ਦੀਆਂ ਲਾਸ਼ਾਂ ਮਿਲਦੀਆਂ ਹਨ : ਸਾਂਪਲਾ
ਸੀਨੀਅਰ ਭਾਜਪਾ ਆਗੂ ਵਿਜੈ ਸਾਂਪਲਾ ਨੇ ਕਿਹਾ ਕਿ ਅੱਜ ਨਸ਼ਾ ਘਰ-ਘਰ ਵਿਕ ਰਿਹਾ ਹੈ ਅਤੇ ਹੋਮ ਡਿਲਿਵਰੀ ਤੱਕ ਹੋ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀ ਸ਼ਹਿ ’ਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਸਰਪੰਚਾਂ ਦੀਆਂ ਲਾਸ਼ਾਂ ਮਿਲ ਰਹੀਆਂ ਹਨ।
ਨਸ਼ਿਆਂ ਖ਼ਿਲਾਫ਼ ਜਨ ਜਾਗਰੂਕਤਾ : ਅਸ਼ਵਨੀ ਸ਼ਰਮਾ
ਪਠਾਨਕੋਟ ਦੇ ਵਿਧਾਇਕ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਯਾਤਰਾ ਪੰਜਾਬ ਦੀ ਜਵਾਨੀ ਨੂੰ ਬਚਾਉਣ ਅਤੇ ਨਸ਼ਿਆਂ ਖ਼ਿਲਾਫ਼ ਜਨ ਜਾਗਰੂਕਤਾ ਪੈਦਾ ਕਰਨ ਲਈ ਹੈ।
ਨਸ਼ਾ ਤਸਕਰਾਂ ਕੋਲ ਸਿਰਫ਼ ਚਾਰ ਮਹੀਨੇ ਬਚੇ : ਜੰਗੀ ਲਾਲ ਮਹਾਜਨ
ਮੁਕੇਰੀਆਂ ਦੇ ਵਿਧਾਇਕ ਜੰਗੀ ਲਾਲ ਮਹਾਜਨ ਨੇ ਕਿਹਾ ਕਿ ਭਾਜਪਾ ਦੇ ਸੱਤਾ ਵਿੱਚ ਆਉਂਦੇ ਹੀ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਕੋਲ ਸਿਰਫ਼ ਚਾਰ ਮਹੀਨਿਆਂ ਦਾ ਸਮਾਂ ਬਚਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ ਪ੍ਰੀਖਿਆਵਾਂ ਵੀ ਮੁਲਤਵੀ
NEXT STORY