ਚੰਡੀਗੜ੍ਹ : ਪੰਜਾਬ ਦੇ ਕਿਸਾਨਾਂ ਲਈ ਭਗਵੰਤ ਮਾਨ ਸਰਕਾਰ ਨੇ ਵੱਡਾ ਐਲਾਨ ਕਰਦਿਆਂ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਉਨ੍ਹਾਂ ਨੂੰ ਰਾਹਤ ਦਿੱਤੀ ਹੈ। ਸਰਕਾਰ ਨੇ ਟਿਊਬਵੈੱਲਾਂ ਦਾ ਲੋਡ ਵਧਾਉਣ ਤੋਂ ਵਾਂਝੇ ਰਹਿ ਗਏ ਕਿਸਾਨਾਂ ਲਈ ਮਿਆਦ ਵਧਾ ਕੇ 15 ਸਤੰਬਰ ਤੱਕ ਕਰ ਦਿੱਤੀ ਹੈ। ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਫ਼ਾਇਦਾ ਲੈਣ।
ਇਹ ਵੀ ਪੜ੍ਹੋ : ਚੜ੍ਹਦੀ ਸਵੇਰ ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਮੋਗਾ ਦੀ ਕੁੜੀ ਨੇ ਅੱਧੀ ਰਾਤ ਘਰ ਬਾਹਰ ਕੀਤੀ ਖ਼ੁਦਕੁਸ਼ੀ
ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਕਿਹਾ ਗਿਆ ਹੈ ਕਿ ਟਿਊਬਵੈੱਲਾਂ ਦਾ ਲੋਡ ਵਧਾਉਣ ਦੇ ਖ਼ਰਚੇ 'ਚ ਵੀ ਕਟੌਤੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਹੁਣ ਤੱਕ 1.28 ਲੱਖ ਕਿਸਾਨ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਨਾਲ 123 ਕਰੋੜ ਰੁਪਏ ਦੀ ਬੱਚਤ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਖ਼ੁਦ ਨਸ਼ੇ ਦੀ ਦਲਦਲ 'ਚ, ਲੁਧਿਆਣਾ 'ਚ ਡਿਊਟੀ ਦੇ ਰਿਹਾ ਹੈੱਡ ਕਾਂਸਟੇਬਲ ਭੁੱਕੀ ਸਣੇ ਗ੍ਰਿਫ਼ਤਾਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅਨਮੋਲ ਗਗਨ ਮਾਨ ਵੱਲੋਂ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਪ੍ਰਭਾਵੀ ਨੀਤੀ ਬਣਾਉਣ ਦੇ ਨਿਰਦੇਸ਼
NEXT STORY