ਬਾਦਲ (ਜ.ਬ.) : ਕਿਸੇ ਵੀ ਸਰਕਾਰ ਦਾ ਸਭ ਤੋਂ ਪਹਿਲਾਂ ਫਰਜ਼ ਆਪਣੇ ਸੂਬੇ ’ਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣਾ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਹਰ ਹੀਲੇ ਕਾਇਮ ਰੱਖਣਾ ਹੁੰਦਾ ਹੈ ਪਰ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਇਨ੍ਹਾਂ ਦੋਵਾਂ ਫਰਜ਼ਾਂ ਨੂੰ ਨਿਭਾਉਣ ’ਚ ਅਸਫਲ ਸਾਬਤ ਹੋ ਰਹੀ ਹੈ। ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਕਹੀ। ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਬਣੀ ਨੂੰ ਦੋ ਮਹੀਨੇ ਹੋ ਗਏ ਹਨ ਪਰ ਸੂਬੇ ’ਚ ਇਹ ਸਰਕਾਰ ਹਰ ਫਰੰਟ ’ਤੇ ਫੇਲ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਆਏ ਦਿਨ ਲੁਟ-ਖੋਹ ਦੀਆਂ ਵਾਰਦਾਤਾਂ ’ਚ ਵਾਧਾ ਹੋ ਰਿਹਾ ਹੈ ਅਤੇ ਲੁਟੇਰੇ ਸ਼ਰੇਆਮ ਲੋਕਾਂ ਤੋਂ ਕਾਰਾਂ ਖੋਹ ਕੇ ਭੇਜੇ ਰਹੇ ਹਨ। ਲੁਟੇਰੇ ਤੇ ਸਮਾਜ ਵਿਰੋਧੀ ਤੱਤ ਜਦੋਂ ਅਰਜ਼ੀ ਕਿਸੇ ਨੂੰ ਗੋਲੀ ਮਾਰ ਕੇ ਦੌੜ ਜਾਣ, ਸਰਕਾਰ ਦਾ ਉਨ੍ਹਾਂ ਨੂੰ ਕੋਈ ਖੌਫ ਨਹੀਂ ਹੈ। ਪੰਜਾਬ ’ਚ ਹੁਣ ਦਰਜਨ ਤੋਂ ਵੱਧ ਵਿਅਕਤੀਆਂ ਨੂੰ ਸਮਾਜ ਵਿਰੋਧੀ ਤੱਤਾਂ ਨੇ ਮਾਰ ਦਿੱਤਾ ਹੈ ਜਿਸ ਢਾਅ ਨਾਲ ਲੋਕਾਂ ਨੇ ਵੋਟਾਂ ਪਾ ਕੇ ‘ਆਪ’ ਦੀ ਸਰਕਾਰ ਬਣਾਈ ਸੀ, ਹੁਣ ਲੋਕ ਉਸ ਨੂੰ ਕੋਸਣ ਲੱਗ ਪਏ ਹਨ।
ਇਹ ਵੀ ਪੜ੍ਹੋ : ਬਠਿੰਡਾ ਵਿਖੇ ਹਨੂਮਾਨ ਚਾਲੀਸਾ ਦੀ ਬੇਅਦਬੀ, ਪਾਠ ਅਗਨ ਭੇਟ ਕਰ ਕਿਲੇ ਦੇ ਕੋਲ ਸੁੱਟੇ ਪੰਨੇ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਤਾਂ ਆਪਣੀ ਕੁਰਸੀ ਬਚਾਉਣ ਖਾਤਰ ਦਿੱਲੀ ਵਾਲੇ ਆਕਾਵਾਂ ਨੂੰ ਖੁਸ਼ ਕਰਨ ’ਚ ਲੱਗਿਆ ਰਹਿੰਦਾ ਹੈ। ਉਹ ਡਰਦਾ ਹੈ ਕਿ ਜੇ ਕੇਜਰੀਵਾਲ ਨਾਰਾਜ਼ ਹੋ ਗਿਆ ਤਾਂ ਉਨ੍ਹਾਂ ਦੀ ਕੁਰਸੀ ਨੂੰ ਖਤਰਾ ਪੈਦਾ ਹੋ ਜਾਵੇਗਾ। ਉਹ ਦਿੱਲੀ ਦੇ ਇਸ਼ਾਰੇ ਨੱਚ ਰਿਹਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅੱਤ ਦੀ ਗਰਮੀ ’ਚ ਵੱਡੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡਾਂ ’ਚ ਸਾਰਾ-ਸਾਰਾ ਦਿਨ ਬਿਜਲੀ ਨਹੀਂ ਆਉਂਦੀ ਤੇ ਲੋਕ ਗਰਮੀ ਨਾਲ ਭਜਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਨਿਕੰਮੀ ਸਰਕਾਰ ਨੇ ਬਿਜਲੀ ਦਾ ਕੋਈ ਪ੍ਰਬੰਧ ਨਹੀਂ ਕੀਤਾ। ਝੋਨੇ ਦੀ ਲਵਾਈ ਦੇ ਮੌਕੇ ਤਾਂ ਹੋਰ ਵੀ ਵੱਡੇ ਕੱਟਾਂ ਦਾ ਸਾਹਮਣਾ ਕਰਨ ਲਈ ਲੋਕ ਤਿਆਰ ਰਹਿਣ, ਕਿਉਂਕਿ ਭਗਵੰਤ ਮਾਨ ਸਰਕਾਰ ਦਾ ਇਸ ਪਾਸੇ ਵੱਲ ਧਿਆਨ ਹੀ ਨਹੀਂ ਹੈ।
ਇਹ ਵੀ ਪੜ੍ਹੋ : ਬਠਿੰਡਾ 'ਚ ਕਲਯੁੱਗੀ ਪਿਓ ਦਾ ਕਾਰਾ, 4 ਸਾਲਾ ਧੀ ਦੇ ਸਿਰ 'ਚ ਲੋਹੇ ਦੀ ਰਾਡ ਮਾਰ ਕੀਤਾ ਕਤਲ
ਉਨ੍ਹਾਂ ਕਿਸਾਨਾਂ ਵਲੋਂ ਬਿਜਲੀ ਦੀ ਮੰਗ ਨੂੰ ਲੈ ਕੇ ਲਾਏ ਜਾ ਰਹੇ ਧਰਨਿਆਂ ਦੀ ਹਮਾਇਤ ਕਰਦਿਆਂ ਕਿਹਾ ਕਿ ਕਿਸਾਨ ਫਿਕਰਮੰਦ ਹਨ । ਜੇ ਇਹੀ ਹਾਲਤ ਰਹੇ ਤਾਂ ਉਨ੍ਹਾਂ ਨੂੰ ਝੋਨੇ ਦੀ ਲਵਾਈ ਮੌਕੇ ਬਿਜਲੀ ਿਮਲਣੀ ਮੁਸ਼ਕਲ ਹੋ ਜਾਵੇਗੀ। ਮੁੱਖ ਮੰਤਰੀ ਕੋਈ ਚਿੰਤਾ ਨਹੀਂ ਕਿ ਲੋਕਾਂ ਦੇ ਮਸਲੇ ਹੱਲ ਹੋਣ ਨਾ ਹੋਣ, ਉਹ ਤਾਂ ਆਏ ਦਿਨ ਕੋਈ ਨਾ ਕੋਈ ਡਰਾਮਾ ਕਰਨ ’ਚ ਲੱਗੇ ਰਹਿੰਦੇ ਹਨ। ਜਿਹੜਾ ਵੀ ਫੈਸਲਾ ਮੁੱਖ ਮੰਤਰੀ ਲੈਂਦੇ ਹਨ, ਉਹ ਦੋ-ਤਿੰਨ ਪਿਛੋਂ ਵਾਪਸ ਲੈ ਲੈੰਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਭਰੋਸਾ ਭਗਵੰਤ ਮਾਨ ਤੋਂ ਟੁੱਟਣਾ ਸ਼ੁਰੂ ਹੋ ਗਿਆ ਹੈ ਤੇ ਛੇਤੀ ਹੀ ਲੋਕ ਰੋਹ ਦਾ ਸਾਹਮਣਾ ਪੰਜਾਬ ਸਰਕਾਰ ਨੂੰ ਕਰਨਾ ਪਵੇਗਾ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਲਏ ਗਏ ਵੱਡੇ ਫ਼ੈਸਲੇ, ਪਟਵਾਰੀਆਂ ਨੂੰ ਲੈ ਕੇ ਆਈ ਚੰਗੀ ਖ਼ਬਰ
NEXT STORY