ਜਲੰਧਰ/ਚੰਡੀਗੜ੍ਹ (ਧਵਨ, ਅੰਕੁਰ) : ਪੰਜਾਬ ਦੇ ਪੇਂਡੂ ਵਿਕਾਸ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਕ ਮਹੱਤਵਪੂਰਨ ਫ਼ੈਸਲਾ ਲਿਆ ਹੈ ਅਤੇ ਪੀ. ਐੱਸ. ਆਈ. ਈ. ਸੀ. ਦਾ ਗਠਨ ਕੀਤਾ ਹੈ। ਇੱਕ ਅਪੀਲ ਅਥਾਰਟੀ ਦਾ ਗਠਨ ਕੀਤਾ ਗਿਆ ਹੈ, ਜੋ ਕਰੀਬ 700 ਉਦਯੋਗਾਂ ਦੇ ਰੱਦ ਕੀਤੇ ਪਲਾਟਾਂ ਦੇ ਮਾਮਲਿਆਂ ਦੀ ਸੁਣਵਾਈ ਕਰੇਗਾ। ਉਨ੍ਹਾਂ ਕਿਹਾ ਕਿ ਉੱਦਮੀ 30 ਸਤੰਬਰ 2025 ਤੱਕ ਆਪਣੀ ਅਪੀਲ ਦਾਇਰ ਕਰ ਸਕਣਗੇ। ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਜੇਕਰ ਕੋਈ ਕਾਰੋਬਾਰੀ ਉਦਯੋਗ ਸਥਾਪਿਤ ਕਰਨਾ ਚਾਹੁੰਦਾ ਹੈ ਅਤੇ ਉਸਨੂੰ ਵਾਧੂ ਜ਼ਮੀਨ ਦੀ ਲੋੜ ਹੈ, ਤਾਂ ਉਹ ਆਪਣੇ ਨਾਲ ਲੱਗਦੇ ਪਲਾਟ ਨੂੰ ਮਿਲਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਵੱਜਣਗੇ ਖ਼ਤਰੇ ਦੇ ਸਾਇਰਨ! ਜਾਣੋ ਕਿਹੜੇ ਜ਼ਿਲ੍ਹੇ 'ਚ ਕਿੰਨੇ ਵਜੇ ਹੋਵੇਗਾ BLACKOUT
ਇਸ ਨਾਲ ਉਦਯੋਗ ਨੂੰ ਰਾਹਤ ਮਿਲੇਗੀ। ਮੰਤਰੀ ਸੌਂਦ ਨੇ ਕਿਹਾ ਕਿ ਜੇਕਰ ਉਸਨੂੰ ਪਲਾਟ ਵੇਚਣਾ ਪਵੇ ਤਾਂ ਉਹ ਇਹ ਕੰਮ ਵੀ ਪੂਰਾ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਫੋਕਲ ਪੁਆਇੰਟਾਂ 'ਤੇ ਪਲਾਟਾਂ ਨੂੰ ਜੋੜਨ ਦਾ ਕੋਈ ਪ੍ਰਬੰਧ ਨਹੀਂ ਸੀ, ਜਿਸ ਕਾਰਨ ਉੱਦਮੀਆਂ ਨੂੰ ਆਪਣੇ ਉਦਯੋਗ ਨੂੰ ਵਧਾਉਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਉਨ੍ਹਾਂ ਨੂੰ ਆਪਣੇ ਪਲਾਟਾਂ ਨੂੰ ਜੋੜਨ ਵਿੱਚ ਕੋਈ ਮੁਸ਼ਕਲ ਨਹੀਂ ਆਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਕਾਰੋਬਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਨਹੀਂ ਆਵੇਗੀ ਕੋਈ ਦਿੱਕਤ (ਵੀਡੀਓ)
ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਭਵਿੱਖ ਵਿੱਚ ਵੀ ਜੇਕਰ ਕਿਸੇ ਉੱਦਮੀ ਦਾ ਪਲਾਟ ਰੱਦ ਕੀਤਾ ਜਾਂਦਾ ਹੈ ਤਾਂ ਉਹ ਇਸ ਦੀ ਅਪੀਲ ਅਥਾਰਟੀ ਕੋਲ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਸਬੰਧੀ ਨੋਟੀਫਿਕੇਸ਼ਨ ਪੰਜਾਬ ਸਰਕਾਰ ਵੱਲੋਂ 7 ਮਈ ਨੂੰ ਜਾਰੀ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਪਲਾਟ ਪੂਰੇ ਪੰਜਾਬ 'ਚ ਹਨ ਅਤੇ ਉਦਯੋਗ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੀ. ਐੱਸ. ਆਈ. ਈ. ਸੀ. ਸਬੰਧੀ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਵਿੱਖ 'ਚ ਉੱਦਮੀਆਂ ਨੂੰ ਅਪੀਲ ਕਰਨ ਲਈ 6 ਮਹੀਨੇ ਦਾ ਸਮਾਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਪਾਰੀਆਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਰਾਹਤ ਦਿੱਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖ਼ੁਸ਼ਖ਼ਬਰੀ! LPG ਸਿਲੰਡਰ ਹੋਇਆ ਸਸਤਾ, ਜਾਣੋ ਕਿੰਨੀ ਘਟੀ ਕੀਮਤ
NEXT STORY