ਚੰਡੀਗੜ੍ਹ : ਪੰਜਾਬ ਦੇ ਕਿਸਾਨਾਂ ਲਈ ਮਾਨ ਸਰਕਾਰ ਵੱਡੀ ਖ਼ੁਸ਼ਖ਼ਬਰੀ ਲੈ ਕੇ ਆ ਰਹੀ ਹੈ। 3 ਅਕਤੂਬਰ ਨੂੰ ਵਿਧਾਨ ਸਭਾ ਇਜਲਾਸ ਦੇ ਆਖ਼ਰੀ ਦਿਨ ਭਗਵੰਤ ਮਾਨ ਸਰਕਾਰ ਕਿਸਾਨਾਂ ਲਈ ਵੱਡਾ ਐਲਾਨ ਕਰਨ ਜਾ ਰਹੀ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਕਹਿਣਾ ਹੈ ਕਿ ਇਸ ਸਬੰਧੀ ਫ਼ੈਸਲਾ ਕਰ ਲਿਆ ਗਿਆ ਹੈ ਅਤੇ ਸਿਰਫ ਐਲਾਨ ਕਰਨਾ ਬਾਕੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਇਜਲਾਸ ਦੌਰਾਨ ਅਸੀਂ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ ਲੈ ਕੇ ਆ ਰਹੇ ਹਾਂ।
ਇਹ ਵੀ ਪੜ੍ਹੋ : 2 ਪਾਕਿਸਤਾਨੀ ਡਰੋਨਾਂ ਦੀ ਮੁੜ ਭਾਰਤੀ ਖੇਤਰ 'ਚ ਦਸਤਕ, BSF ਵੱਲੋਂ ਕੀਤੀ ਗਈ ਫਾਇਰਿੰਗ
ਕਿਸਾਨਾਂ ਨੇ ਅੱਜ ਫਗਵਾੜਾ ਨੇੜੇ ਨੈਸ਼ਨਲ ਹਾਈਵੇਅ ’ਤੇ ਲਾਉਣਾ ਸੀ ਧਰਨਾ
ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਜਲੰਧਰ ਵਿਖੇ 31 ਕਿਸਾਨ ਜੱਥੇਬੰਦੀਆਂ ਨਾਲ ਇਕ ਬੈਠਕ ਹੋਈ ਸੀ। ਇਸ ਬੈਠਕ 'ਚ ਕਿਸਾਨਾਂ ਦੇ ਮੁੱਦਿਆਂ ਨੂੰ ਵਿਚਾਰਿਆ ਗਿਆ ਅਤੇ ਉਨ੍ਹਾਂ ਦੀਆਂ ਪਰੇਸ਼ਾਨੀਆਂ ਸੁਣੀਆਂ ਗਈਆਂ। ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮੰਗਾਂ ਜਲਦੀ ਪੂਰੀਆਂ ਕਰਨ ਦੇ ਦਿੱਤੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰ ਸੰਗਠਨਾਂ ਨੇ ਰੋਸ-ਪ੍ਰਦਰਸ਼ਨ ਕਰਨ ਦਾ ਫ਼ੈਸਲਾ ਵਾਪਸ ਲੈ ਲਿਆ ਹੈ।
ਇਹ ਵੀ ਪੜ੍ਹੋ : ਘਰ-ਘਰ ਆਟਾ ਵੰਡਣ ਦੀ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਝਟਕਾ
ਗੰਨਾ ਕਾਸ਼ਤਕਾਰਾਂ ਨੇ ਅੱਜ ਫਗਵਾੜਾ ਨੇੜੇ ਨੈਸ਼ਨਲ ਹਾਈਵੇਅ ’ਤੇ ਜਾਮ ਲਾਉਣਾ ਸੀ, ਜਿਸ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ। ਸਰਕਟ ਹਾਊਸ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਬੰਧ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 3 ਅਕਤੂਬਰ ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਗੰਨਾ ਕਾਸ਼ਤਕਾਰਾਂ ਨੂੰ ਲੈ ਕੇ ਅਧਿਕਾਰਤ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਗੰਨਾ ਕਿਸਾਨਾਂ ਦੇ ਮਸਲਿਆਂ ਸਮੇਤ ਫ਼ਸਲਾਂ ਦੇ ਭਾਅ ਨੂੰ ਲੈ ਕੇ ਚਿੰਤਤ ਹੈ ਅਤੇ ਮੁੱਖ ਮੰਤਰੀ ਖ਼ੁਦ ਗੰਨਾ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਐਲਾਨ ਕਰਨ ਵਾਲੇ ਹਨ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਅੱਜ ਤੋਂ 'ਸ਼ਹੀਦ ਭਗਤ ਸਿੰਘ' ਦੇ ਨਾਂ ਨਾਲ ਜਾਣਿਆ ਜਾਵੇਗਾ 'ਚੰਡੀਗੜ੍ਹ ਏਅਰਪੋਰਟ'
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਸਰਕਾਰ ਦੀ ਹੈਂਡਲਿੰਗ ਤੇ ਟਰਾਂਸਪੋਰਟ ਪਾਲਿਸੀ ’ਤੇ ਅਗਲੀ ਸੁਣਵਾਈ ਤੱਕ ਰੋਕ ਜਾਰੀ
NEXT STORY