ਚੰਡੀਗੜ੍ਹ : ਪੰਜਾਬ 'ਚ ਨਵੀਂ ਬਣੀ ਮਾਨ ਸਰਕਾਰ ਦੇ ਮੰਤਰੀਆਂ ਵੱਲੋਂ ਸ਼ਨੀਵਾਰ ਨੂੰ ਸਹੁੰ ਚੁੱਕੀ ਜਾਵੇਗੀ। ਮੰਤਰੀਆਂ ਦਾ ਇਹ ਸਹੁੰ ਚੁੱਕ ਸਮਾਰੋਹ 19 ਮਾਰਚ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਰਾਜ ਭਵਨ ਵਿਖੇ ਹੋਵੇਗਾ। ਇਸ ਸੂਚੀ 'ਚ ਕੌਣ-ਕੌਣ ਸ਼ਾਮਲ ਹੋਵੇਗਾ, ਇਸ ਬਾਰੇ ਅਜੇ ਕੁੱਝ ਸਪੱਸ਼ਟ ਨਹੀਂ ਹੋ ਸਕਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਕਾਲਜ 'ਚ ਪੜ੍ਹਦੀ ਕੁੜੀ ਦਾ ਕਾਰਨਾਮਾ, ਮਾਪਿਆਂ ਦੀ ਇੱਜ਼ਤ ਰੋਲ੍ਹ ਲੱਖਾਂ ਰੁਪਏ ਲੈ ਕੇ ਪ੍ਰੇਮੀ ਨਾਲ ਭੱਜੀ
ਇਹ ਵੀ ਪਤਾ ਨਹੀਂ ਲੱਗ ਸਕਿਆ ਹੈ ਕਿ ਇਸ ਸਮਾਰੋਹ ਦੌਰਾਨ ਕਿੰਨੇ ਮੰਤਰੀ ਸਹੁੰ ਚੁੱਕਣਗੇ। ਮੰਤਰੀਆਂ ਦੇ ਸਹੁੰ ਚੁੱਕਣ ਤੋਂ ਬਾਅਦ ਪੰਜਾਬ ਕੈਬਨਿਟ ਦੀ ਪਹਿਲੀ ਬੈਠਕ ਹੋਵੇਗੀ। ਇਹ ਬੈਠਕ ਸ਼ਨੀਵਾਰ ਦੁਪਹਿਰ 12.30 ਵਜੇ ਹੋਵੇਗੀ। ਇਸ ਬੈਠਕ ਦੌਰਾਨ ਮਾਨ ਸਰਕਾਰ ਵੱਲੋਂ ਕਈ ਵੱਡੇ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਪ੍ਰਗਟ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਲਈ 'ਭਗਵੰਤ ਮਾਨ' ਦਾ ਪਹਿਲਾ ਵੱਡਾ ਐਲਾਨ, ਬੋਲੇ-ਇਤਿਹਾਸ 'ਚ ਕਦੇ ਨਹੀਂ ਲਿਆ ਗਿਆ ਅਜਿਹਾ ਫ਼ੈਸਲਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਖੱਟੜ ਨਾਲ ਕੀਤੀ ਮੁਲਾਕਾਤ
NEXT STORY