ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ‘ਤੇ ਸਿਹਤ ਸਹੂਲਤਾਂ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਹਕੀਕਤ ਤੋਂ ਦੂਰ ਹਨ ਅਤੇ ਲੋਕਾਂ ਨੂੰ ਗੁਮਰਾਹ ਕਰਨ ਤੋਂ ਇਲਾਵਾ ਕੁਝ ਨਹੀਂ।
ਇਹ ਵੀ ਪੜ੍ਹੋ- ਹਵਾਲਾਤ ’ਚ ਮੁਲਜ਼ਮ ਨੇ ਕੀਤੀ ਖ਼ੁਦਕੁਸ਼ੀ, ਪੁਲਸ ਵਾਲਿਆਂ ਪੈ ਗਈਆਂ ਭਾਜੜਾਂ
ਹਰਸਿਮਰਤ ਕੌਰ ਬਾਦਲ ਨੇ ਸਰਕਾਰ ਦੀਆਂ ਸਕੀਮਾਂ ਨੂੰ “ਡਰਾਮਾ” ਕਰਾਰ ਦਿੰਦਿਆਂ ਕਿਹਾ ਕਿ ਜਿਵੇਂ ਮਹਿਲਾਵਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਗਿਆ ਸੀ, ਓਸੇ ਤਰ੍ਹਾਂ ਹੈਲਥ ਇੰਸ਼ੋਰੈਂਸ ਸਕੀਮ ਨੂੰ ਵੀ ਸਿਰਫ਼ ਦਿਖਾਵਾ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਤੋਂ ਪਹਿਲਾਂ ਮਹਿਲਾਵਾਂ ਤੋਂ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੇ ਨਾਂ ‘ਤੇ ਫਾਰਮ ਭਰਵਾਏ ਗਏ, ਪਰ ਅਸਲ ਵਿੱਚ ਇਹ ਸਿਰਫ਼ ਲੋਕਾਂ ਦਾ ਡਾਟਾ ਇਕੱਠਾ ਕਰਨ ਦਾ ਢੰਗ ਸੀ। ਚਾਰ ਸਾਲ ਬੀਤ ਜਾਣ ਬਾਵਜੂਦ ਕਿਸੇ ਨੂੰ ਵੀ ਇਸ ਸਕੀਮ ਦਾ ਲਾਭ ਨਹੀਂ ਮਿਲਿਆ।
ਇਹ ਵੀ ਪੜ੍ਹੋ- ਵੱਡੇ ਸੰਕਟ 'ਚ ਪੰਜਾਬ ਦਾ ਇਹ ਜ਼ਿਲ੍ਹਾ, ਕੈਂਸਰ ਵਰਗੀਆਂ ਨਾਮੁਰਾਦ ਬੀਮਾਰੀਆਂ ਦਾ ਖ਼ਤਰਾ 90 ਫੀਸਦੀ ਫੈਲਣ ਦਾ ਡਰ
ਉਨ੍ਹਾਂ ਨੇ ਮੁਹੱਲਾ ਕਲੀਨਿਕਾਂ ਬਾਰੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਕਲੀਨਿਕਾਂ 'ਚ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਨੂੰ ਬੈਠਾ ਦਿੱਤਾ ਗਿਆ ਹੈ, ਜਿਸ ਕਾਰਨ ਨਾ ਤਾਂ ਉੱਥੇ ਦਵਾਈਆਂ ਮਿਲ ਰਹੀਆਂ ਹਨ ਅਤੇ ਨਾ ਹੀ ਸਹੀ ਇਲਾਜ ਹੋ ਰਿਹਾ ਹੈ। ਸੂਬੇ ਵਿੱਚ ਵਧ ਰਹੀਆਂ ਅਪਰਾਧਿਕ ਵਾਰਦਾਤਾਂ ‘ਤੇ ਚਿੰਤਾ ਜ਼ਾਹਰ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਰਕਾਰ ਵੱਲੋਂ ਆਪ੍ਰੇਸ਼ਨ ਪ੍ਰਹਾਰ ਚਲਾਇਆ ਗਿਆ ਹੈ ਪਰ ਗੈਂਗਸਟਰਾਂ ਨੂੰ ਫੜਨ ਦੀ ਬਜਾਏ ਨੌਜਵਾਨਾਂ ਦੀਆਂ ਹਜ਼ਾਰਾਂ ਗ੍ਰਿਫ਼ਤਾਰੀਆਂ ਕਰ ਰਹੀ ਹੈ। ਉਨ੍ਹਾਂ ਤੰਜ ਕਸਦਿਆਂ ਕਿਹਾ ਕਿ ਅਖ਼ਬਾਰਾਂ ਵਿੱਚ ਕਰੋੜਾਂ ਰੁਪਏ ਦੇ ਇਸ਼ਤਿਹਾਰ ਤਾਂ ਲਗਵਾ ਦਿੱਤੇ ਗਏ ਹਨ, ਪਰ ਇਹ ਦੱਸਿਆ ਜਾਵੇ ਕਿ ਕਿਹੜਾ ਗੈਂਗਸਟਰ ਫੜਿਆ ਗਿਆ ਹੈ।
ਇਹ ਵੀ ਪੜ੍ਹੋ-26 ਜਨਵਰੀ ਨੂੰ ਪੂਰੇ ਪੰਜਾਬ 'ਚ ਅਲਰਟ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਿਨ-ਦਿਹਾੜੇ ਕਤਲ, ਲੁੱਟਾਂ-ਖੋਹਾਂ ਅਤੇ ਫਿਰੌਤੀਆਂ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ। ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਉਨ੍ਹਾਂ ਨੇ ਕਿਹਾ ਕਿ ਇੱਕ ਪਾਸੇ ਨਾਮੀ ਗੈਂਗਸਟਰਾਂ ਵਿਰੁੱਧ ਸਬੂਤਾਂ ਦੀ ਘਾਟ ਦੱਸ ਕੇ ਉਨ੍ਹਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਜੇਲ੍ਹਾਂ ਦੇ ਅੰਦਰੋਂ ਗੈਂਗਸਟਰਾਂ ਦੀਆਂ ਵੀਆਈਪੀ ਇੰਟਰਵਿਊਆਂ ਹੋ ਰਹੀਆਂ ਹਨ, ਜੋ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਵੱਡਾ ਸਵਾਲ ਖੜ੍ਹਾ ਕਰਦੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੁਲਸ ਦੀ ਗ੍ਰਿਫ਼ਤ 'ਚੋਂ ਭੱਜਿਆ ਮੁਲਜ਼ਮ, ਹਥਕੜੀ ਛੁਡਾ ਕੇ ਚਲਦੀ ਗੱਡੀ 'ਚੋਂ ਛਾਲ ਮਾਰ ਹੋਇਆ ਫ਼ਰਾਰ
NEXT STORY