ਜਲੰਧਰ (ਧਵਨ)- ਪੰਜਾਬ ’ਚ ਸੰਗਰੂਰ ਲੋਕ ਸਭਾ ਸੀਟ ਦੀਆਂ ਜ਼ਿਮਨੀ ਚੋਣਾਂ ਸੰਪੰਨ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਕ ਵਾਰ ਫਿਰ ਭ੍ਰਿਸ਼ਟਾਚਾਰ ਅਤੇ ਸਾਬਕਾ ਭ੍ਰਿਸ਼ਟ ਮੰਤਰੀਆਂ ਖ਼ਿਲਾਫ਼ ਵਿਜੀਲੈਂਸ ਕਾਰਵਾਈ ਕਰਨ ਲਈ ਕਮਰ ਕੱਸ ਰਹੀ ਹੈ। ਸਰਕਾਰੀ ਹਲਕਿਆਂ ਮੁਤਾਬਕ ਅਗਲੇ ਹਫ਼ਤੇ ਤੋਂ ਮੁੱਖ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਖੁੱਲ੍ਹ ਕੇ ਮੁਹਿੰਮ ਸ਼ੁਰੂ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਨੇ ਸੰਗਰੂਰ ਦੀਆਂ ਜ਼ਿਮਨੀ ਚੋਣਾਂ ਦੌਰਾਨ ਭ੍ਰਿਸ਼ਟਾਚਾਰ ਦਾ ਵਾਰ-ਵਾਰ ਜ਼ਿਕਰ ਕੀਤਾ ਸੀ।
ਵਿਜੀਲੈਂਸ ਬਿਊਰੋ ਨੇ ਹੁਣ ਤਕ ਸੂਬੇ ਵਿਚ ਸਾਬਕਾ ਮੰਤਰੀ ਡਾ. ਸਾਧੂ ਸਿੰਘ ਧਰਮਸੌਤ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਹੈ। ਮੁੱਖ ਮੰਤਰੀ ਨੇ ਖੁਦ ਆਪਣੇ ਬਿਆਨਾਂ ਵਿਚ ਇਹ ਸੰਕੇਤ ਵਾਰ-ਵਾਰ ਦਿੱਤਾ ਸੀ ਕਿ ਜਲਦੀ ਹੀ 3-4 ਹੋਰ ਸਾਬਕਾ ਮੰਤਰੀਆਂ ਦੇ ਕਾਲੇ ਚਿੱਠੇ ਖੁੱਲ੍ਹਣ ਵਾਲੇ ਹਨ।
ਇਹ ਵੀ ਪੜ੍ਹੋ: ਦਰਬਾਰ ਸਾਹਿਬ ਤੋਂ ਪਰਤ ਰਹੇ ਪਰਿਵਾਰ ਨਾਲ ਗੰਨ ਪੁਆਇੰਟ ’ਤੇ ਜਲੰਧਰ-ਅੰਮ੍ਰਿਤਸਰ ਹਾਈਵੇਅ ’ਤੇ ਲੁੱਟ
ਭਗਵੰਤ ਮਾਨ ਸਰਕਾਰ ਨੇ ਸੋਮਵਾਰ ਤੋਂ ਹੋਣ ਵਾਲੇ ਬਜਟ ਸੈਸ਼ਨ ਵਿਚ ਹਿੱਸਾ ਲੈਣਾ ਹੈ, ਜਿਸ ਦੇ ਮੁਕੰਮਲ ਹੋਣ ਦੇ ਨਾਲ ਹੀ ਵਿਜੀਲੈਂਸ ਦੀਆਂ ਕਾਰਵਾਈਆਂ ਵੀ ਤੇਜ਼ ਹੋ ਜਾਣਗੀਆਂ। ਭਗਵੰਤ ਮਾਨ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਹੌਲੀ-ਹੌਲੀ ਕਦਮ ਅੱਗੇ ਵਧਾ ਰਹੇ ਹਨ। ਆਉਣ ਵਾਲੇ ਸਮੇਂ ’ਚ ਵਿਜੀਲੈਂਸ ਬਿਊਰੋ ਵੱਲੋਂ ਕੇਸ ਵੀ ਦਰਜ ਕੀਤੇ ਜਾਣਗੇ।
ਇਹ ਵੀ ਪੜ੍ਹੋ: ਜੇਲ੍ਹਾਂ ’ਚ ਬੰਦ ਗੈਂਗਸਟਰਾਂ ’ਤੇ ਵੱਡੇ ਸ਼ਿਕੰਜੇ ਦੀ ਤਿਆਰੀ 'ਚ ਪੰਜਾਬ ਸਰਕਾਰ, ਮਦਦਗਾਰ ਵੀ ਹੋਣਗੇ ਤਲਬ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪਟਿਆਲਾ ਜੇਲ੍ਹ ’ਚ ਬੰਦ ਬਿਕਰਮ ਮਜੀਠੀਆ ਨੂੰ ਮਿਲੇ ਸੁਖਬੀਰ ਬਾਦਲ, 1 ਘੰਟੇ ਤਕ ਕੀਤੀ ਮੁਲਾਕਾਤ
NEXT STORY