ਜਲੰਧਰ (ਕਮਲੇਸ਼, ਵਿਕਰਮ)— ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਜਲੰਧਰ ਪਹੁੰਚ ਚੁੱਕੇ ਹਨ, ਜਿੱਥੇ ਉਨ੍ਹਾਂ ਦਾ ਭਾਜਪਾ ਦੇ ਮਹਾਮੰਤਰੀ ਰਾਕੇਸ਼ ਰਾਠੌਰ ਸਮੇਤ ਹੋਰ ਆਗੂਆਂ ਵੱਲੋਂ ਸ਼ਾਨਦਾਰ ਸੁਆਗਤ ਕੀਤਾ ਗਿਆ। ਜਲੰਧਰ ਪਹੁੰਚਣ ਤੋਂ ਬਾਅਦ ਮਨੋਹਰ ਲਾਲ ਖੱਟੜ ਸਥਾਨਕ ਦੀਨ ਦਿਆਲ ਉਪਾਧਿਆਏ ਨਗਰ 'ਚ ਨਾਗਰਿਕਤਾ (ਸੋਧ) ਕਾਨੂੰਨ ਦੇ ਤਹਿਤ ਜਨ ਜਾਗਰਣ ਮੁਹਿੰਮ ਦੇ ਸਿਲਸਿਲੇ 'ਚ ਡੋਰ ਟੂ ਡੋਰ ਜਾ ਕੇ ਲੋਕਾਂ ਨੂੰ ਮਿਲੇ, ਜਿੱਥੇ ਉਨ੍ਹਾਂ ਨੇ ਨਾਗਰਿਕਤਾ ਸੋਧ ਕਾਨੂੰਨ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ।
ਇਸ ਤੋਂ ਬਾਅਦ ਮਨੋਹਰ ਲਾਲ ਖੱਟੜ ਨਾਮਦੇਵ ਚੌਕ ਨੇੜੇ ਸਥਿਤ ਹੋਟਲ ਰਮਾਡਾ 'ਚ ਭਾਜਪਾ ਜ਼ਿਲਾ ਜਲੰਧਰ ਦੇ ਵਰਕਰਾਂ ਨੂੰ ਸੰਬੋਧਨ ਕਰਨ ਪਹੁੰਚੇ ਅਤੇ ਜਨ ਜਾਗਰਣ ਮੁਹਿੰਮ ਦੀ ਸ਼ੁਰੂਆਤ ਕੀਤੀ। ਇਹ ਜਨ ਜਾਗਰਣ ਮੁਹਿੰਮ 15 ਜਨਵਰੀ 2020 ਤੱਕ ਚੱਲੇਗੀ। ਭਾਰਤੀ ਜਨਤਾ ਪਾਰਟੀ ਵੱਲੋਂ ਦੇਸ਼ ਭਰ 'ਚ ਸੀ. ਏ. ਏ. ਦੇ ਸਮਰਥਨ 'ਚ ਜਨਸਪੰਰਕ ਮੁਹਿੰਮ ਕੀਤੀ ਜਾ ਰਹੀ ਹੈ। ਸੀ. ਐੱਮ. ਨੇ ਕਿਹਾ ਕਿ ਸੀ. ਏ. ਏ. ਨੂੰ ਲੈ ਕੇ ਵਿਰੋਧੀ ਧਿਰ ਜਨਤਾ 'ਚ ਵਹਿਮ ਪੈਦਾ ਕਰ ਰਿਹਾ ਹੈ। ਮੁਹਿੰਮ ਦਾ ਮਕਸਦ ਲੋਕਾਂ ਨੂੰ ਸਹੀ ਜਾਣਕਾਰੀ ਦੇਣਾ ਹੈ।
ਉਨ੍ਹਾਂ ਨੇ ਲੋਕਾਂ ਤੋਂ ਅਪੀਲ ਕੀਤੀ ਕਿ ਉਹ ਨਾਗਰਿਕਤਾ ਸੋਧ ਐਕਟ 'ਤੇ ਸਰਕਾਰ ਦਾ ਸਮਰਥਨ ਕਰਨ, ਕਿਉਂਕਿ ਇਹ ਦੇਸ਼ ਹਿੱਤ 'ਚ ਹੈ। ਉਨ੍ਹਾਂ ਨੇ ਨਾਗਰਿਕਤਾ ਸੋਧ ਐਕਟ ਦੀ ਜਾਣਕਾਰੀ ਦੇਣ ਵਾਲੇ ਪੰਪਲੇਟ ਵੀ ਲੋਕਾਂ ਨੂੰ ਵੰਡੇ। ਜਲੰਧਰ 'ਚ ਉਨ੍ਹਾਂ ਨਾਲ ਭਾਜਪਾ ਦੇ ਮਹਾ ਸਕੱਤਰ ਰਾਕੇਸ਼ ਰਾਠੌਰ, ਸਾਬਕਾ ਮੰਤਰੀ ਕੇਡੀ ਭੰਡਾਰੀ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਜ਼ਿਲ੍ਹਾ ਭਾਜਪਾ ਪ੍ਰਧਾਨ ਰਮਨ ਪੱਬੀ, ਸ਼ਿਵ ਦਿਆਲ ਚੌਕ, ਵਿਨੋਦ ਸ਼ਰਮਾ, ਪ੍ਰਦੀਪ ਖੁਲੱਰ, ਸੰਨੀ ਸ਼ਰਮਾ ਆਦਿ ਮੌਜੂਦ ਰਹੇ। ਉਨ੍ਹਾਂ ਕਿਹਾ ਕਿ ਸੀ. ਏ. ਏ. ਪ੍ਰਤੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਨੂੰ ਦੂਰ ਕਰਨ ਲਈ ਭਾਜਪਾ ਵੱਲੋਂ ਹਰਿਆਣਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਸਮਰਥਨ 'ਚ ਮੁਹਿੰਮ ਚਲਾ ਕੇ ਜਨਤਾ ਨੂੰ ਜਾਗਰੂਕ ਕੀਤਾ ਜਾਵੇਗਾ।
ਟਾਂਡਾ 'ਚ ਭਾਜਪਾ ਵਰਕਰਾਂ ਨੇ ਫੂਕਿਆ ਪਾਕਿਸਤਾਨ ਸਰਕਾਰ ਦਾ ਪੁਤਲਾ
NEXT STORY