ਚੰਡੀਗੜ੍ਹ(ਚੈ.)—2 ਸਾਧਵੀਆਂ ਨਾਲ ਜਬਰ-ਜ਼ਨਾਹ ਦੇ ਮਾਮਲੇ ਵਿਚ ਜੇਲ ਵਿਚ ਬੰਦ ਰਾਮ ਰਹੀਮ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਆਹਮੋ-ਸਾਹਮਣੇ ਆ ਗਈਆਂ ਹਨ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਹਨੀਪ੍ਰੀਤ ਦੀ ਗ੍ਰਿਫਤਾਰੀ ਵਿਚ ਹੋਈ ਦੇਰੀ ਨੂੰ ਲੈ ਕੇ ਜਿਥੇ ਪੰਜਾਬ ਪੁਲਸ ਨੂੰ ਦੋਸ਼ੀ ਠਹਿਰਾਇਆ ਹੈ, ਉਥੇ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਖੱਟੜ ਦੇ ਦੋਸ਼ਾਂ ਨੂੰ ਬੇਬੁਨਿਆਦ ਦਸਦਿਆਂ ਕਿਹਾ ਕਿ ਜੇ ਉਨ੍ਹਾਂ ਦੀ ਗੱਲ ਵਿਚ ਸੱਚਾਈ ਹੈ ਤਾਂ ਉਹ ਸਬੂਤ ਪੇਸ਼ ਕਰਨ।
ਖੱਟੜ ਨੇ ਕਿਹਾ ਕਿ ਪੰਜਾਬ ਪੁਲਸ ਨੇ ਹਨੀਪ੍ਰੀਤ ਨੂੰ ਲੁਕੋ ਕੇ ਰੱਖਿਆ ਸੀ। ਜੇ ਉਸਨੂੰ ਹਨੀਪ੍ਰੀਤ ਬਾਰੇ ਕੋਈ ਸੂਚਨਾ ਮਿਲੀ ਸੀ ਤਾਂ ਹਰਿਆਣਾ ਪੁਲਸ ਨੂੰ ਦੱਸਣਾ ਚਾਹੀਦਾ ਸੀ। ਇੰਝ ਲੱਗਦਾ ਹੈ ਕਿ ਦਾਲ ਵਿਚ ਕੁਝ ਕਾਲਾ ਹੈ। ਹਨੀਪ੍ਰੀਤ ਕੋਲੋਂ ਪੁੱਛਗਿੱਛ ਦੌਰਾਨ ਸਾਰਾ ਖੁਲਾਸਾ ਹੋ ਜਾਏਗਾ। ਨਵਜੋਤ ਸਿੰਘ ਸਿੱਧੂ ਨੇ ਖੱਟੜ ਦੇ ਦੋਸ਼ਾਂ 'ਤੇ ਪੰਜਾਬ ਪੁਲਸ ਦਾ ਬਚਾਅ ਕੀਤਾ। ਉਨ੍ਹਾਂ ਮੁੱਖ ਮੰਤਰੀ ਖੱਟੜ ਨੂੰ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਪੁਲਸ 'ਤੇ ਬਿਨਾਂ ਕਾਰਨ ਦੋਸ਼ ਨਹੀਂ ਲਾਉਣੇ ਚਾਹੀਦੇ।
ਏ. ਐੱਸ. ਆਈ. ਤੇ ਸਾਬਕਾ ਪੰਚ 10 ਹਜ਼ਾਰ ਰਿਸ਼ਵਤ ਲੈਂਦੇ ਕਾਬੂ
NEXT STORY