ਝਬਾਲ/ਬੀੜ ਸਾਹਿਬ (ਲਾਲੂਘੁੰਮਣ, ਬਖਤਾਵਰ)— ਡੀ. ਜੀ. ਪੀ. ਸੁਰੇਸ਼ ਅਰੋੜਾ ਦੇ ਹੁਕਮਾਂ 'ਤੇ ਐੱਸ. ਐੱਸ. ਪੀ. ਤਰਨਤਾਰਨ ਦਰਸ਼ਨ ਸਿੰਘ ਮਾਨ ਵੱਲੋਂ ਸਰਹੱਦੀ ਖੇਤਰ ਅੰਦਰ ਕਾਨੂੰਨ ਵਿਵਸਥਾ 'ਤੇ ਪਕੜ ਮਜ਼ਬੂਤ ਕਰਨ ਲਈ ਐੱਸ. ਐੱਚ. ਓ. ਇੰਸਪੈਕਟਰ ਮਨੋਜ ਕੁਮਾਰ ਦਾ ਤਬਾਦਲਾ ਕਰਦਿਆਂ ਉਨ੍ਹਾਂ ਦੀ ਜਗ੍ਹਾ 'ਤੇ ਸਬ ਇੰਸਪੈਕਟਰ ਗੁਰਚਰਨ ਸਿੰਘ ਨੂੰ ਥਾਣਾ ਝਬਾਲ ਦੇ ਮੁੱਖੀ ਵਜੋਂ ਤਾਇਨਾਤ ਕੀਤਾ ਗਿਆ ਹੈ। ਜਿੰਨ੍ਹਾਂ ਵੱਲੋਂ ਬੁੱਧਵਾਰ ਨੂੰ ਆਪਣਾ ਆਹੁਦਾ ਸੰਭਾਲ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸਬ ਇੰਸਪੈਕਟਰ ਗੁਰਚਰਨ ਸਿੰਘ ਲੰਮਾਂ ਸਮਾਂ ਸਰਹੱਦੀ ਥਾਣਾ ਵਲਟੋਹਾ ਵਿਖੇ ਸੇਵਾਵਾਂ ਨਿਭਾਅ ਚੁੱਕੇ ਹਨ ਅਤੇ ਉਨ੍ਹਾਂ ਵੱਲੋਂ ਆਪਣੇ ਕਾਰਜਕਾਲ ਦੌਰਾਨ ਵੱਡੇ ਨਸ਼ਾ ਸਮਗਲਰਾਂ ਨੂੰ ਨੱਥ ਪਾਉਣ ਸਮੇਤ ਅਪਰਾਧੀ ਕਿਸਮ ਦੇ ਲੋਕਾਂ ਖਿਲਾਫ ਸਿਕੰਜ਼ਾ ਕੱਸਦਿਆਂ ਵਲਟੋਹਾ ਖੇਤਰ ਅੰਦਰ ਅਮਨ ਸਾਂਤੀ ਨੂੰ ਬਹਾਲ ਰੱਖਣ ਲਈ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਗਈ ਹੈ। ਉਨ੍ਹਾਂ ਦੀਆਂ ਚੰਗੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਐੱਸ.ਐੱਸ.ਪੀ ਮਾਨ ਵੱਲੋਂ ਉਨ੍ਹਾਂ ਨੂੰ ਸਰਹੱਦੀ ਥਾਣਾ ਝਬਾਲ ਦੀ ਜਿੰਮੇਵਾਰੀ ਸੌਂਪੀ ਗਈ ਹੈ।
ਥਾਣਾ ਝਬਾਲ ਦਾ ਆਹੁਦਾ ਸੰਭਲਣ ਉਪਰੰਤ ਸਬ ਇੰਸਪੈਕਟਰ ਗੁਰਚਰਨ ਸਿੰਘ ਵੱਲੋਂ ਵਿਭਾਗੀ ਤੌਰ 'ਤੇ ਹੰਗਾਮੀ ਮੀਟਿੰਗ ਕੀਤੀ ਗਈ ਅਤੇ ਕੰਮਕਾਜ 'ਚ ਪਾਰਦਰਸਤਾ 'ਤੇ ਤੇਜ਼ੀ ਲਿਆਂਉਣ ਲਈ ਸਟਾਫ ਨੂੰ ਹਦਾਇਤਾਂ ਜ਼ਾਰੀ ਕੀਤੀਆਂ ਗਈਆਂ। ਉਨ੍ਹਾਂ ਨੇ ਕਿਹਾ ਕਿ ਖੇਤਰ ਅੰਦਰੋਂ ਨਸ਼ਾਖੋਰੀ ਨੂੰ ਖਤਮ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਸਮਾਜ ਵਿਰੋਧੀ ਅਨਸਰਾਂ ਨਾਲ ਸਖਤੀ ਨਾਲ ਪੇਸ਼ ਆਇਆ ਜਾਵੇਗਾ। ਉਨ੍ਹਾਂ ਨੇ ਥਾਣੇ ਵਿਖੇ ਫਰਿਆਦ ਲੈ ਕੇ ਆਉਣ ਵਾਲੇ ਫਰਿਆਦੀ ਨੂੰ ਇੰਨਸਾਫ ਦੇਣ ਦੀ ਗੱਲ ਕਰਦਿਆਂ ਕਿਹਾ ਕਿ ਹਰ ਮੋਹਤਬਾਰ ਵਿਅਕਤੀ ਦਾ ਮਾਨ ਸਨਮਾਨ ਬਹਾਲ ਰੱਖਿਆ ਜਾਵੇਗਾ। ਇਸ ਮੌਕੇ ਮੁੱਖ ਮੁਨਸ਼ੀ ਗੁਰਮੀਤ ਸਿੰਘ, ਸਹਾਇਕ ਮੁਨਸੀ ਹਰਪਾਲ ਸਿੰਘ, ਏ.ਐੱਸ.ਆਈ. ਹਰਸਾ ਸਿੰਘ, ਏ.ਐੱਸ.ਆਈ. ਰਾਜਬੀਰ ਸਿੰਘ, ਸਬ ਇੰਸਪੈਕਟਰ ਬਖਸ਼ੀਸ਼ ਸਿੰਘ, ਜਗਜੀਤ ਸਿੰਘ ਕੰਪਊਟਰ ਅਪ੍ਰੇਟਰ ਆਦਿ ਹਾਜ਼ਰ ਸਨ।
ਦਿਨ-ਦਿਹਾੜੇ ਨੌਜਵਾਨ ਤੋਂ ਲੁੱਟੇ 1 ਲੱਖ ਰੁਪਏ
NEXT STORY