ਚੰਡੀਗੜ੍ਹ/ਵਲਟੋਹਾ (ਗੁਰਮੀਤ ਸਿੰਘ) : ਹਲਕਾ ਖੇਮਕਰਨ ਵਿਚ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਹਲਕੇ ਦੇ ਉੱਘੇ ਆਗੂ ਸਰਵਨ ਸਿੰਘ ਧੁੰਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਸਰਵਨ ਸਿੰਘ ਧੁੰਨ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਜ਼ਦੀਕੀ ਮੰਨੇ ਜਾਂਦੇ ਹਨ ਅਤੇ ਹਲਕਾ ਖੇਮਕਰਨ ਵਿਚ ਚੰਗਾ ਰਸੂਖ ਰੱਖਦੇ ਹਨ। ਸਰਵਨ ਸਿੰਘ ਧੁੰਨ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਦੇ ਸਹਾਇਕ ਇੰਚਾਰਜ ਰਾਘਵ ਚੱਢਾ ਦੀ ਹਾਜ਼ਰੀ ਵਿਚ ਚੰਡੀਗੜ੍ਹ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ 8 ਅਪ੍ਰੈਲ ਨੂੰ ਸੂਬੇ ਵਿਚ ਗਜ਼ਟਿਡ ਛੁੱਟੀ ਦਾ ਐਲਾਨ
ਇਸ ਦੌਰਾਨ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਰਾਘਵ ਚੱਢਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਵੱਖ-ਵੱਖ ਸਿਆਸੀ ਆਗੂ ਆਮ ਆਦਮੀ ਪਾਰਟੀ ਦਾ ਪੱਲਾ ਫੜ ਰਹੇ ਹਨ। ਚੱਢਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਪੂਰੀ ਤਰ੍ਹਾਂ ਨਿਕੰਮੀ ਸਾਬਤ ਹੋਈ ਹੈ, ਜਿਸ ਨੇ ਨਾ ਤਾਂ ਅੱਜ ਤਕ ਪੰਜਾਬ ਜਨਤਾ ਨਾਲ ਕੀਤਾ ਕੋਈ ਵਾਅਦਾ ਪੂਰਾ ਕੀਤਾ ਹੈ ਅਤੇ ਨਾ ਹੀ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਕੈਪਟਨ ਸਰਕਾਰ ਤੋਂ ਕੋਈ ਉਮੀਦ ਨਹੀਂ ਹੈ, ਜਿਸ ਕਾਰਨ ਲੋਕ ਆਮ ਆਦਮੀ ਪਾਰਟੀ ਵੱਲ ਦੇਖ ਰਹੇ ਹਨ।
ਇਹ ਵੀ ਪੜ੍ਹੋ : ਮਾਛੀਵਾੜਾ ’ਚ ਬੱਕਰੀ ਨੇ ਜੰਮਿਆ ਅਨੋਖਾ ਲੇਲਾ, ਲੋਕਾਂ ਨੇ ਸਮਝਿਆ ਭਗਵਾਨ ਗਣੇਸ਼ ਦਾ ਰੂਪ, ਦੇਖਣ ਵਾਲਿਆਂ ਦੇ ਉੱਡੇ ਹੋਸ਼
ਉਧਰ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਉਹ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਕਾਸ ਕੰਮਾਂ ਤੋਂ ਪ੍ਰਭਾਵਤ ਹੋ ਕੇ ‘ਆਪ’’ਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਅਰਿਵੰਦ ਕੇਜਰੀਵਾਲ ਨੇ ਦਿੱਲੀ ਵਿਚ ਸ਼ਲਾਘਾਯੋਗ ਕੰਮ ਕੀਤਾ, ਪੂਰਾ ਦੇਸ਼ ਉਨ੍ਹਾਂ ਦੀ ਸੋਚ ਤੋਂ ਪ੍ਰਭਾਵਤ ਹੈ। ਜਿਸ ਤਰ੍ਹਾਂ ਦਿੱਲੀ ਵਿਚ ਕੇਜਰੀਵਾਲ ਸਰਕਾਰ ਨੇ ਵਿਕਾਸ ਕਾਰਜ ਕਰਕੇ ਲੋਕਾਂ ਦੇ ਸਿਰ ਤੋਂ ਬੋਝ ਚੁੱਕਿਆ ਹੈ, ਇਸੇ ਤਰ੍ਹਾਂ ਪੰਜਾਬ ਵਿਚ ਵੀ ਵਿਕਾਸ ਹੋਵੇਗਾ। ਆਮ ਆਦਮੀ ਪਾਰਟੀ ਪੰਜਾਬ ਦੀ ਜਵਾਨੀ ਨੂੰ ਰੁਜ਼ਗਾਰ ਦੇਣ ਲਈ ਕੰਮ ਕਰੇਗੀ।
ਇਹ ਵੀ ਪੜ੍ਹੋ : ਤਰਨਤਾਰਨ ’ਚ ਵੱਡੀ ਵਾਰਦਾਦ, ਵਿਆਹ ਸਮਾਗਮ ਦੌਰਾਨ ਅੰਨ੍ਹਵਾਹ ਚੱਲੀਆਂ ਗੋਲ਼ੀਆਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਕੋਰੋਨਾ ਦੇ ਚੱਲਦੇ ਪੰਜਾਬ ’ਚ ਵਧੀ ਕਰਫ਼ਿਊ ਦੀ ਮਿਆਦ, ਸਰਕਾਰ ਵਲੋਂ ਨਵੀਂਆਂ ਗਾਈਡਲਾਈਨਜ਼ ਜਾਰੀ
NEXT STORY