ਬਠਿੰਡਾ (ਅਮਿਤ) : ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਚੀਮਾ ਨੇ ਮਨਪ੍ਰੀਤ ਬਾਦਲ ਨੂੰ ਸਭ ਤੋਂ ਨਿਕੰਮਾ ਵਿੱਤ ਮੰਤਰੀ ਕਰਾਰ ਦਿੱਤਾ ਹੈ। ਬਠਿੰਡਾ ਪੁੱਜੇ ਚੀਮਾ ਨੇ ਕਿਹਾ ਕਿ ਮਨਪ੍ਰੀਤ ਸਭ ਤੋਂ ਨਿਕੰਮਾ ਅਤੇ ਬੇਕਾਰ ਵਿੱਤ ਮੰਤਰੀ ਹੈ, ਜਿਸ ਨੇ ਹਮੇਸ਼ਾ ਪੰਜਾਬ ਦਾ ਖਜ਼ਾਨਾ ਖਾਲ੍ਹੀ ਹੋਣ ਦੀ ਗੱਲ ਕੀਤੀ ਹੈ। ਲਿਹਾਜ਼ਾ ਮਨਪ੍ਰੀਤ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਦਿੱਲੀ ਮੋਰਚਾ ਫਤਿਹ ਕਰਨ ਲਈ ਕਿਸਾਨਾਂ ਨੇ ਕੀਤੀ ਸਖ਼ਤੀ, ਉਗਰਾਹਾਂ ਜਥੇਬੰਦੀ ਨੇ ਕੀਤਾ ਵੱਡਾ ਐਲਾਨ
ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਬਠਿੰਡਾ ਵਿਚ ਮਨਪ੍ਰੀਤ ਬਾਦਲ ਦੇ ਸਮਰਥਕਾਂ ਵਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਪੋਸਟਰ ਪਾੜੇ ਜਾ ਰਹੇ ਹਨ। ਚੀਮਾ ਦਾ ਕਹਿਣਾ ਹੈ ਕਿ ਕਾਂਗਰਸੀ ਆਪਣੀ ਹਾਰ ਦੇਖ ਕੇ ਬੌਖਲਾ ਗਏ ਹਨ ਪਰ ਇਸ ਦੇ ਬਾਵਜੂਦ ਆਮ ਆਦਮੀ ਪਾਰਟੀ ਨਿਗਮ ਚੋਣਾਂ ਵਿਚ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗੀ ਅਤੇ ਬਠਿੰਡਾ ਮੇਅਰ ਵੀ ਆਮ ਆਦਮੀ ਪਾਰਟੀ ਦਾ ਹੀ ਬਣੇਗਾ।
ਇਹ ਵੀ ਪੜ੍ਹੋ : ਰਿਹਾਨਾ ਦੇ ਟਵੀਟ ਤੋਂ ਬਾਅਦ ਖ਼ੁਸ਼ੀ ਨਾਲ ਖੀਵੇ ਹੋਏ ਬਲਬੀਰ ਸਿੰਘ ਰਾਜੇਵਾਲ, ਦਿਲ ਖੋਲ੍ਹ ਕੇ ਕੀਤੀਆਂ ਸਿਫ਼ਤਾਂ
ਇਸ ਦੇ ਨਾਲ ਹੀ ਚੀਮਾ ਨੇ ਆਖਿਆ ਹੈ ਕਿ ਕਿਸਾਨ ਅੰਦੋਲਨ ਦੇ ਚੱਲਦੇ ਪੰਜਾਬ ਦੇ ਵੱਡੀ ਗਿਣਤੀ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਹੋਏ ਹਨ, ਲਿਹਾਜ਼ਾ ਉਨ੍ਹਾਂ ਦੀ ਵੋਟ ਪਵਾਉਣ ਦਾ ਪ੍ਰਬੰਧ ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ ਨੂੰ ਕਰਨਾ ਚਾਹੀਦਾ ਹੈ। ਚੀਮਾ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ, ਇਹੋ ਕਾਰਣ ਹੈ ਕਿ ਕਿਤੇ ਉਮੀਦਵਾਰਾਂ ਨੂੰ ਪਰਚੇ ਦਾਖ਼ਲ ਨਹੀਂ ਕਰਨ ਦਿੱਤੇ ਗਏ ਅਤੇ ਕਿਤੇ ਝੜਪਾਂ ਵੀ ਹੋਈਆਂ ਹਨ। ਇਸ ਦੇ ਚੱਲਦੇ ਨਿਗਮ ਚੋਣਾਂ ਵਿਚ ਪੈਰਾਮਿਲਟਰੀ ਫੋਰਸ ਤਾਇਨਾਤ ਕੀਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਜਲਾਲਾਬਾਦ ਦੀ ਝੜਪ ਤੋਂ ਬਾਅਦ ਸ਼ੇਰ ਘੁਬਾਇਆ ਦਾ ਸੁਖਬੀਰ ਬਾਦਲ 'ਤੇ ਵੱਡਾ ਬਿਆਨ
ਨੋਟ - ਕੀ ਹਰਪਾਲ ਚੀਮਾ ਦੇ ਬਿਆਨ ਨਾਲ ਤੁਸੀਂ ਸਹਿਮਤ ਹੋ, ਕੁਮੈਂਟ ਕਰਕੇ ਦੱਸੋ?
ਹਮਲਾਵਰ ਖ਼ਿਲਾਫ਼ ਪੁਲਸ ਨੇ ਕਾਰਵਾਈ ਨਾ ਕੀਤੀ ਤਾਂ ਅਕਾਲੀ ਦਲ ਲਾਏਗਾ ਧਰਨਾ : ਮਜੀਠੀਆ
NEXT STORY