ਲੁਧਿਆਣਾ (ਨਰਿੰਦਰ ਮਹਿੰਦਰੂ) : ਲੁਧਿਆਣਾ ਪਹੁੰਚੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਹੈ ਕੱਲ੍ਹ ਸੂਬਾ ਸਰਕਾਰ ਦੀ ਹੋਣ ਵਾਲੀ ਕੈਬਨਿਟ ਮੀਟਿੰਗ ’ਚ ਪੈਟਰੋਲ ਡੀਜ਼ਲ ’ਤੇ ਵੈਟ ਘਟਾਉਣ ਸਬੰਧੀ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ। ਲਿਹਾਜ਼ਾ ਇਸ ਫ਼ੈਸਲਾ ਨਾਲ ਪੰਜਾਬ ਦੀ ਜਨਤਾ ਨੂੰ ਤੇਲ ਕੀਮਤਾਂ ’ਤੇ ਹੋਰ ਰਾਹਤ ਮਿਲ ਸਕਦੀ ਹੈ। ਉਨ੍ਹਾਂ ਕਿਹਾ ਕਿ ਤੇਲ ਕੀਮਤਾਂ ’ਤੇ ਲੋਕਾਂ ਨੂੰ ਕਿਸ ਤਰ੍ਹਾਂ ਰਾਹਤ ਦੇਣੀ ਹੈ, ਪੰਜਾਬ ਸਰਕਾਰ ’ਤੇ ਵਿਚਾਰ ਕਰ ਰਹੀ ਹੈ। ਮਨਪ੍ਰੀਤ ਭਗਵਾਨ ਸ੍ਰੀ ਵਿਸ਼ਵਕਰਮਾ ਮੰਦਿਰ ਪਹੁੰਚੇ ਹੋਏ ਸਨ, ਜਿੱਥੇ ਉਨ੍ਹਾਂ ਵਿਸ਼ਵਕਰਮਾ ਮੰਦਿਰ ਦੀ ਉਸਾਰੀ ਲਈ ਇਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੋ ਵੀ ਪੀੜਤ ਹਨ ਜਿਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਹੈ, ਉਹ ਚੰਡੀਗੜ੍ਹ ਦਫ਼ਤਰ ਤੱਕ ਪਹੁੰਚ ਕਰ ਸਕਦਾ ਹੈ ਜਾਂ ਮੇਲ ਰਾਹੀਂ ਆਪਣੀ ਤਕਲੀਫ ਦੱਸ ਸਕਦਾ ਹੈ। ਉਸ ਦਾ ਤੁਰੰਤ ਨਿਪਟਾਰਾ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਆਮ ਜਨਤਾ ਦੀ ਮਾਂ-ਪਿਉ ਵਾਂਗ ਹੁੰਦੀ ਹੈ, ਜੇਕਰ ਪੀੜਤ ਲੋਕ ਆਪਣੀ ਫਰਿਆਦ ਲੈ ਕੇ ਹੀ ਸਰਕਾਰ ਕੋਲ ਨਹੀਂ ਜਾਣਗੇ ਤਾਂ ਕਿਸ ਕੋਲ ਜਾਣਗੇ।
ਇਹ ਵੀ ਪੜ੍ਹੋ : ਸਿੱਧੂ ਪਰਿਵਾਰ ਨੇ ਨਹੀਂ ਮਨਾਈ ਦਿਵਾਲੀ, ਧੀ ਰਾਬੀਆ ਨੇ ਇੰਸਟਾਗ੍ਰਾਮ ’ਤੇ ਆਖੀ ਵੱਡੀ ਗੱਲ
ਇਸ ਦੌਰਾਨ ਮਨਪ੍ਰੀਤ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਪੈਟਰੋਲ ਅਤੇ ਡੀਜ਼ਲ ਵਿਚ ਵੈਟ ਦੀ ਕਟੌਤੀ ਕਰਕੇ ਰਾਹਤ ਦਿੱਤੀ ਹੈ, ਉਸ ਨੂੰ ਲੈ ਕੇ ਸੂਬਾ ਸਰਕਾਰ ਵੀ ਜਲਦ ਕੋਈ ਐਲਾਨ ਜ਼ਰੂਰ ਕਰੇਗੀ। ਉਨ੍ਹਾਂ ਕਿਹਾ ਕਿ ਇਹ ਕਿੰਨਾ ਹੋਵੇਗਾ ਹਾਲਾਂਕਿ ਇਹ ਕੈਬਨਿਟ ਦੀ ਕੱਲ੍ਹ ਹੋਣ ਵਾਲੀ ਮੀਟਿੰਗ ਵਿਚ ਸਾਫ ਹੋ ਸਕੇਗਾ ਪਰ ਕੋਈ ਨਾ ਕੋਈ ਰਾਹਤ ਆਮ ਲੋਕਾਂ ਨੂੰ ਜ਼ਰੂਰ ਦਿੱਤੀ ਜਾਵੇਗੀ। ਇਸ ਦੌਰਾਨ ਲੁਧਿਆਣਾ ਇੰਡਸਟਰੀ ਲਈ ਕੱਚੇ ਮਾਲ ਦੀਆਂ ਕੀਮਤਾਂ ਨੂੰ ਲੈ ਕੇ ਕਿਹਾ ਕਿ ਬੀਤੇ ਇਕ ਸਾਲ ਵਿਚ ਸਟੀਲ ਦੀਆਂ ਕੀਮਤਾਂ ਲਗਭਗ ਦੁੱਗਣੀਆਂ ਹੋ ਚੁੱਕੀਆਂ ਹਨ, ਉਨ੍ਹਾਂ ਕਿਹਾ ਕਿ ਕੁਝ ਕੁ ਘਰਾਣੇ ਦੇਸ਼ ’ਚ ਸਟੀਲ ਬਣਾ ਰਹੇ ਹਨ, ਜਿਸ ਕਰਕੇ ਸਟੀਲ ਦੀਆਂ ਕੀਮਤਾਂ ਲਗਾਤਾਰ ਵਧਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਅਪੀਲ ਕਰਨਗੇ ਕਿ ਸਰਕਾਰ ਇਸ ’ਤੇ ਕੋਈ ਨਾ ਕੋਈ ਰਾਹਤ ਇੰਡਸਟਰੀਲਿਸਟ ਨੂੰ ਜ਼ਰੂਰ ਦਿੱਤੀ ਜਾਵੇ।
ਇਹ ਵੀ ਪੜ੍ਹੋ : ਦੀਵਾਲੀ ਮੌਕੇ ਉਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਘਰੋਂ ਸਮਾਨ ਲੈਣ ਗਏ ਨੌਜਵਾਨ ਨਾਲ ਵਾਪਰਿਆ ਭਾਣਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਦੀਵਾਲੀ ਮੌਕੇ ਉਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਘਰੋਂ ਸਾਮਾਨ ਲੈਣ ਗਏ ਨੌਜਵਾਨ ਨਾਲ ਵਾਪਰਿਆ ਭਾਣਾ
NEXT STORY