ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਜਾਅਲੀ ਵੋਟ ਮਾਮਲੇ ਬਾਰੇ ਬੋਲਦਿਆਂ ਦੱਸਿਆ ਕਿ ਸਿਹਤ ਠੀਕ ਨਾ ਹੋਣ ਕਾਰਨ ਉਹ ਵੋਟ ਪਾਉਣ ਨਹੀਂ ਜਾ ਸਕੇ ਪਰ ਉਨ੍ਹਾਂ ਨੂੰ ਇਸ ਗੱਲ ਦੀ ਬੜੀ ਹੈਰਾਨੀ ਹੋਈ ਕਿ ਉਨ੍ਹਾਂ ਦੀ ਵੋਟ ਕਿਸੇ ਹੋਰ ਨੇ ਬਾਦਲ ਪਿੰਡ 'ਚ ਪਾਈ ਹੈ। ਮਨਪ੍ਰੀਤ ਬਾਦਲ ਨੇ ਕਿਹਾ ਕਿ ਹੁਣ ਚੋਣ ਕਮਿਸ਼ਨ ਹੀ ਇਸ ਦੀ ਜਾਂਚ ਕਰੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਨਾਂ ਦਾ ਕੋਈ ਹੋਰ ਵਿਅਕਤੀ ਵੀ ਬਾਦਲ ਪਿੰਡ 'ਚ ਰਹਿੰਦਾ ਹੈ ਕਿਉਂਕਿ ਲੋਕ ਸਭਾ ਚੋਣਾਂ ਦੇ ਸਮੇਂ ਵੀ ਇਹੀ ਮੁਸ਼ਕਲ ਸਾਹਮਣੇ ਆਈ ਸੀ।
ਇਸ ਦੇ ਨਾਲ ਹੀ ਮਨਪ੍ਰੀਤ ਬਾਦਲ ਨੇ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਹੈ ਕਿ ਆਉਣ ਵਾਲਾ ਸਾਲ ਪੰਜਾਬ ਲਈ ਸੁਖਦ ਸਮਾਂ ਲੈ ਕੇ ਆਵੇ। ਮਨਪ੍ਰੀਤ ਬਾਦਲ ਨੇ ਕਿਹਾ ਕਿ ਪਿਛਲੇ 2 ਸਾਲਾਂ 'ਚ ਪੰਜਾਬ ਦੀ ਵਿੱਤੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਸੀ ਅਤੇ ਹੁਣ ਹੌਲੀ-ਹੌਲੀ ਇਸ ਹਾਲਤ 'ਚ ਕਾਫੀ ਸੁਧਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਆਸ ਕਰਦਾ ਹਾਂ ਕਿ ਨਵੇਂ ਸਾਲ 'ਚ ਪੰਜਾਬ ਸਰਕਾਰ ਵਲੋਂ ਕੀਤੇ ਗਏ ਵਾਅਦੇ ਪੂਰੇ ਕੀਤੇ ਜਾਣਗੇ ਅਤੇ ਖਾਸ ਤੌਰ 'ਤੇ ਨੌਜਵਾਨਾਂ ਨੂੰ ਵਧੀਆ ਨੌਕਰੀਆਂ ਅਤੇ ਵਧੀਆ ਰੋਜ਼ਗਾਰ ਦੇ ਕੇ ਨੌਜਵਾਨਾਂ ਦੇ ਚਿਹਰਿਆਂ 'ਤੇ ਰੌਣਕ ਲਿਆਂਦੀ ਜਾਵੇਗੀ।
ਪਤਨੀ 'ਤੇ ਕਾਤਲਾਨਾ ਹਮਲਾ ਕਰਕੇ ਅਣਪਛਾਤੇ ਵਿਅਕਤੀਆਂ ਨੇ ਕੀਤੀ ਲੁੱਟ
NEXT STORY