ਚੰਡੀਗੜ : ਪੰਜਾਬ ਸਰਕਾਰ ਵੱਲੋਂ ਲਗਾਤਾਰ ਢਾਈ ਸਾਲਾਂ ਤੋਂ ਮੁਲਾਜ਼ਮ ਮੰਗਾਂ 'ਤੇ ਮੋੜੇ ਮੂੰਹ ਤੋਂ ਬਾਅਦ ਮੁਲਾਜ਼ਮਾਂ ਵੱਲੋਂ ਚਾਰ ਜ਼ਿਮਨੀ ਚੋਣਾਂ ਵਾਲੇ ਹਲਕਿਆ 'ਚ ਝੰਡੇ ਮਾਰਚ ਅਤੇ ਪਰਚੇ ਵੰਡਣ ਦਾ ਐਲਾਨ ਕੀਤਾ ਸੀ, ਜਿਸ ਉਪਰੰਤ 11 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ, ਯੂ. ਟੀ. ਮੁਲਾਜ਼ਮ ਤੇ ਪੈਂਨਸ਼ਨਰ ਐਕਸ਼ਨ ਕਮੇਟੀ ਦੇ ਆਗੂਆ ਨਾਲ ਮੁੱਖ ਮੰਤਰੀ ਦੀ ਰਿਹਾਇਸ਼ ਚੰਡੀਗੜ੍ਹ•ਵਿਖੇ ਮੀਟਿੰਗ ਕੀਤੀ ਗਈ।
ਮੁੱਖ ਮੰਤਰੀ ਨਾਲ ਤਕਰੀਬਨ 35-40 ਮਿੰਟ ਮੀਟਿੰਗ ਚੱਲੀ, ਜਿਸ 'ਚ ਮੁਲਾਜ਼ਮ ਆਗੂਆ ਵੱਲੋਂ ਮੁੱਖ ਮੰਤਰੀ ਨੂੰ ਰੋਸ ਦਿੰਦੇ ਹੋਏ ਕਿਹਾ ਕਿ ਮੁਲਾਜ਼ਮਾਂ ਦੀਆ ਮੁੱਖ ਮੰਗਾਂ ਤੇ ਸਰਕਾਰ ਵੱਲੋਂ ਲਗਾਤਾਰ ਟਾਲ ਮਟੋਲ ਕੀਤੀ ਜਾ ਰਹੀ ਹੈ ਅਤੇ ਦਿੱਤੇ ਭਰੋਸਿਆ ਅਨੁਸਾਰ ਮੀਟਿੰਗਾਂ ਕਰਕੇ ਮੰਗਾਂ ਦਾ ਹੱਲ ਨਹੀ ਕੀਤਾ ਜਾ ਰਿਹਾ, ਜਿਸ ਕਰਕੇ ਮੁਲਾਜ਼ਮ ਵਰਗ ਵਿਚ ਸਰਕਾਰ ਪ੍ਰਤੀ ਬਹੁਤ ਹੀ ਨਿਰਾਸ਼ਾ ਪਾਈ ਜਾ ਰਹੀ ਹੈ।
ਮੁੱਖ ਮੰਤਰੀ ਵੱਲੋਂ ਮੌਕੇ 'ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਨਿਰਦੇਸ਼ ਦਿੱਤੇ ਕਿ ਤੁਰੰਤ ਮੁਲਾਜ਼ਮ ਆਗੂਆ ਨਾਲ ਮੀਟਿੰਗ ਕਰਕੇ ਮੁਲਾਜ਼ਮਾਂ ਦੀਆ ਵਿੱਤੀ ਮੰਗਾਂ 'ਤੇ ਸਹਿਮਤੀ ਬਣਾਈ ਜਾਵੇ। ਮਨਪ੍ਰੀਤ ਬਾਦਲ ਵਲੋਂ ਭਰੋਸਾ ਦਿੱਤਾ ਗਿਆ ਕਿ ਸੋਮਵਾਰ 14 ਅਕਤੂਬਰ ਨੂੰ ਮੁਲਾਜ਼ਮ ਮੰਗਾਂ ਤੇ ਵਿਸਤਾਰ ਚਰਚਾ ਕੀਤੀ ਜਾਵੇਗੀ ਅਤੇ ਜੋ ਵੀ ਬਣਦਾ ਫੈਸਲਾ ਕੀਤਾ ਜਾਵੇਗਾ। ਇਸ ਉਪਰੰਤ ਮੁਲਾਜ਼ਮਾਂ ਵੱਲੋਂ ਫੈਸਲਾ ਲਿਆ ਗਿਆ ਕਿ ਜਿੰਨਾ ਸਮਾਂ ਮੁਲਾਜ਼ਮਾਂ ਦੀਆ ਮੰਗਾਂ ਤੇ ਕੋਈ ਠੋਸ ਫੈਸਲਾ ਨਹੀ ਲਿਆ ਜਾਦਾ, ਸਘੰਰਸ਼ ਵਾਪਸ ਨਹੀ ਲਿਆ ਜਾਵੇਗਾ ਅਤੇ ਚੋਣਾਂ ਵਾਲੇ ਸ਼ਹਿਰਾਂ 'ਚ ਹੋਣ ਵਾਲੇ ਰੋਸ ਪ੍ਰਦਰਸ਼ਨਾਂ ਦੀਆ ਤਿਆਰੀਆ ਹੋਰ ਜ਼ੋਰਾਂ 'ਤੇ ਕਰ ਦਿੱਤੀਆ ਗਈਆ ਹਨ।
ਸੜਕ ਹਾਦਸੇ 'ਚ ਮਾਮੇ-ਭਾਣਜੇ ਦੀ ਮੌਤ
NEXT STORY