ਚੰਡੀਗੜ੍ਹ (ਬਿਊਰੋ) - ਸ਼੍ਰੋਮਣੀ ਅਕਾਲੀ ਦਲ ਨੇ ਅੱਜ ਵਿੱੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਉਨ੍ਹਾਂ ਦੇ ਸਾਲੇ ਜੈਜੀਤ ਜੋਜੋ ਨੂੰ ਦਲਿਤ ਭਾਈਚਾਰੇ ਦੇ ਨਿਰਾਦਰ ਕਰਨ ਵਾਸਤੇ ਤੁਰੰਤ ਮੁਆਫੀ ਮੰਗਣ ਲਈ ਆਖਿਆ ਹੈ। ਪਾਰਟੀ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਦੋਵੇਂ ਸਾਲੇ-ਭਣਵੱਈਏ ਵਲੋਂ ਅਜਿਹਾ ਨਾ ਕੀਤਾ ਗਿਆ ਤਾਂ ਦਲਿਤ ਭਾਈਚਾਰੇ ਵੱਲੋਂ ਉਨ੍ਹਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਬਾਰੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਸੀਨੀਅਰ ਦਲਿਤ ਆਗੂਆਂ ਗੁਲਜ਼ਾਰ ਸਿੰਘ ਰਣੀਕੇ ਅਤੇ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਵਿੱਤ ਮੰਤਰੀ ਦੀ ਸ਼ਹਿ 'ਤੇ ਲਾਏ ਗਏ ਇਕ ਧਰਨੇ ਦੌਰਾਨ ਜੋਜੋ ਨੇ ਕੈਮਰੇ ਦੇ ਸਾਹਮਣੇ ਦਲਿਤ ਭਾਈਚਾਰੇ ਬਾਰੇ ਜਾਤੀਸੂਚਕ ਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਜੋਜੋ ਨੇ ਦਲਿਤਾਂ ਦੀ ਚਮੜੀ ਦੇ ਰੰਗ ਦਾ ਮਜ਼ਾਕ ਉਡਾਇਆ ਸੀ ਤੇ ਇਕ ਆਗੂ ਵੱਲ ਸੰਕੇਤ ਕਰਦਿਆਂ ਇਹ ਕਿਹਾ ਸੀ ਕਿ ਉਸ ਨੂੰ ਮੀਡੀਆ ਦੇ ਸਾਹਮਣੇ ਦਲਿਤਾਂ ਵਲੋਂ ਬਿਆਨ ਦੇਣਾ ਚਾਹੀਦਾ ਹੈ, ਕਿਉਂਕਿ ਉਸ ਦਾ ਰੰਗ ਪੱਕਾ ਹੈ। ਵਿੱਤ ਮੰਤਰੀ ਵਲੋਂ ਲਵਾਏ ਗਏ ਇਸ ਧਰਨੇ ਵਿਚ ਬੈਠੇ ਬਾਕੀ ਕਾਂਗਰਸੀ ਆਗੂਆਂ ਨੇ ਵੀ ਜੋਜੋ ਦੀ ਸੁਰ ਵਿਚ ਸੁਰ ਮਿਲਾ ਕੇ ਦਲਿਤ ਭਾਈਚਾਰੇ ਬਾਰੇ ਭੱਦੀਆਂ ਟਿੱਪਣੀਆਂ ਕੀਤੀਆਂ ਸਨ।
ਉਨ੍ਹਾਂ ਕਿਹਾ ਕਿ ਇਸ ਧਰਨੇ ਉੱਤੇ ਦਲਿਤ ਭਾਈਚਾਰੇ ਦਾ ਨਿਰਾਦਰ ਕਰਨ ਲਈ ਜੋਜੋ ਅਤੇ ਬਾਕੀ ਕਾਂਗਰਸੀ ਆਗੂਆਂ ਖਿਲਾਫ ਐੱਸ. ਸੀ./ ਐੱਸ. ਟੀ. ਅੱਤਿਆਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਇਸ ਤੋਂ ਵੀ ਅਣਮਨੁੱਖੀ ਗੱਲ ਇਹ ਹੈ ਕਿ ਜੋਜੋ ਨੇ ਇਹ ਜਾਣਦੇ ਹੋਏ ਵੀ ਕਿ ਉਸ ਦੀ ਸਾਰੀ ਗੱਲਬਾਤ ਅਤੇ ਦੂਜੇ ਕਾਂਗਰਸੀ ਆਗੂਆਂ ਵੱਲੋਂ ਕੀਤੀਆਂ ਅਪਮਾਨਜਨਕ ਟਿੱਪਣੀਆਂ ਕੈਮਰੇ ਵਿਚ ਰਿਕਾਰਡ ਹੋ ਚੁੱਕੀਆਂ ਹਨ, ਅਜੇ ਤਕ ਆਪਣੇ ਇਸ ਘਟੀਆ ਵਿਵਹਾਰ ਲਈ ਮੁਆਫੀ ਨਹੀਂ ਮੰਗੀ ਹੈ। ਅਕਾਲੀ ਆਗੂਆਂ ਨੇ ਜੋਜੋ ਨੂੰ ਆਪਣੀਆਂ ਟਿੱਪਣੀਆਂ ਦੀ ਵਿਆਖਿਆ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਉਹ ਸਾਨੂੰ ਦੱਸੇ ਕਿ ਦਲਿਤ ਕਿਸ ਤਰ੍ਹਾਂ ਦੇ ਦਿਸਦੇ ਹਨ ਅਤੇ ਉਹ ਕਿਉਂ ਸੋਚਦਾ ਹੈ ਕਿ ਦਲਿਤ ਦੂਜੇ ਮਨੁੱਖਾਂ ਨਾਲੋਂ ਵੱਖਰੇ ਹਨ।
ਸ਼ਨੀ 18 ਅਪ੍ਰੈਲ ਨੂੰ ਵੱਕਰੀ ਹੁੰਦੇ ਹੀ ਚੰਦਾ ਕੋਛੜ ਦੀਆਂ ਮੁਸ਼ਕਿਲਾਂ ਹੋਰ ਵਧਾਏਗਾ!
NEXT STORY