ਬਿਲਾਸਪੁਰ\ਮੋਗਾ (ਰਮਨਦੀਪ ਸੋਢੀ) : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੇਸ਼ ਕੀਤੇ ਗਏ ਬਜਟ ਨੇ ਪੰਜਾਬ ਦੇ ਸਾਰੇ ਵਰਗਾਂ ਨੂੰ ਬੁਰੀ ਤਰ੍ਹਾਂ ਨਿਰਾਸ਼ ਕੀਤਾ ਹੈ। ਵਿੱਤ ਮੰਤਰੀ ਤੋਂ ਆਮ ਲੋਕਾਂ ਨੂੰ ਬਹੁਤ ਵੱਡੀਆਂ ਉਮੀਦਾਂ ਸਨ ਪਰ ਅੱਜ ਪੇਸ਼ ਕੀਤੇ ਗਏ ਬਜਟ ਨੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਵਪਾਰੀਆਂ ਸਮੇਤ ਸਾਰੇ ਵਰਗਾਂ ਦੀਆਂ ਉਮੀਦਾਂ 'ਤੇ ਪਾਣੀ ਫੇਰ ਦਿੱਤਾ ਹੈ। ਇਹ ਸ਼ਬਦ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੇਸ਼ ਕੀਤੇ ਗਏ ਬਜਟ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਹੇ।
ਵਿਧਾਇਕ ਬਿਲਾਸਪੁਰ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਵਿੱਤ ਮੰਤਰੀ ਨੇ ਲੋਕਾਂ ਨੂੰ ਸ਼ਾਇਰੋ-ਸ਼ਾਇਰੀ ਨਾਲ ਵਰਗਲਾਉਣ ਦੀ ਨਾਕਾਮ ਕੋਸ਼ਿਸਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਚੰਗਾ ਹੁੰਦਾ ਬਾਦਲ ਸਾਹਿਬ ਬਜਟ ਦੀ ਥਾਂ ਸ਼ਾਇਰੀ ਦੀ ਪੁਸਤਕ ਪ੍ਰਕਾਸ਼ਿਤ ਕਰਵਾ ਦਿੰਦੇ। ਪੰਜਾਬ ਦੇ ਲੋਕਾਂ ਨੂੰ ਰਾਹਤ ਦੀ ਲੋੜ ਸੀ ਪਰ ਵਿੱਤ ਮੰਤਰੀ ਨੇ ਲੁਭਾਉਣੇ ਸ਼ਬਦਾਂ ਰਾਹੀਂ ਲੋਕਾਂ ਦਾ ਧਿਆਨ ਭਟਕਾਉਣ ਦਾ ਹੀਲਾ ਵਰਤਣਾ ਚਾਹਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਰਦੂ ਦੀ ਸ਼ਾਇਰੀ ਦੀ ਥਾਂ ਆਰਥਿਕ ਮਸਲਿਆਂ ਦਾ ਹੱਲ ਚਾਹੀਦਾ ਹੈ।
ਲੋਕ ਇਨਸਾਫ ਪਾਰਟੀ ਦਾ ਆਗੂ ਹੈਰੋਇਨ ਸਣੇ ਗ੍ਰਿਫਤਾਰ
NEXT STORY