ਬਠਿੰਡਾ (ਵਰਮਾ) : ਪਲਾਟ ਖਰੀਦ ਘਪਲੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਟੀਮ ਵੱਲੋਂ ਪਹਿਲੀ ਵਾਰ ਜਾਂਚ ਲਈ ਬੁਲਾਇਆ ਗਿਆ ਸੀ ਪਰ ਪਿੱਠ ਦੇ ਦਰਦ ਕਾਰਨ ਉਹ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਦੇ ਵਕੀਲ ਸੁਖਦੀਪ ਸਿੰਘ ਭਿੰਡਰ ਨੇ ਚੰਡੀਗੜ੍ਹ 'ਚ ਇਲਾਜ ਅਧੀਨ ਮਨਪ੍ਰੀਤ ਬਾਦਲ ਦਾ ਮੈਡੀਕਲ ਸਰਟੀਫਿਕੇਟ ਅਤੇ ਹੋਰ ਦਸਤਾਵੇਜ਼ ਵਿਜੀਲੈਂਸ ਨੂੰ ਸੌਂਪੇ, ਜਦਕਿ ਉਨ੍ਹਾਂ ਦਾ ਪਾਸਪੋਰਟ ਵੀ ਅਦਾਲਤ 'ਚ ਜਮ੍ਹਾ ਕਰਵਾ ਦਿੱਤਾ ਗਿਆ ਹੈ ਤਾਂ ਜੋ ਉਹ ਬਿਨਾਂ ਇਜਾਜ਼ਤ ਵਿਦੇਸ਼ ਨਾ ਜਾ ਸਕਣ। ਵਿਜੀਲੈਂਸ ਵਿਭਾਗ ਨੇ ਮਨਪ੍ਰੀਤ ਬਾਦਲ ਨੂੰ ਗ੍ਰਿਫ਼ਤਾਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਸੀ ਪਰ ਉਨ੍ਹਾਂ ਨੂੰ ਹਾਈ ਕੋਰਟ ਤੋਂ 7 ਦਸੰਬਰ ਤੱਕ ਅਗਾਊਂ ਜ਼ਮਾਨਤ ਮਿਲ ਗਈ ਹੈ।
ਇਹ ਵੀ ਪੜ੍ਹੋ : ਮਨਪ੍ਰੀਤ ਬਾਦਲ ਨਹੀਂ ਦੇ ਰਹੇ ਸਹਿਯੋਗ, ਵਿਜੀਲੈਂਸ ਨੇ ਮੁੜ ਜਾਰੀ ਕੀਤਾ ਸੰਮਨ
ਵਿਜੀਲੈਂਸ ਉਸ ਕੋਲੋਂ 65 ਲੱਖ ਰੁਪਏ ਦੇ ਪਲਾਟ ਖਰੀਦ ਘਪਲੇ ਨਾਲ ਸਬੰਧਤ ਕਈ ਸਵਾਲਾਂ ਦੇ ਜਵਾਬ ਚਾਹੁੰਦੀ ਹੈ ਪਰ ਨੋਟਿਸ ਮਿਲਣ ਦੇ ਬਾਵਜੂਦ ਉਹ ਪੇਸ਼ ਨਹੀਂ ਹੋਏ, ਜਦਕਿ ਉਹ ਕਹਿ ਰਹੇ ਹਨ ਕਿ ਉਹ ਪਿੱਠ ਦਰਦ ਦਾ ਇਲਾਜ ਕਰਵਾ ਰਹੇ ਹਨ। ਇਸ ਮਾਮਲੇ ਵਿੱਚ ਬਾਦਲ ਸਮੇਤ ਵਿਕਾਸ ਅਰੋੜਾ, ਅਮਨਦੀਪ ਅਤੇ ਰਾਜੀਵ ਗਰਗ ਸਮੇਤ ਕੁਲ 6 ਮੁਲਜ਼ਮ ਸਨ, ਜਦਕਿ ਬਾਕੀ 2 ਮੁਲਜ਼ਮਾਂ ਵਿੱਚ ਬੀਡੀਏ ਦੇ ਤਤਕਾਲੀ ਇੰਚਾਰਜ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਸੁਪਰਡੈਂਟ ਪੰਕਜ ਕਾਲੀਆ ਸ਼ਾਮਲ ਸਨ। ਮਨਪ੍ਰੀਤ ਬਾਦਲ ਦੇ ਵਕੀਲ ਭਿੰਡਰ ਦਾ ਕਹਿਣਾ ਹੈ ਕਿ ਮਨਪ੍ਰੀਤ ਬਾਦਲ ਪਿਛਲੇ ਕਾਫੀ ਸਮੇਂ ਤੋਂ ਪਿੱਠ ਦਰਦ ਤੋਂ ਪੀੜਤ ਹਨ ਅਤੇ ਉਹ ਤੁਰਨ-ਫਿਰਨ ਤੋਂ ਵੀ ਅਸਮਰੱਥ ਹਨ। ਉਨ੍ਹਾਂ ਦੀ ਨਿੱਜੀ ਹਾਲਤ ਵਿੱਚ ਛੋਟ ਲਈ ਮੈਡੀਕਲ ਦਸਤਾਵੇਜ਼ ਵਿਜੀਲੈਂਸ ਵਿਭਾਗ ਕੋਲ ਜਮ੍ਹਾ ਕਰਵਾ ਦਿੱਤੇ ਗਏ ਹਨ ਅਤੇ ਉਨ੍ਹਾਂ ਦਾ ਇਲਾਜ ਪੀ.ਜੀ.ਆਈ. ਵਿਖੇ ਚੱਲ ਰਿਹਾ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕਾ ਆਧਾਰਿਤ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼, 12 ਕਿਲੋ ਹੈਰੋਇਨ ਸਣੇ 1 ਕਾਬੂ
NEXT STORY