ਅੰਮ੍ਰਿਤਸਰ (ਪ੍ਰਵੀਨ ਪੁਰੀ) : ਮੈਂ ਜਲਾਲਾਬਾਦ ਦੇ ਇਕ ਐੱਮ. ਐੱਲ. ਏ. ਨੂੰ ਜਵਾਬ ਦੇਹ ਨਹੀਂ ਹਾਂ। ਮੇਰੀ ਜਵਾਬਦੇਹੀ ਸਿਰਫ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੂੰ ਹੈ। ਇਹ ਕਹਿਣਾ ਹੈ ਪੰਜਾਬ ਦਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ। ਮਨਪ੍ਰੀਤ ਅੰਮ੍ਰਿਤਸਰ ਵਿਚ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਸੁਖਬੀਰ ਦਾ ਜਵਾਬ ਦਿੰਦੇ ਹੋਏ ਮਨਪ੍ਰੀਤ ਨੇ ਕਿਹਾ ਕਿ ਜਿੱਥੇ-ਜਿੱਥੇ ਭਾਜਪਾ ਦੀ ਸਰਕਾਰ ਹੈ, ਉਥੇ ਕਿਸਾਨਾਂ ਦਾ ਕਰਜ਼ਾ ਬਹੁਤ ਘੱਟ ਮੁਆਫ ਕੀਤਾ ਗਿਆ। ਮਨਪ੍ਰੀਤ ਨੇ ਕਿਹਾ ਕਿ ਜੇ ਕੈਪਟਨ ਸਰਕਾਰ ਨੇ ਛੋਟੇ ਕਿਸਾਨਾਂ ਦਾ ਦੋ ਲੱਖ ਰੁਪਏ ਤਕ ਦਾ ਕਰਜ਼ਾ ਮੁਆਫ ਕੀਤਾ ਹੈ ਤਾਂ ਇਸ ਨੂੰ ਸ਼ੱਕ ਦੀ ਨਜ਼ਰ ਨਾਲ ਨਹੀਂ ਦੇਖਿਆ ਜਾਣਾ ਚਾਹੀਦਾ ਅਤੇ ਕਿਸਾਨਾਂ ਨੂੰ ਸਰਕਾਰ 'ਤੇ ਭਰੋਸਾ ਕਰਨਾ ਚਾਹੀਦਾ ਹੈ।
ਦਰਅਸਲ ਸੁਖਬੀਰ ਬਾਦਲ ਵਲੋਂ ਮਨਪ੍ਰੀਤ ਕੋਲੋਂ ਇਹ ਸਵਾਲ ਪੁੱਛਿਆ ਗਿਆ ਸੀ ਕਿ ਚੋਣਾਂ ਦੌਰਾਨ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ ਕਰਨ ਦੀ ਗੱਲ ਆਖੀ ਗਈ ਸੀ ਜਦਕਿ ਹੁਣ ਕਾਂਗਰਸ ਵਾਅਦਾ ਖਿਲਾਫੀ ਕਰ ਰਹੀ ਹੈ। ਸੁਖਬੀਰ ਨੇ ਮਨਪ੍ਰੀਤ ਖਿਲਾਫ ਧੋਖਾਧੜੀ ਦਾ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ ਸੀ ਕਿਉਂਕਿ ਕਾਂਗਰਸ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਾਰਨ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ।
ਰੇਲ ਗੱਡੀ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ
NEXT STORY