ਚੰਡੀਗੜ੍ਹ (ਅੰਕੁਰ ਤਾਂਗੜੀ) : ਭਾਜਪਾ ਆਗੂ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਆਪਣੀ ਧੀ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ। ਇਸ ਮੌਕੇ ਮਨਪ੍ਰੀਤ ਬਾਦਲ ਆਪਣੇ ਪਰਿਵਾਰ ਸਮੇਤ ਪ੍ਰਧਾਨ ਮੰਤਰੀ ਨੂੰ ਮਿਲਣ ਪਹੁੰਚੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਿਆਹ ਦਾ ਸੱਦਾ ਪੱਤਰ, ਮਠਿਆਈਆਂ ਦੇ ਡੱਬੇ ਅਤੇ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ। ਮਨਪ੍ਰੀਤ ਸਿੰਘ ਬਾਦਲ ਨੇ ਇਸ ਮੁਲਾਕਾਤ ਨੂੰ ਸੁਖਾਵਾਂ ਦੱਸਦਿਆਂ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ। ਇਸ ਮੁਲਾਕਾਤ ਦੌਰਾਨ ਮਨਪ੍ਰੀਤ ਬਾਦਲ ਦੀ ਪਤਨੀ, ਪੁੱਤਰ ਅਤੇ ਧੀ ਵੀ ਨਜ਼ਰ ਆਏ। ਪਰਿਵਾਰ ਵੱਲੋਂ ਪ੍ਰਧਾਨ ਮੰਤਰੀ ਨੂੰ ਵਿਆਹ ਸਮਾਗਮ 'ਚ ਸ਼ਿਰਕਤ ਕਰਨ ਲਈ ਸੱਦਾ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ, ਸੂਬੇ ਭਰ 'ਚ ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
ਇਸ ਮੁਲਾਕਾਤ ਤੋਂ ਬਾਅਦ ਸਿਆਸੀ ਹਲਕਿਆਂ 'ਚ ਬਾਦਲ ਪਰਿਵਾਰ ਅਤੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵਿਚਾਲੇ ਸਬੰਧਾਂ ਦੀ ਚਰਚਾ ਵੀ ਹੋ ਰਹੀ ਹੈ। ਇਸ ਦਾ ਇੱਕ ਕਾਰਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਨਰਿੰਦਰ ਮੋਦੀ ਵਿਚਾਲੇ ਰਹੇ ਸਬੰਧ ਵੀ ਹਨ। ਪ੍ਰਕਾਸ਼ ਸਿੰਘ ਬਾਦਲ ਅਤੇ ਨਰਿੰਦਰ ਮੋਦੀ ਦੇ ਸਬੰਧਾਂ ਦੀ ਗੱਲ ਕਰੀਏ ਤਾਂ ਦੋਵਾਂ ਆਗੂਆਂ ਦੀਆਂ ਮੁਲਾਕਾਤਾਂ ਅਤੇ ਇਕ-ਦੂਜੇ ਪ੍ਰਤੀ ਸਤਿਕਾਰ ਦੇ ਕਈ ਮੌਕੇ ਪਹਿਲਾਂ ਵੀ ਸਾਹਮਣੇ ਆ ਚੁੱਕੇ ਹਨ। ਪ੍ਰਧਾਨ ਮੰਤਰੀ ਵਜੋਂ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਸਮੇਂ ਪ੍ਰਕਾਸ਼ ਸਿੰਘ ਬਾਦਲ ਨਾਲ ਉਨ੍ਹਾਂ ਦੇ ਸਤਿਕਾਰ ਭਰੇ ਵਿਹਾਰ ਦੀ ਤਸਵੀਰ ਵੀ ਕਾਫ਼ੀ ਚਰਚਾ 'ਚ ਰਹੀ ਸੀ। ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੀ ਸਿਆਸਤ ਦੇ ਤਜੁਰਬੇਕਾਰ ਆਗੂ ਰਹੇ ਹਨ ਅਤੇ ਕੌਮੀ ਪੱਧਰ 'ਤੇ ਵੀ ਉਨ੍ਹਾਂ ਦੀ ਪਛਾਣ ਸੀ।
ਇਹ ਵੀ ਪੜ੍ਹੋ : ਪੰਜਾਬ : ਜ਼ੋਰਦਾਰ ਧਮਾਕੇ ਦੀ ਆਵਾਜ਼ ਨਾਲ ਕੰਬੇ ਲੋਕ! ਘਰਾਂ ਤੋਂ ਬਾਹਰ ਭੱਜੇ, ਖੜਕੇ ਖਿੜਕੀਆਂ-ਦਰਵਾਜ਼ੇ
ਮਨਪ੍ਰੀਤ ਸਿੰਘ ਬਾਦਲ ਦਾ ਸਿਆਸੀ ਸਫ਼ਰ ਵੀ ਵੱਖ-ਵੱਖ ਪੜਾਵਾਂ ਵਿੱਚੋਂ ਲੰਘਿਆ ਹੈ। ਉਹ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਰਹੇ ਅਤੇ ਬਾਅਦ 'ਚ ਆਪਣੀ ਵੱਖਰੀ ਸਿਆਸੀ ਪਾਰਟੀ ਬਣਾਈ। ਇਸ ਤੋਂ ਬਾਅਦ ਉਹ ਕਾਂਗਰਸ 'ਚ ਸ਼ਾਮਲ ਹੋਏ ਅਤੇ ਪੰਜਾਬ 'ਚ ਵਿੱਤ ਮੰਤਰੀ ਦੀ ਜ਼ਿੰਮੇਵਾਰੀ ਵੀ ਨਿਭਾਈ। ਬਾਅਦ 'ਚ ਉਨ੍ਹਾਂ ਨੇ ਭਾਜਪਾ ਦਾ ਪੱਲਾ ਫੜ੍ਹ ਲਿਆ। ਹੁਣ ਧੀ ਦੇ ਵਿਆਹ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦੇਣ ਵਾਸਤੇ ਕੀਤੀ ਗਈ ਇਸ ਮੁਲਾਕਾਤ ਨੇ ਮਨਪ੍ਰੀਤ ਬਾਦਲ ਅਤੇ ਕੇਂਦਰੀ ਲੀਡਰਸ਼ਿਪ ਵਿਚਾਲੇ ਸਬੰਧਾਂ ਨੂੰ ਮੁੜ ਚਰਚਾ 'ਚ ਲਿਆ ਦਿੱਤਾ ਹੈ। ਹਾਲਾਂਕਿ, ਪ੍ਰਧਾਨ ਮੰਤਰੀ ਵੱਲੋਂ ਵਿਆਹ ਸਮਾਗਮ 'ਚ ਸ਼ਾਮਲ ਹੋਣ ਬਾਰੇ ਕੋਈ ਪੁਸ਼ਟੀ ਇਸ ਬਿਆਨ 'ਚ ਸਾਹਮਣੇ ਨਹੀਂ ਆਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਬੱਸ ਦੀ ਟੱਕਰ ਨਾਲ ਕਾਰ ਸਵਾਰ ਔਰਤ ਦੀ ਮੌਤ
NEXT STORY