ਸ੍ਰੀ ਮੁਕਤਸਰ ਸਾਹਿਬ (ਰਿਣੀ) - ਚਿਰਾਂ ਤੋਂ ਅੱਡੋ-ਪਾਟੀ ਹੋਇਆ ਬਾਦਲ ਪਰਿਵਾਰ ਆਖਰਕਾਰ ਦੁੱਖ ਦੀ ਘੜੀ 'ਚ ਅੱਜ ਇਕੱਠਾ ਨਜ਼ਰ ਆਇਆ। ਬਾਦਲ ਪਰਿਵਾਰ ਦੇ ਇਕੱਠੇ ਹੋਣ ਦਾ ਮੌਕਾ ਉਸ ਸਮੇਂ ਬਣਿਆ, ਜਦੋਂ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਹਰਮੰਦਰ ਕੌਰ ਦਾ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਸੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਮਨਪ੍ਰੀਤ ਸਿੰਘ ਬਾਦਲ ਦੇ ਨਾਲ ਮੁਹਰੇ ਹੋ ਕੇ ਆਪਣੀ ਤਾਈ ਨੂੰ ਮੋਢਾ ਦਿੰਦੇ ਹੋਏ ਨਜ਼ਰ ਆਏ। ਦੁੱਖ ਦੀ ਇਸ ਘੜੀ ਵਿਚ ਗੁਰਦਾਸ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਵੀ ਇਕੱਠੇ ਬੈਠੇ ਨਜ਼ਰ ਆਏ। ਸੁਖਬੀਰ ਬਾਦਲ ਨੇ ਮੋਢਾ ਦੇਣ ਦੇ ਨਾਲ-ਨਾਲ ਤਾਈ ਦੀ ਚਿਤਾ ਨੂੰ ਮੁੱਖ ਅਗਨੀ ਵੀ ਦਿੱਤੀ। ਜ਼ਿਕਰਯੋਗ ਹੈ ਕਿ ਸਾਬਕਾ ਮੈਂਬਰ ਪਾਰਲੀਮੈਂਟ ਗੁਰਦਾਸ ਸਿੰਘ ਬਾਦਲ ਦੀ ਧਰਮ ਪਤਨੀ ਅਤੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਹਰਮੰਦਰ ਕੌਰ ਦਾ ਅੱਜ ਤੜਕੇ ਸਾਢੇ ਤਿੰਨ ਵਜੇ ਦਿਹਾਂਤ ਹੋ ਗਿਆ ਸੀ। ਮਾਤਾ ਹਰਮੰਦਰ ਕੌਰ ਦਾ ਅੰਤਿਮ ਸੰਸਕਾਰ 4 ਕੁ ਵਜੇ ਦੇ ਕਰੀਬ ਪਿੰਡ ਬਾਦਲ ਵਿਖੇ ਮਨਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਕਰ ਦਿੱਤਾ ਗਿਆ ਹੈ।
ਪੜ੍ਹੋ ਇਹ ਵੀ ਖਬਰ - ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਮਾਤਾ ਦੇ ਦਿਹਾਂਤ 'ਤੇ ਸੁਖਬੀਰ ਬਾਦਲ ਨੇ ਕੀਤਾ ਦੁੱਖ ਪ੍ਰਗਟਾਵਾ
ਪੜ੍ਹੋ ਇਹ ਵੀ ਖਬਰ - ਖਜਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਮਾਤਾ ਦੇ ਦਿਹਾਂਤ 'ਤੇ ਕੈਪਟਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਮਿਲੀ ਜਾਣਕਾਰੀ ਅਨੁਸਾਰ ਮਾਤਾ ਜੀ ਦੀ ਅੰਤਿਮ ਯਾਤਰਾ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ, ਕੈਬਨਿਟ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਓ.ਪੀ ਸੋਨੀ, ਭਾਰਤ ਭੂਸ਼ਣ ਆਸ਼ੂ, ਗੁਰਪ੍ਰੀਤ ਸਿੰਘ ਕਾਂਗੜ, ਬਲਬੀਰ ਸਿੰਘ ਸਿੱਧੂ, ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ‘ਆਪ’ ਵਿਧਾਇਕਾਂ ਬਲਜਿੰਦਰ ਕੌਰ ਆਦਿ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਲੋਕ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਲਈ ਪਿੰਡ ਬਾਦਲ ਪੁੱਜੇ। ਦੱਸ ਦੇਈਏ ਕਿ ਸਾਬਕਾ ਮੈਂਬਰ ਪਾਰਲੀਮੈਂਟ ਗੁਰਦਾਸ ਸਿੰਘ ਬਾਦਲ ਦੀ ਸੁਪਤਨੀ ਹਰਮੰਦਰ ਕੌਰ ਪਿਛਲੇ ਕਾਫੀ ਸਮੇਂ ਤੋਂ ਬੀਮਾਰ ਸਨ।
ਪੜ੍ਹੋ ਇਹ ਵੀ ਖਬਰਾਂ - ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਦਾ ਦਿਹਾਂਤ
NIA ਵਲੋਂ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਪ੍ਰਮੁੱਖ ਦਾ ਨਾਂ ਹਟਾਉਣ ਲਈ ਅਰਜ਼ੀ ਦਾਇਰ
NEXT STORY