ਚੰਡੀਗੜ੍ਹ: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਜ਼ਿਮਨੀ ਚੋਣਾਂ ਲਈ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਮਨਪ੍ਰੀਤ ਬਾਦਲ ਜ਼ਿਮਨੀ ਚੋਣਾਂ ਤੋਂ ਠੀਕ ਪਹਿਲਾਂ ਆਪਣੇ ਭਰਾ ਸੁਖਬੀਰ ਬਾਦਲ ਨਾਲ ਰਿਸ਼ਤਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲਦੇ ਨਜ਼ਰ ਆਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਹੁਣ ਉਨ੍ਹਾਂ ਦੋਹਾਂ ਵਿਚਾਲੇ ਕੋਈ ਤਲਖ਼ੀ ਨਹੀਂ ਹੈ। ਮਨਪ੍ਰੀਤ ਬਾਦਲ ਨੇ ਕਿਹਾ ਹੈ ਕਿ ਉਨ੍ਹਾਂ ਵਿਚਾਲੇ ਸਿਆਸੀ ਵਖਰੇਵੇਂ ਤਾਂ ਅੱਜ ਵੀ ਪਹਿਲਾਂ ਵਾਂਗ ਹਨ, ਪਰ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਮਗਰੋਂ ਸਾਡੇ ਦੋਹਾਂ ਭਰਾਵਾਂ ਵਿਚਾਲੇ ਤਲਖ਼ੀ ਖ਼ਤਮ ਹੋ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਫ਼ਿਲਮ ਇੰਡਸਟਰੀ 'ਚ ਸੋਗ ਦੀ ਲਹਿਰ, ਉੱਘੇ ਫ਼ਿਲਮ ਨਿਰਮਾਤਾ ਦਾ ਦੇਹਾਂਤ
ਮਨਪ੍ਰੀਤ ਬਾਦਲ ਨੇ ਇਕ ਇੰਟਰਵਿਊ ਦੌਰਾਨ ਕਿਹਾ ਹੈ ਕਿ ਉਨ੍ਹਾਂ ਦੀ ਤੇ ਸੁਖਬੀਰ ਬਾਦਲ ਦੀ ਸਿਆਸਤ ਹਮੇਸ਼ਾ ਤੋਂ ਹੀ ਵੱਖਰੀ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵੇਲੇ ਵੀ ਸਾਡੀ ਸਿਆਸਤ ਇੱਕੋ ਜਿਹੀ ਨਹੀਂ ਸੀ ਤੇ ਅੱਜ ਵੀ ਸਾਡੇ ਵਿਚਕਾਰ ਸਿਆਸੀ ਤੌਰ 'ਤੇ ਵਖਰੇਵੇਂ ਹਨ। ਮਨਪ੍ਰੀਤ ਬਾਦਲ ਨੇ ਕਿਹਾ ਕਿ ਬਾਦਲ ਸਾਹਿਬ ਦੇ ਜਾਣ ਤੋਂ ਬਾਅਦ ਮੇਰੇ ਅਤੇ ਸੁਖਬੀਰ ਵਿਚਾਲੇ ਤਲਖ਼ੀ ਖ਼ਤਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਿਆਸਤ ਕੋਈ ਦੁਸ਼ਮਣੀ ਨਹੀਂ ਹੁੰਦੀ।
ਇਹ ਖ਼ਬਰ ਵੀ ਪੜ੍ਹੋ - ਕੈਨੇਡਾ ਜਾਣ ਦੀ ਤਿਆਰੀ 'ਚ ਸੀ ਕੁੜੀ, ਫ਼ਿਰ ਜੋ ਹੋਇਆ ਉਹ ਸੋਚਿਆ ਨਾ ਸੀ
ਇੱਥੇ ਦੱਸ ਦਈਏ ਕਿ ਗਿੱਦੜਬਾਹਾ ਹਲਕੇ ਵਿਚ ਮਨਪ੍ਰੀਤ ਬਾਦਲ ਅਤੇ ਸੁਖਬੀਰ ਬਾਦਲ ਦੇ ਆਹਮੋ-ਸਾਹਮਣੇ ਚੋਣ ਲੜਣ ਦੇ ਚਰਚੇ ਸਨ। ਭਾਰਤੀ ਜਨਤਾ ਪਾਰਟੀ ਵੱਲੋਂ ਮਨਪ੍ਰੀਤ ਬਾਦਲ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ ਤੇ ਉਹ ਅੱਜ ਨਾਮਜ਼ਦਗੀ ਪੱਤਰ ਵੀ ਦਾਖ਼ਲ ਕਰਨ ਜਾ ਰਹੇ ਹਨ। ਪਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਹੋਇਆ ਹੈ। ਬੀਤੇ ਦਿਨੀਂ ਜਥੇਦਾਰ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਜ਼ਿਮਨੀ ਚੋਣ ਲੜਣ ਦੀ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਇਸ ਕਾਰਨ ਹੁਣ ਸੁਖਬੀਰ ਬਾਦਲ ਚੋਣ ਨਹੀਂ ਲੜਣ ਸਕਣਗੇ। ਉੱਥੇ ਹੀ ਵਿਰੋਧੀਆਂ ਵੱਲੋਂ ਲਗਾਤਾਰ ਮਨਪ੍ਰੀਤ ਬਾਦਲ ਅਤੇ ਸੁਖਬੀਰ ਬਾਦਲ ਦੇ ਆਪਸ ਵਿਚ ਰਲ਼ੇ ਹੋਣ ਦਾ ਦਾਅਵਾ ਕੀਤਾ ਜਾਂਦਾ ਰਿਹਾ ਹੈ। ਬੀਤੇ ਦਿਨੀਂ ਵੀ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਨ੍ਹਾਂ ਦੋਹਾਂ ਆਗੂਆਂ 'ਤੇ ਨਿਸ਼ਾਨਾ ਵਿੰਨ੍ਹਿਆ ਗਿਆ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀ ਫ਼ਿਲਮ ਇੰਡਸਟਰੀ 'ਚ ਸੋਗ ਦੀ ਲਹਿਰ, ਉੱਘੇ ਫ਼ਿਲਮ ਨਿਰਮਾਤਾ ਦਾ ਦੇਹਾਂਤ
NEXT STORY