ਗਿੱਦੜਬਾਹਾ : ਵਿਧਾਨ ਸਭਾ ਹਲਕਾ ਗਿੱਦੜਬਾਹਾ 'ਤੇ ਭਾਵੇਂ ਅਜੇ ਤਕ ਜ਼ਿਮਨੀ ਚੋਣਾਂ ਦਾ ਐਲਾਨ ਨਹੀਂ ਹੋਇਆ ਹੈ ਪਰ ਇਸ ਤੋਂ ਪਹਿਲਾਂ ਹੀ ਚੋਣ ਮੈਦਾਨ ਭਖਣਾ ਸ਼ੁਰੂ ਹੋ ਗਿਆ ਹੈ। ਮਨਪ੍ਰੀਤ ਬਾਦਲ ਵੀ ਗਿੱਦੜਬਾਹਾ ਹਲਕੇ ਵਿਚ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਹੇ ਹਨ। ਮਨਪ੍ਰੀਤ ਨੇ ਆਖਿਆ ਹੈ ਕਿ ਉਨ੍ਹਾਂ ਨੂੰ ਸਿਆਸੀ ਕਾਰਣਾਂ ਕਰਕੇ ਗਿੱਦੜਬਾਹਾ ਹਲਕੇ ਤੋਂ ਦੂਰ ਜਾਣਾ ਪਿਆ ਸੀ ਪਰ ਹੁਣ ਉਹ ਮੁੜ ਆਏ ਹਨ। ਪਿਛਲੇ ਇਕ ਮਹੀਨੇ ਤੋਂ ਉਹ ਗਿੱਦੜਬਾਹਾ ਵਿਚ ਹਨ। ਮਨਪ੍ਰੀਤ ਦੇ ਇਸ ਬਿਆਨ ਤੋਂ ਇਹ ਸਾਫ਼ ਹੈ ਕਿ ਭਾਜਪਾ ਉਨ੍ਹਾਂ ਨੂੰ ਗਿੱਦੜਬਾਹਾ ਦੇ ਚੋਣ ਮੈਦਾਨ ਵਿਚ ਉਤਾਰ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਨੂੰ ਲੈ ਕੇ ਕੰਗਨਾ ਦੇ ਵਿਵਾਦਤ ਬਿਆਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਦਾ ਵੱਡਾ ਬਿਆਨ
ਇੱਥੇ ਇਹ ਵੀ ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਅਕਾਲੀ ਦਲ ਦੇ ਸਿਰ ਕੱਢ ਆਗੂ ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚਰਚਾ ਹੈ ਕਿ ਆਮ ਆਦਮੀ ਪਾਰਟੀ ਡਿੰਪੀ ਢਿੱਲੋਂ ਨੂੰ ਹੀ ਇਥੋਂ ਚੋਣ ਲੜਵਾ ਸਕਦੀ ਹੈ। ਇਸ ਤੋਂ ਇਲਾਵਾ ਕਾਂਗਰਸ ਵਲੋਂ ਰਾਜਾ ਵੜਿੰਗ ਦੀ ਪਤਨੀ ਚੋਣ ਲੜਨ ਦੇ ਸਭ ਤੋਂ ਮਜ਼ਬੂਤ ਦਾਅਵੇ ਹਨ। ਅੰਮ੍ਰਿਤਾ ਵੜਿੰਗ ਵੀ ਜ਼ਮੀਨੀ ਪੱਧਰ 'ਤੇ ਲੋਕਾਂ ਵਿਚ ਵਿਚਰ ਰਹੇ ਹਨ, ਜਦਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਵਰਕਰਾਂ ਵਿਚ ਜਾ ਕੇ ਚੋਣ ਪ੍ਰਚਾਰ ਵਿਚ ਜੁਟੇ ਹੋਏ ਹਨ।
ਇਹ ਵੀ ਪੜ੍ਹੋ : ਸਰਪੰਚੀ ਚੋਣਾਂ ਤੋਂ ਪਹਿਲਾਂ ਫਿਰ ਕੰਬਿਆ ਪੰਜਾਬ, ਕਾਂਗਰਸੀ ਆਗੂ ਦੇ ਨੌਜਵਾਨ ਪੁੱਤ ਦਾ ਕਤਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਨੂੰ ਲੈ ਕੇ ਕੰਗਨਾ ਦੇ ਵਿਵਾਦਤ ਬਿਆਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਦਾ ਵੱਡਾ ਬਿਆਨ
NEXT STORY