ਹੰਬੜਾ (ਸਤਨਾਮ ਹੰਬੜਾਂ) : ਕੇਂਦਰ ਦੀ ਮੋਦੀ ਸਰਕਾਰ ਨੂੰ ਕਿਸਾਨਾਂ ਦੇ ਸਬਰ ਦਾ ਹੋਰ ਇਮਤਿਹਾਨ ਨਹੀਂ ਲੈਣਾ ਚਾਹੀਦਾ, ਸਗੋਂ ਕਿਸਾਨਾਂ ਦੀਆਂ ਮੰਗਾ ਮੰਨ ਕੇ ਉਨ੍ਹਾਂ ਨੂੰ ਨਵੇਂ ਸਾਲ ਦੇ ਤੋਹਫ਼ੇ ਦੇ ਰੂਪ 'ਚ ਦੇਣਾ ਚਾਹੀਦਾ ਹੈ ਤਾਂ ਜੋ ਕਿਸਾਨ ਆਪਣੇ ਘਰ-ਪਰਿਵਾਰਾਂ 'ਚ ਜਾ ਸਕਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਇਕੱਲੇ ਭਾਰਤ 'ਚ ਹੀ ਨਹੀਂ, ਸਗੋਂ ਵਿਦੇਸ਼ਾਂ 'ਚ ਵਸੇ ਲੋਕ ਵੀ ਕੇਂਦਰ ਦੀ ਭਾਜਪਾ ਸਰਕਾਰ ਦੇ ਅਪਣਾਏ ਅੜ੍ਹੀਅਲ ਰਵੱਈਏ ਤੋਂ ਕਾਫੀ ਪਰੇਸ਼ਾਨ ਹਨ ਅਤੇ ਹਰ ਵਰਗ ਕਿਸਾਨਾਂ ਦੇ ਅੰਦੋਲਨ 'ਚ ਸ਼ਾਮਲ ਹੋ ਕੇ ਆਪਣਾ ਬਣਦਾ ਹਿੱਸਾ ਪਾ ਰਿਹਾ ਹੈ।
ਇਸ ਅੰਦੋਲਨ 'ਚ ਵੱਡੀ ਗਿਣਤੀ 'ਚ ਕਿਸਾਨ, ਮਜ਼ਦੂਰ, ਵਪਾਰੀ, ਸਰਕਾਰੀ ਮੁਲਾਜ਼ਮ, ਬੀਬੀਆਂ, ਬੱਚੇ ਤੇ ਹਰ ਕੋਈ ਸਾਥ ਦੇਣ ਲਈ ਦਿੱਲੀ ਵੱਲ ਨੂੰ ਕੂਚ ਕਰ ਰਿਹਾ ਹੈ। ਇਸ ਕਿਸਾਨ ਮੋਰਚੇ 'ਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹੋਰ ਬਾਕੀ ਸੂਬਿਆਂ ਦੇ ਕਿਸਾਨ ਵੱਡੀ ਗਿਣਤੀ 'ਚ ਸ਼ਾਮਲ ਹੋਏ ਹਨ। ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਨਵੇਂ ਸਾਲ 'ਤੇ ਕਿਸਾਨਾਂ ਨੂੰ ਆਪੋ-ਆਪਣੇ ਘਰਾਂ ਨੂੰ ਭੇਜਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਕਿਸਾਨ ਮੋਰਚੇ 'ਚ ਜਾਣ ਵਾਲੇ ਲੋਕਾਂ ਲਈ ਮੁੱਲਾਂਪੁਰ ਤੋਂ ਹਰ ਰੋਜ਼ ਦੋ ਬੱਸਾਂ ਦੀ ਮੁਫ਼ਤ ਸੇਵਾ ਦਿੱਤੀ ਜਾ ਰਹੀ ਹੈ।
ਨਵੇਂ ਸਾਲ ਮੌਕੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ ਤੇ ਮਜੀਠੀਆ
NEXT STORY