ਜਲੰਧਰ/ਲੁਧਿਆਣਾ (ਵੈੱਬ ਡੈਸਕ)- ਐੱਸ. ਜੀ. ਪੀ. ਸੀ. ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਲਏ ਗਏ ਫ਼ੈਸਲੇ ਨੂੰ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਜਥੇਦਾਰ ਸਾਹਿਬਾਨ ਨੂੰ ਹਟਾਉਣ ਦਾ ਫ਼ੈਸਲਾ ਬਹੁਤ ਹੀ ਮੰਦਭਾਗਾ ਹੈ। ਇਸ ਫ਼ੈਸਲੇ ਨਾਲ ਹਰ ਇਕ ਸਿੱਖ ਦੇ ਮਨ ਨੂੰ ਬਹੁਤ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਜੋ 5 ਸਿੰਘ ਸਾਹਿਬਾਨਾਂ ਵੱਲੋਂ ਫ਼ੈਸਲੇ ਲਏ ਗਏ ਸਨ, ਉਸ ਨਾਲ ਹਰ ਧਰਮ ਦੇ ਲੋਕਾਂ ਵਿਚ ਬਹੁਤ ਵੱਡਾ ਮੈਸੇਜ ਗਿਆ ਸੀ। ਪਿਛਲੇ ਢਾਈ ਮਹੀਨਿਆਂ ਵਿਚ ਸ੍ਰੀ ਅਕਾਲ ਤਖ਼ਤ ਦੀ ਮਰਿਆਦਾ ਨੂੰ ਢਾਹ ਲਾਉਣ ਦੀ ਕੋਈ ਕਸਰ ਨਹੀਂ ਛੱਡੀ ਗਈ ਹੈ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ਜੇਲ੍ਹ ਦੇ ਸੁਪਰਡੈਂਟ 'ਤੇ ਡਿੱਗੀ ਗਾਜ, ਹੋ ਗਈ ਸਖ਼ਤ ਕਾਰਵਾਈ, ਹੈਰਾਨ ਕਰੇਗਾ ਪੂਰਾ ਮਾਮਲਾ
ਉਨ੍ਹਾਂ ਕਿਹਾ ਕਿ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਇਆ ਗਿਆ ਅਤੇ ਹੁਣ ਦੋਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਇਹ ਕਹਿ ਕੇ ਹਟਾ ਦਿੱਤਾ ਗਿਆ ਕਿ ਇਹ ਸੇਵਾ ਨਿਭਾਉਣ ਦੇ ਯੋਗ ਨਹੀਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਖ਼ਦਸ਼ਾ ਸੀ ਕਿ ਜੋ ਪੰਜ ਮੈਂਬਰੀ ਕਮੇਟੀ ਸ਼੍ਰੋਮਣੀ ਅਕਾਲੀ ਦਲ ਵਿਚ ਭਰਤੀ ਲਈ ਬਣਾਈ ਗਈ ਹੈ, ਉਹ ਕਿਤੇ ਆਉਣ ਵਾਲੇ ਸਮੇਂ ਵਿਚ ਭਰਤੀ ਨਾ ਕਰ ਲਵੇ ਅਤੇ ਕਿਸੇ ਵੀ ਤਰੀਕੇ ਨਾਲ ਭਰਤੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸੇ ਕਰਕੇ ਹੀ ਇਹ ਫ਼ੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ : ਜਲੰਧਰ 'ਚ ਚੱਲੀਆਂ ਗੋਲ਼ੀਆਂ, ਅਫ਼ਵਾਹ ਜਾਂ ਐਨਕਾਊਂਟਰ, ਮਿੰਟਾਂ 'ਚ ਪਈਆਂ ਭਾਜੜਾਂ
ਇਸ ਦੌਰਾਨ ਮਨਪ੍ਰੀਤ ਸਿੰਘ ਇਯਾਲੀ ਨੇ ਸਿੱਖ ਮਰਿਆਦਾ ਨੂੰ ਬਹਾਲ ਕਰਵਾਉਣ ਦੇ ਉਦੇਸ਼ ਨਾਲ ਸਮੁੱਚੀ ਸਿੱਖ ਕੌਮ ਨੂੰ ਇਕ-ਜੁੱਟ ਹੋਣ ਦੀ ਗੱਲ ਕਹੀ ਤਾਂ ਜੋ ਸਿੱਖ ਸੰਸਥਾਵਾਂ ਆਉਣ ਵਾਲੇ ਸਮੇਂ ਵਿਚ ਮਜ਼ਬੂਤ ਹੋ ਸਕਣ, ਨਿਰਪੱਖ ਫ਼ੈਸਲੇ ਲੈ ਸਕਣ ਅਤੇ ਕਿਸੇ ਦੇ ਦਬਾਅ ਹੇਠ ਆ ਕੇ ਕੰਮ ਨਾ ਕਰਨ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਦੀ ਮਰਿਆਦਾ ਬਹਾਲ ਕਰਵਾਉਣ ਲਈ ਸਮੁੱਚੀ ਸਿੱਖ ਕੌਮ ਨੂੰ ਇਕ-ਜੁੱਟ ਹੋਣ ਦੀ ਲੋੜ ਹੈ।
ਇਹ ਵੀ ਪੜ੍ਹੋ : ਪੰਜਾਬ ਦਾ ਇਹ ਇਲਾਕਾ ਕਰ ਦਿੱਤਾ ਸੀਲ, ਲਗਾ 'ਤੇ ਨਾਕੇ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Punjab ਦੇ ਸਕੂਲਾਂ ਲਈ ਸੂਬਾ ਸਰਕਾਰ ਦਾ ਵੱਡਾ ਫ਼ੈਸਲਾ
NEXT STORY