ਮੁਕਤਸਰ ਸਾਹਿਬ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਗੁਰਦਾਸ ਬਾਦਲ ਆਪਣੇ ਪਰਿਵਾਰ ਨੂੰ ਸਦੀਵੀਂ ਵਿਛੋੜਾ ਦੇ ਗਏ ਹਨ। ਬਾਦਲ ਪਰਿਵਾਰ ਵੱਲੋਂ ਧਾਰਮਿਕ ਰਹੁ-ਰੀਤਾਂ ਮੁਤਾਬਕ ਗੁਰਦਾਸ ਬਾਦਲ ਦੇ ਫੁੱਲ ਚੁਗੇ ਗਏ। ਉਨ੍ਹਾਂ ਦੇ ਪੁੱਤਰ ਮਨਪ੍ਰੀਤ ਸਿੰਘ ਬਾਦਲ ਵੱਲੋਂ ਆਪਣੇ ਪਿਤਾ ਦੀਆਂ ਅਸਥੀਆਂ ਨੂੰ ਜਲ ਪ੍ਰਵਾਹ ਨਾ ਕਰਨ ਦਾ ਫੈਸਲਾ ਕੀਤਾ ਗਿਆ।
ਇਹ ਵੀ ਪੜ੍ਹੋ : ਚੰਡੀਗੜ੍ਹ : 'ਲਾਕਡਾਊਨ-4' 'ਚ ਮਿਲਣ ਵਾਲੀਆਂ ਵਾਧੂ ਰਿਆਇਤਾਂ 'ਤੇ ਫੈਸਲਾ ਅੱਜ
ਇਸ ਦੀ ਬਜਾਏ ਮਨਪ੍ਰੀਤ ਬਾਦਲ ਨੇ ਪਿੰਡ ਬਾਦਲ ਦੀ ਰਿਹਾਇਸ਼ ਵਿਖੇ ਆਪਣੇ ਪਿਤਾ ਦੀਆਂ ਅਸਥੀਆਂ ਖੇਤ 'ਚ ਮਿੱਟੀ ਹੇਠਾਂ ਦੱਬ ਕੇ ਉਨ੍ਹਾਂ 'ਤੇ ਟਾਹਲੀ ਦਾ ਬੂਟਾ ਲਾ ਦਿੱਤਾ। ਮਨਪ੍ਰੀਤ ਬਾਦਲ ਨੇ ਕਿਹਾ ਕਿ ਜਿਵੇਂ-ਜਿਵੇਂ ਇਹ ਬੂਟਾ ਵੱਡਾ ਹੋਵੇਗਾ, ਉਨ੍ਹਾਂ ਦੀਆਂ ਅਗਲੀਆਂ ਪੀੜ੍ਹੀਆਂ ਨੂੰ 'ਦਾਸ ਜੀ' ਦੀ ਸ਼ਾਨਦਾਰ ਵਿਰਾਸਤ ਨੂੰ ਯਾਦ ਦੁਆਉਂਦਾ ਰਹੇਗਾ। ਇਸ ਤੋਂ ਪਹਿਲਾਂ ਬੀਤੀ 19 ਮਾਰਚ ਨੂੰ ਆਪਣੀ ਮਾਤਾ ਹਰਮਿੰਦਰ ਕੌਰ ਦੇ ਦਿਹਾਂਤ 'ਤੇ ਵੀ ਮਨਪ੍ਰੀਤ ਬਾਦਲ ਨੇ ਉਨ੍ਹਾਂ ਦੀਆਂ ਅਸਥੀਆਂ ਨੂੰ ਮਿੱਟੀ 'ਚ ਦੱਬ ਕੇ ਟਾਹਲੀ ਦਾ ਬੂਟਾ ਲਾਇਆ ਸੀ।
ਇਹ ਵੀ ਪੜ੍ਹੋ : 24 ਘੰਟੇ ਬਾਅਦ ਹੀ ਗ੍ਰੀਨ ਜ਼ੋਨ ਤੋਂ ਬਾਹਰ ਹੋਇਆ 'ਤਰਨਤਾਰਨ', ਕੋਰੋਨਾ ਦੀ ਮੁੜ ਐਂਟਰੀ
ਗੁਰਦਾਸ ਸਿੰਘ ਬਾਦਲ ਅਤੇ ਮਾਤਾ ਹਰਮਿੰਦਰ ਕੌਰ ਦੀਆਂ ਅਸਥੀਆਂ ਉੱਪਰ ਲਾਏ ਬੂਟੇ ਕਰੀਬ ਨੇੜੇ-ਨੇੜੇ ਹਨ। ਦੱਸਣਯੋਗ ਹੈ ਕਿ ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦਾ ਬੀਤੇ ਵੀਰਵਾਰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਿਹਾਂਤ ਹੋ ਗਿਆ ਸੀ। ਉਨ੍ਹਾਂ ਨੂੰ ਸ਼ੂਗਰ ਦੀ ਬੀਮਾਰੀ ਸੀ, ਜੋ ਦਿਲ ਅਤੇ ਗੁਰਦੇ 'ਤੇ ਵੀ ਅਸਰ ਪਾਉਣ ਲੱਗੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਕਈ ਦਿਨਾਂ ਤੋਂ ਹਸਪਤਾਲ ਭਰਤੀ ਕਰਾਇਆ ਗਿਆ ਸੀ, ਜਿੱਥੇ ਬੀਤੇ ਵੀਰਵਾਰ ਨੂੰ ਉਨ੍ਹਾਂ ਨੇ ਆਖਰੀ ਸਾਹ ਲਏ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ 4 ਦਿਨਾਂ ਦੀ ਰਾਹਤ ਤੋਂ ਬਾਅਦ ਆਏ 5 ਨਵੇਂ 'ਕੋਰੋਨਾ ਕੇਸ'
ਜਲੰਧਰ 'ਚ ਪਰਤੀ ਰੌਣਕ, ਦੋ ਮਹੀਨਿਆਂ ਬਾਅਦ ਖੁੱਲ੍ਹਿਆ ਰੈਣਕ ਬਾਜ਼ਾਰ (ਵੀਡੀਓ)
NEXT STORY