ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬੁੱਧਵਾਰ ਨੂੰ ਭਾਜਪਾ 'ਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਭਾਜਪਾ ਨੇ ਮੈਨੂੰ ਆਪਣੀਆਂ ਅੱਖਾਂ 'ਤੇ ਬਿਠਾਇਆ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਲਈ ਕਾਫ਼ੀ ਫ਼ਿਕਰਮੰਦ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਸ਼ੇਰਾਂ ਨੂੰ ਜਨਮ ਦੇਣ ਵਾਲੀ ਧਰਤੀ ਹੈ। ਉਨ੍ਹਾਂ ਕਿਹਾ ਕਿ ਇਸ ਧਰਤੀ ਨੂੰ ਮੁਸੀਬਤਾਂ ਨੇ ਘੇਰ ਲਿਆ ਹੈ ਅਤੇ ਗਰੀਬੀ, ਬੇਰੁਜ਼ਗਾਰੀ, ਨਸ਼ਾ, ਅਪਰਾਧ ਚਰਮ ਸੀਮਾ 'ਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਸੀਬਤਾਂ ਦਾ ਕੋਈ ਨਾ ਕੋਈ ਹੱਲ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਭਾਰਤੀ ਖੇਤਰ 'ਚ ਮੁੜ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ, BSF ਨੇ ਸਰਚ ਦੌਰਾਨ ਬਰਾਮਦ ਕੀਤੇ ਹਥਿਆਰ
ਮਨਪ੍ਰੀਤ ਬਾਦਲ ਨੇ ਕਿਹਾ ਕਿ ਪੰਜਾਬ ਦੇ ਵੱਕਾਰ ਨੂੰ ਮੁੜ ਤੋਂ ਬਹਾਲ ਕਰਾਂਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਹਿੰਦੋਸਤਾਨ ਨੇ ਕਾਫ਼ੀ ਤਰੱਕੀ ਕੀਤੀ ਹੈ ਅਤੇ ਉਨ੍ਹਾਂ ਦੀ ਇਕਾਨਾਮੀ ਬਹੁਤ ਮਜ਼ਬੂਤ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਦੀਆਂ ਤਾਰੀਫ਼ਾਂ ਦੇ ਪੁਲ ਬੰਨ੍ਹਦਿਆਂ ਸ਼ੇਅਰੋ-ਸ਼ਾਇਰੀ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਚੁਣੌਤੀਆਂ ਨੂੰ ਜੇਕਰ ਕੋਈ ਪਟੜੀ 'ਤੇ ਚੜ੍ਹਾ ਸਕਦਾ ਹੈ ਤਾਂ ਉਹ ਸਿਰਫ ਪ੍ਰਧਾਨ ਮੰਤਰੀ ਮੋਦੀ ਹੀ ਹਨ। ਕਾਂਗਰਸ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਧੜਿਆਂ 'ਚ ਵੰਡੀ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਵੱਡੀ ਅਪਡੇਟ, ਇਨ੍ਹਾਂ ਤਾਰੀਖਾਂ ਲਈ ਵਿਭਾਗ ਨੇ ਜਾਰੀ ਕਰ ਦਿੱਤੀ ਚਿਤਾਵਨੀ
ਉਨ੍ਹਾਂ ਕਿਹਾ ਕਿ ਮੈਂ ਧੜਿਆਂ ਦੀ ਸਿਆਸਤ ਕਾਰਨ ਹੀ ਕਾਂਗਰਸ ਛੱਡੀ ਹੈ ਅਤੇ ਕਾਂਗਰਸ ਦਾ ਦੇਸ਼ ਦੇ ਹਰ ਸੂਬੇ 'ਚ ਇਹੀ ਹਾਲ ਹੈ। ਉਨ੍ਹਾਂ ਕਿਹਾ ਕਿ ਅਸੀਂ ਦੇਸ਼ ਅਤੇ ਪੰਜਾਬ ਦੀ ਸੇਵਾ ਕਰਨੀ ਹੈ ਅਤੇ ਧੜਿਆਂ ਦੀ ਸਿਆਸਤ ਨਹੀਂ ਕਰਨੀ। ਉਨ੍ਹਾਂ ਕਿਹਾ ਕਿ ਰੱਬ ਸਾਨੂੰ ਦੇਸ਼ ਦੀ ਸੇਵਾ ਕਰਨ ਦੀ ਸ਼ਕਤੀ ਦੇਵੇ। ਇਸ ਮੌਕੇ ਉਨ੍ਹਾਂ ਨੇ ਭਾਜਪਾ ਆਗੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੱਜ ਇਕ ਨਵੇਂ ਸਫ਼ਰ ਦੀ ਉਹ ਸ਼ੁਰੂਆਤ ਕਰ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮਨਪ੍ਰੀਤ ਬਾਦਲ ਦੇ ਕਾਂਗਰਸ 'ਚੋਂ ਅਸਤੀਫ਼ੇ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ
NEXT STORY