ਚੰਡੀਗ਼ੜ੍ਹ : ਕਾਂਗਰਸ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ’ਚੋਂ ਅਸਤੀਫ਼ਾ ਦੇ ਦਿੱਤਾ ਹੈ। ਮਨਪ੍ਰੀਤ ਬਾਦਲ ਨੇ ਆਪਣਾ ਅਸਤੀਫ਼ਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ। ਮਨਪ੍ਰੀਤ ਨੇ ਰਾਹੁਲ ਗਾਂਧੀ ਨੂੰ ਇਕ ਲੰਬਾ ਚੌੜਾ ਅਸਤੀਫ਼ਾ ਭੇਜਿਆ ਹੈ। ਮਨਪ੍ਰੀਤ ਬਾਦਲ ਨੇ ਅਸਤੀਫ਼ੇ ਵਿਚ ਆਖਿਆ ਹੈ ਕਿ ਕਾਂਗਰਸ ਨੇ ਪਾਰਟੀ ਅਤੇ ਪੰਜਾਬ ਦੀ ਜ਼ਿੰਮੇਵਾਰੀ ਜਿਨ੍ਹਾਂ ਲੋਕਾਂ ਨੂੰ ਸੌਂਪੀ ਹੈ, ਉਨ੍ਹਾਂ ਨੇ ਕਾਂਗਰਸ ਨੂੰ ਜੋੜਨ ਦੀ ਬਜਾਏ ਸਗੋਂ ਹੋਰ ਤੋੜਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਭਾਜਪਾ ’ਚ ਸ਼ਾਮਲ ਹੋ ਸਕਦੇ ਹਨ ਮਨਪ੍ਰੀਤ ਬਾਦਲ
ਉਨ੍ਹਾਂ ਲੋਕਾਂ ਨੇ ਧੜੇਬੰਦੀ ਨੂੰ ਹੋਰ ਵਧਾਉਣ ਦਾ ਕੰਮ ਕੀਤਾ ਹੈ। ਮਨਪ੍ਰੀਤ ਨੇ ਕਿਹਾ ਹੈ ਕਿ ਉਹ ਅਸਤੀਫ਼ਾ ਦੇਣ ਲੱਗੇ ਬਹੁਤ ਉਦਾਸ ਹਨ। ਮਨਪ੍ਰੀਤ ਨੇ ਕਿਹਾ ਕਿ ਜਿਸ ਸਮੇਂ ਉਹ ਕਾਂਗਰਸ ਵਿਚ ਸ਼ਾਮਲ ਹੋਏ ਸਨ ਤਾਂ ਉਨ੍ਹਾਂ ਨੂੰ ਪਾਰਟੀ ਤੋਂ ਬਹੁਤ ਉਮੀਦਾਂ ਸਨ ਪਰ ਕਾਂਗਰਸ ਦੀ ਕਮਾਨ ਉਨ੍ਹਾਂ ਲੋਕਾਂ ਦੇ ਹੱਥ ਦਿੱਤੀ ਗਈ ਹੈ, ਜਿਨ੍ਹਾਂ ਨੇ ਕਾਂਗਰਸ ਵਿਚ ਧੜੇਵੰਦੀ ਹੋਰ ਵਧਾਈ ਹੈ।
ਇਹ ਵੀ ਪੜ੍ਹੋ : ਨਵੋਜਤ ਸਿੱਧੂ ਦੀ ਰਿਹਾਈ ਬਾਰੇ ਵੱਡੀ ਖ਼ਬਰ, ਤਿਆਰੀਆਂ ਸ਼ੁਰੂ, ਸੋਸ਼ਲ ਮੀਡੀਆ ’ਤੇ ਜਾਰੀ ਹੋਇਆ ਸਵਾਗਤੀ ਰੂਟ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਮੁੱਖ ਮੰਤਰੀ ਮਾਨ ਨੇ ਸਾਂਝੀਆਂ ਕੀਤੀਆਂ ਸਕੂਲਾਂ 'ਚ 'ਬਦਲਾਅ' ਦੀਆਂ ਤਸਵੀਰਾਂ, ਕੀਤਾ ਵੱਡਾ ਦਾਅਵਾ
NEXT STORY