ਲੰਬੀ/ਮਲੋਟ (ਜੁਨੇਜਾ) : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਗੁਰਦਾਸ ਸਿੰਘ ਬਾਦਲ ਦਾਸ ਦਾ ਬੀਤੀ ਰਾਤ ਸਾਢੇ 11 ਵਜੇ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਬਾਦਲ ਵਿਖੇ ਪੂਰਨ ਤੌਰ 'ਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਗੁਰਦਾਸ ਸਿੰਘ ਬਾਦਲ ਦੀ ਅਰਥੀ ਨੂੰ ਮਨਪ੍ਰੀਤ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਅਰਜਨ ਬਾਦਲ ਅਤੇ ਮਨਪ੍ਰੀਤ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ, ਜਗਜੀਤ ਸਿੰਘ ਹਨੀ ਫੱਤਨਵਾਲਾ, ਗੁਰਧੀਰ ਸਿੰਘ ਧੀਰਾ ਬਰਾੜ ਮਲੋਟ ਅਤੇ ਇੰਸਪੈਕਟਰ ਰਵਿੰਦਰ ਸਿੰਘ ਭੀਟੀ ਨੇ ਮੋਢਾ ਦਿੱਤਾ। ਇਸ ਮੌਕੇ ਪੁਲਸ ਦੇ ਜਵਾਨਾਂ ਦੀ ਟੁਕੜੀ ਨੇ ਉਨ੍ਹਾਂ ਨੂੰ ਸਲਾਮੀ ਦਿੱਤੀ। ਕਰੀਬ ਦੋ ਵਜੇ ਪਿੰਡ ਬਾਦਲ ਦੇ ਸ਼ਮਸ਼ਾਨਘਾਟ 'ਚ ਸਵ. ਗੁਰਦਾਸ ਸਿੰਘ ਬਾਦਲ ਦੀ ਚਿਤਾ ਨੂੰ ਮਨਪ੍ਰੀਤ ਬਾਦਲ, ਸੁਖਬੀਰ ਸਿੰਘ ਬਾਦਲ ਤੇ ਅਰਜੁਨ ਬਾਦਲ ਨੇ ਅਗਨੀ ਦਿੱਤੀ। ਜ਼ਿਕਰਯੋਗ ਹੈ ਕਿ ਮਨਪ੍ਰੀਤ ਸਿੰਘ ਬਾਦਲ ਵੱਲੋਂ ਦਾਸ ਜੀ ਦੇ ਪ੍ਰਸ਼ੰਸਕਾਂ ਅਤੇ ਪਾਰਟੀ ਵਰਕਰਾਂ ਨੂੰ ਕੋਰੋਨਾ ਬਿਮਾਰੀ ਕਰਕੇ ਨਿੱਜੀ ਤੌਰ 'ਤੇ ਅੰਤਿਮ ਸੰਸਕਾਰ 'ਚ ਸ਼ਾਮਲ ਨਾ ਹੋਣ ਦੀ ਅਪੀਲ ਦੇ ਬਾਵਜੂਦ ਵੀ ਵੱਡੀ ਗਿਣਤੀ 'ਚ ਲੋਕ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ ਅਤੇ ਦਾਸ ਜੀ ਦੇ ਪ੍ਰਸ਼ੰਸਕਾਂ ਨੇ ਉਨ੍ਹਾਂ ਦੀ ਅਰਥੀ 'ਤੇ ਫੁੱਲਾਂ ਦੀ ਵਰਖਾ ਕੀਤੀ।
ਸਾਬਕਾ ਮੁੱਖ ਮੰਤਰੀ ਬਾਦਲ ਦੀਆਂ ਅੱਖਾਂ ਰਹੀਆਂ ਨਮ
ਕਰੀਬ 90 ਸਾਲਾਂ ਦੇ ਜੀਵਨ ਅਤੇ 70 ਸਾਲਾਂ ਦੇ ਸਾਝੇਂ ਸਿਆਸੀ ਜੀਵਨ ਦੌਰਾਨ ਇਕ-ਦੂਜੇ 'ਤੇ ਜਿੰਦ ਛਿੜਕਨ ਵਾਲੇ ਪਾਸ਼ ਜੀ ਅਤੇ ਦਾਸ ਜੀ 'ਚੋਂ ਛੋਟਾ ਭਰਾ ਦੇ ਵਿਛੜ ਜਾਣ ਕਰਕੇ ਜ਼ਿੰਦਗੀ ਦੇ ਉਤਰਾਅ ਚੜਾਵਾਂ ਦਾ ਪ੍ਰਭਾਵ ਚਿਹਰੇ 'ਤੇ ਲਿਆਉਣ ਕਰਕੇ ਜਾਣੇ ਜਾਂਦੇ ਪ੍ਰਕਾਸ਼ ਸਿੰਘ ਬਾਦਲ ਪੂਰੀ ਤਰ੍ਹਾਂ ਗਮਜਦਾਂ ਸਨ। ਉਨ੍ਹਾਂ ਦੇ ਚਿਹਰੇ 'ਤੇ ਭਰਾ ਦੇ ਵਿਛੜ ਜਾਣ ਦਾ ਦੁੱਖ ਸਾਫ਼ ਝਲਕ ਰਿਹਾ ਸੀ। ਸਾਬਕਾ ਮੁੱਖ ਮੰਤਰੀ ਦੀਆਂ ਅੱਖਾਂ ਪੂਰੀ ਤਰ੍ਹਾਂ ਨਮ ਸਨ। ਉਹ ਕਹਿ ਰਹੇ ਸੀ ਕਿ ਉਨ੍ਹਾਂ ਦਾ ਭਰਾ ਛੱਡ ਕੇ ਤੁਰ ਗਿਆ ਅਤੇ ਜਾਂਦੀ ਵਾਰ ਮਿਲ ਕੇ ਵੀ ਨਹੀਂ ਗਿਆ।
ਰਾਧਾ ਸਵਾਮੀ ਪ੍ਰਮੁੱਖ ਸਣੇ ਕਈ ਸਿਆਸੀ ਆਗੂ ਅੰਤਿਮ ਵਿਦਾਇਗੀ 'ਚ ਹੋਏ ਸ਼ਾਮਲ
ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਕੇਂਦਰੀ ਮੰਤਰੀ, ਰਾਧਾ ਸਵਾਮੀ ਮਤ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ, ਕਾਂਗਰਸੀ ਮੰਤਰੀ ਵਿਜੈਇੰਦਰ ਸਿੰਗਲਾ, ਕਾਂਗਰਸ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ, ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਭਾਰਤ ਭੂਸ਼ਣ ਆਸ਼ੂ, ਰਾਣਾ ਗੁਰਜੀਤ ਸਿੰਘ ਅਤੇ ਅਮਰਿੰਦਰ ਸਿੰਘ ਸ਼ਾਮਲ ਹੋਏ।
ਸ੍ਰੀ ਅਕਾਲ ਤਖ਼ਤ ਸਾਹਿਬ : ਸ਼ਰਧਾ ਨਾਲ ਮਨਾਇਆ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਤਾਗੱਦੀ ਦਿਵਸ
NEXT STORY