ਮਾਨਸਾ : ਮਾਨਸਾ ਦੇ ਕਸਬਾ ਜੋਗਾ ਵਿਚ ਇਕ ਕਾਰ ਅਤੇ ਬਸ ਵਿਚਾਲੇ ਹੋਈ ਜ਼ਬਰਦਸਤ ਟੱਕਰ ਵਿਚ 6 ਲੋਕਾਂ ਦੀ ਮੌਤ ਹੋ ਗਈ। ਪੁਲਸ ਮੁਤਾਬਕ ਉਕਤ ਟੱਕਰ ਅਲਟੋ ਕਾਰ ਅਤੇ ਬਸ ਵਿਚਕਾਰ ਹੋਈ ਹੈ ਅਤੇ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਵਿਚ ਸਵਾਰ ਦੋ ਬੱਚਿਆਂ ਸਣੇ ਛੇ ਲੋਕਾਂ ਦੀ ਮੌਤ ਹੋ ਗਈ। ਟੱਕਰ ਤੋਂ ਬਾਅਦ ਅਲਟੋ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕਾਂ ਵਿਚ ਦੋ ਬੱਚੇ ਅਤੇ ਦੋ ਔਰਤਾਂ ਹਨ। ਦੱਸਿਆ ਜਾ ਰਿਹਾ ਹੈ ਕਿ ਚਾਰ ਮੌਤ ਤਾਂ ਮੌਕੇ ’ਤੇ ਹੋ ਗਈਆਂ ਸਨ ਜਦਕਿ ਦੋ ਲੋਕਾਂ ਨੇ ਹਸਪਤਾਲ ਪਹੁੰਚ ਕੇ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ਜਲੰਧਰ ਦੇ ਡਿਪਟੀ ਕਤਲ ਕਾਂਡ ’ਚ ਨਵਾਂ ਮੋੜ, ਦਵਿੰਦਰ ਬੰਬੀਹਾ ਗਰੁੱਪ ਨੇ ਲਈ ਜ਼ਿੰਮੇਵਾਰੀ

ਉਧਰ ਘਟਨਾ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭਿਜਵਾ ਦਿੱਤਾ ਹੈ। ਪੁਲਸ ਮੁਤਾਬਕ ਕਾਰ ਬੁਰੀ ਤਰ੍ਹਾਂ ਤਬਾਹ ਹੋ ਗਈ ਹੈ ਜਦਕਿ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ ਹੈ। ਪੁਲਸ ਦਾ ਕਹਿਣਆ ਹੈ ਕਿ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਮੰਡੀ ਗੋਬਿੰਦਗੜ੍ਹ ’ਚ ਅਕਾਲੀ ਆਗੂ ’ਤੇ ਜ਼ਬਰਦਸਤ ਹਮਲਾ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ



ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਅਹਿਮ ਖ਼ਬਰ : ਪੰਜਾਬ 'ਚ ਬਿਜਲੀ ਸੰਕਟ ਦੇ ਮੱਦੇਨਜ਼ਰ PSPCL ਵੱਲੋਂ BBMB ਨੂੰ ਕੀਤੀ ਗਈ ਖ਼ਾਸ ਅਪੀਲ
NEXT STORY