ਮਾਨਸਾ (ਸੰਦੀਪ ਮਿੱਤਲ, ਮਨਜੀਤ ਕੌਰ) : ਮਾਨਸਾ ਦੇ ਨਹਿਰੂ ਮੈਮੋਰੀਅਲ ਸਪੋਰਟਸ ਖੇਡ ਸਟੇਡੀਅਮ ਵਿਖੇ 71 ਵੇਂ ਗਣਤੰਤਰਤਾ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਐੱਸ.ਐੱਸ.ਪੀ. ਡਾ. ਨਰਿੰਦਰ ਭਾਰਗਵ ਅਤੇ ਜ਼ਿਲੇ ਦੀ ਸਮੁੱਚੀ ਕਾਂਗਰਸ ਲੀਡਰਸ਼ਿਪ ਮੌਜੂਦ ਸੀ।
ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਉੱਥੇ ਹੀ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਵਿਭਾਗ ਦੀ ਵਧੀਆ ਕਾਰਗੁਜ਼ਾਰੀ ਨੂੰ ਲੈ ਕੇ ਪ੍ਰਦਰਸ਼ਨੀ ਵੀ ਦਿਖਾਈ ਗਈ। ਆਪਣੇ ਭਾਸ਼ਣ ਦੌਰਾਨ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ 26 ਜਨਵਰੀ 1950 ਨੂੰ ਸਾਡੇ ਭਾਰਤ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਸੀ ਅਤੇ ਸਾਡੇ ਦੇਸ਼ ਦੇ ਸ਼ਹੀਦਾਂ ਨੇ ਆਪਣੇ ਖੂਨ ਦਾ ਕਤਰਾ-ਕਤਰਾ ਦੇ ਕੇ ਭਾਰਤ ਦੇਸ਼ ਨੂੰ ਆਜ਼ਾਦੀ ਦਿਵਾਈ ਸੀ, ਜਿਸ ਦਾ ਅਸੀਂ ਅੱਜ ਸਾਰੇ ਹੀ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਸਾਰੇ ਸ਼ਹੀਦਾਂ ਨੂੰ ਨਮਨ ਕਰਦੇ ਹਾਂ ਜਿਨ੍ਹਾਂ ਦੀ ਬਦੌਲਤ ਅਸੀਂ ਇਕ ਆਜ਼ਾਦ ਦੇਸ਼ ਵਿਚ ਰਹਿੰਦੇ ਹਾਂ। ਉੱਥੇ ਹੀ ਉਨ੍ਹਾਂ ਭਾਰਤ ਦੇ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਨੂੰ ਵੀ ਨਮਨ ਕੀਤਾ। ਇਸ ਮੌਕੇ ਉਨ੍ਹਾਂ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਅਤੇ ਦਿਵਿਆਂਗ ਵਿਅਕਤੀਆਂ ਨੂੰ ਟਰਾਈਸਾਈਕਲ ਅਤੇ ਜ਼ਰੂਰਤਮੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਦਿੱਤੀਆਂ ਗਈਆਂ।
ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਪਟਿਆਲਾ 'ਚ ਲਹਿਰਾਇਆ ਤਿਰੰਗਾ
NEXT STORY