ਮਾਨਸਾ (ਮਿੱਤਲ) : ਮਾਨਸਾ ਜ਼ਿਲ੍ਹੇ 'ਚ ਕੋਰੋਨਾ ਬਜ਼ੁਰਗ ਨੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਪੁੱਤਰ ਬਲਕਾਰ ਸਿੰਘ ਵਾਸੀ ਗੁੜ੍ਹਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੇ ਪਿਤਾ ਨੋਹਰ ਸਿੰਘ ਦੀ ਦਿਲ ਦੀ ਧੜਕਣ ਵਧਣ ਅਤੇ ਸਾਹ ਰੁਕਣ ਕਾਰਨ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ, ਜਿਥੇ ਕੁਝ ਸਮੇਂ ਬਾਅਦ ਹੀ ਉਨ੍ਹਾਂ ਦੀ ਮੌਤ ਹੋ ਗਈ। ਮੌਤ ਤੋਂ ਬਾਅਦ ਡਾਕਟਰਾਂ ਵਲੋਂ ਕੋਰੋਨਾ ਲਈ ਟੈਸਟ ਕੀਤਾ ਗਿਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ 2 ਮੌਤਾਂ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋਂ : ਕੁੱਤੇ ਨੂੰ ਕੁਚਲਣ ਵਾਲੇ ਦੇ ਘਰ ਮਾਰਿਆ ਛਾਪਾ, ਮੌਕੇ ਦੇ ਹਾਲਾਤ ਵੇਖ ਉੱਡੇ ਹੋਸ਼ (ਤਸਵੀਰਾਂ)
ਇਥੇ ਦੱਸ ਦੇਈਏ ਕਿ ਦੇਸ਼ 'ਚ ਕੋਰੋਨਾ ਮਹਾਮਾਰੀ ਦੇ ਵਧਦੇ ਭਿਆਨਕ ਰੂਪ ਦਰਮਿਆਨ ਇਕ ਦਿਨ 'ਚ ਰਿਕਾਰਡ 62 ਹਜ਼ਾਰ ਤੋਂ ਵੱਧ ਮਰੀਜ਼ ਸਿਹਤਮੰਦ ਹੋਏ ਹਨ। ਹਾਲਾਂਕਿ ਇਨਫੈਕਸ਼ਨ ਦੇ 68 ਹਜ਼ਾਰ ਤੋਂ ਵੱਧ ਨਵੇਂ ਮਾਮਲਿਆਂ ਕਾਰਨ ਸਰਗਰਮ ਮਾਮਲੇ ਵੀ ਵਧੇ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮਹਿਕਮੇ ਵਲੋਂ ਸ਼ੁੱਕਰਵਾਰ ਦੀ ਸਵੇਰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ ਰਿਕਾਰਡ 62,282 ਲੋਕਾਂ ਨੂੰ ਇਨਫੈਕਸ਼ਨ ਤੋਂ ਛੁਟਕਾਰਾ ਮਿਲਿਆ ਹੈ, ਜਿਸ ਨਾਲ ਸਿਹਤਮੰਦ ਹੋਣ ਵਾਲਿਆਂ ਦੀ ਕੁੱਲ ਗਿਣਤੀ 21,58,946 ਹੋ ਗਈ ਹੈ। ਇਸ ਦੌਰਾਨ ਹਾਲਾਂਕਿ ਇਨਫੈਕਸ਼ਨ ਦੇ 68,898 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸਰਗਰਮ ਮਾਮਲੇ 5633 ਵੱਧ ਗਏ। ਦੇਸ਼ 'ਚ ਪੀੜਤਾਂ ਦੀ ਗਿਣਤੀ 29,05,823 ਹੋ ਗਈ ਅਤੇ ਸਰਗਰਮ ਮਾਮਲੇ 6,92,028 ਹੋ ਗਏ ਹਨ। ਦੇਸ਼ ਭਰ 'ਚ ਪਿਛਲੇ 24 ਘੰਟਿਆਂ ਦੌਰਾਨ 983 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 54,849 ਹੋ ਗਈ। ਦੇਸ਼ 'ਚ ਸਰਗਰਮ ਮਾਮਲੇ 23.82 ਫੀਸਦੀ ਅਤੇ ਰੋਗ ਮੁਕਤ ਹੋਮ ਵਾਲਿਆਂ ਦੀ ਦਰ 74.30 ਫੀਸਦੀ ਹੈ, ਜਦੋਂ ਕਿ ਮ੍ਰਿਤਕਾਂ ਦੀ ਦਰ 1.89 ਫੀਸਦੀ ਹੈ।
ਇਹ ਵੀ ਪੜ੍ਹੋਂ : ਕਾਂਗਰਸ ਵਿਰੁੱਧ ਧਰਨਾ ਦੇਣ ਵਾਲੇ 'ਆਪ' ਵਿਧਾਇਕ ਸਮੇਤ 171 ਸਮਰਥਕਾਂ 'ਤੇ ਮਾਮਲਾ ਦਰਜ
ਗੰਨੇ ਦੀਆਂ ਕੀਮਤਾਂ ’ਚ ਨਾਮਾਤਰ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ : ਜਾਖੜ
NEXT STORY